Tuesday, 13 August 2013

ਫਾਇਨਲ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਨੇ ਪਰੇਡ ਦਾ ਕੀਤਾ ਨਿਰੀਖਣ :ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ

By 1 2 1 News Reporter

Mohali 13th  August :-- ਅਜ਼ਾਦੀ ਦਿਵਸ ਸਾਡਾ ਕੌਮੀ ਤਿਉਹਾਰ ਹੈ, ਸਾਡੇ ਮਹਾਨ ਸੁਤੰਤਰਤਾ ਸੈਨਾਨੀਆਂ ਨੇ ਅਨੇਕਾਂ ਕੁਰਬਾਨੀਆਂ ਦੇ ਕੇ ਅਤੇ ਕਾਲੇ ਪਾਣੀਆਂ ਦੀਆਂ ਸਜਾਵਾਂ ਕੱਟ ਕੇ ਦੇਸ਼ ਨੂੰ ਅਜ਼ਾਦ ਕਰਵਾਇਆ ਸਾਨੂੰ ਅਜ਼ਾਦੀ ਦਿਵਸ ਸਮਾਰੋਹ ਵਿੱਚ ਹੁੰਮ ਹੁਮਾ ਕੇ ਸ਼ਿਰਕੱਤ ਕਰਨੀ ਚਾਹੀਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਸਰਕਾਰੀ ਕਾਲਜ ਫੇਜ਼ -6ਵਿਖੇ ਅਜ਼ਾਦੀ ਦਿਵਸ ਸਮਾਰੋਹ ਮੌਕੇ ਕਰਵਾਏ ਜਾਣ ਵਾਲੇ ਵੱਖ ਵੱਖ ਪ੍ਰੋਗਰਾਮਾਂ ਦੀ ਫਾਇਨਲ ਰਿਹਰਸਲ ਦਾ ਜਾਇਜਾ ਲੈਣ ਉਪਰੰਤ ਆਪਣੇ ਸੰਬੋਧਨ ਵਿੱਚ ਕੀਤਾ।

ਤੇਜਿੰਦਰਪਾਲ ਸਿੰਘ ਸਿੱਧੂ ਨੇ ਇਸ ਮੌਕੇ ਪੰਜਾਬ ਪੁਲਿਸ ਦੀਆਂ ਵੱਖ ਵੱਖ ਟੁਕੜੀਆਂ ਅਤੇ ਐਨ.ਸੀ.ਸੀ.ਦੇ ਕੈਡਿਟਾਂ ਦੀਆਂ ਟੁਕੜੀਆਂ ਦਾ ਨਿਰੀਖਣ ਵੀ ਕੀਤਾ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ । ਇਸ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪੋਗਰਾਮ ਵੀ ਪੇਸ਼ ਕੀਤਾ ਗਿਆ। ਸੱਭਿਆਚਾਰਕ ਪ੍ਰੋਗਰਾਮ ਵਿੱਚ ਗਿੱਧੇ ਭੰਗੜੇ ਸਮੇਤ ਗੁਜਰਾਤੀ ਡਾਂਸ,ਜਿੰਦੂਆ,ਦੇਸ਼ ਪਿਆਰ ਦੇ ਗੀਤ ਅਤੇ ਹੋਰ ਸੱਭਿਆਚਾਰਕ ਆਇਟਮਾਂ ਵੀ ਪੇਸ਼ ਕੀਤੀਆਂ ਗਈਆਂ। ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ.ਸੋਅ ਵੀ ਕੀਤਾ ਗਿਆ।  ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜ਼ਾਦੀ ਦਿਵਸ ਸਮਾਰੋਹ ਮੌਕੇ ਪੰਜਾਬ ਦੇ ਉੱਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਤਿਰੰਗਾ ਲਹਿਰਾਉਣ ਦੀ ਰਸ਼ਮ ਅਦਾ ਕਰਨਗੇ। ਉਹਨਾਂ ਦੱਸਿਆ ਕਿ ਅਜ਼ਾਦੀ ਦਿਵਸ ਸਮਾਰੋਹ ਪੂਰੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ। ਸਮਾਰੋਹ ਮੌਕੇ ਸੁਤੰਤਰਤਾ ਸੈਨਾਨੀ, ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖ਼ਸੀਅਤਾਂ ਅਤੇ ਚੰਗੀ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਤੋਂ ਇਲਾਵਾ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਪਰਵੀਨ ਕੁਮਾਰ ਥਿੰਦ, ਐਸ.ਡੀ.ਐਮ. ਲਖਮੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ, ਜ਼ਿਲ੍ਹਾ ਮਾਲ ਅਫ਼ਸਰ ਰੋਹਿਤ ਗੁਪਤਾ, ਤਹਿਸੀਲਦਾਰ ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ (ਤਕਨੀਕੀ) ਨਰਿੰਦਰ ਸਿੰਘ ਦਾਲਮ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

No comments:

Post a Comment