By 1 2 1 News Reporter
Mohali 13th August :--ਦੀ ਹਾਊਸ ਓਨਰਜ਼ ਵੈਲਫੇਅਰ ਸੋਸਾਇਟੀ (ਰਜਿ:) ਫੇਜ਼ -5 ਦੇ ਆਹੁਦੇਦਾਰਾਂ ਵੱਲੋਂ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੂੰ ਉਤਰਾਖੰਡ ਦੇ ਹੜ੍ਹ ਪੀੜ੍ਹਤਾਂ ਅਤੇ ਬਿਹਾਰ ਵਿੱਚ ਮਿੱਡ -ਡੇ ਮੀਲ ਸਕੀਮ ਅਧੀਨ ਸਕੂਲੀ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਦੁਪਹਿਰ ਦੇ ਖਾਣੇ ਨਾਲ ਮਰੇ ਸਕੂਲੀ ਬੱਚਿਆਂ ਦੇ ਮਾਪਿਆਂ ਦੀ ਵਿੱਤੀ ਸਹਾਇਤਾ ਲਈ ਪ੍ਰਧਾਨ ਮੰਤਰੀ ਕੌਮੀ ਰਾਹਤ ਫ਼ੰਡ ਲਈ 3500 ਰੁਪਏ ਦਾ ਚੈਕ ਸੌਂਪਿਆ ਗਿਆ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਸੋਸਾਇਟੀ ਵੱਲੋਂ ਉਤਰਾਖੰਡ ਦੇ ਹੜ੍ਹ ਪੀੜ੍ਹਤਾਂ ਲਈ ਪ੍ਰਧਾਨ ਮੰਤਰੀ ਕੌਮੀ ਰਾਹਤ ਫ਼ੰਡ ਲਈ 20 ਹਜ਼ਾਰ ਰੁਪਏ ਦਾ ਚੈੱਕ ਵੀ ਦਿੱਤਾ ਗਿਆ ਸੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੋਸਾਇਟੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸੋਸਾਇਟੀ ਵੱਲੋਂ ਵਿੱਤੀ ਸਹਾਇਤਾ ਦੇ ਕੇ ਸਮਾਜ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਏ.ਐਸ.ਸਿਆਨ , ਜਨਰਲ ਸਕੱਤਰ ਜੈ ਸਿੰਘ ਸੈਂਬੀ ਸਮੇਤ ਸੋਸਾਇਟੀ ਦੇ ਹੋਰ ਆਹੁਦੇਦਾਰ ਵੀ ਮੌਜੂਦ ਸਨ।
No comments:
Post a Comment