Pages

Tuesday, 3 September 2013

ਸਰਕਾਰੀ ਜਮੀਨਾ ਤੇ ਨਜਾਇਜ ਕਬਜੇ ਬਰਦਾਸਤ ਨਹੀਂ ਕੀਤੇ ਜਾਣਗੇ : ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ

By 1 2 1 News Reporter

Mohali 03rd September:----ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ' ਸਰਕਾਰੀ ਜਮੀਨਾ ਤੇ ਨਜਾਇਜ ਕਬਜੇ ਬਰਦਾਸਤ ਨਹੀਂ ਕੀਤੇ ਜਾਣਗੇ ਜ਼ਿਲ੍ਹੇ ਦੇ ਸਬੰਧਤ ਅਧਿਕਾਰੀਆਂ ਨੂੰ ਸ਼ਖਤ ਹਦਾਇਤਾ ਦਿੱਤੀਆਂ ਗਈਆਂ ਹਨ ਕਿ ਉਹ ਨਜਾਇਜ ਕਬਜਾ ਧਾਰਕਾਂ ਦੀ ਸਨਾਖਤ ਕਰਕੇ ਉਨ੍ਹਾਂ ਵੱਲੋਂ ਕੀਤੇ ਨਜਾਇਜ ਕਬਜੇ ਨੂੰ ਦੂਰ ਕਰਾਇਆ ਜਾਵੇ ਅਤੇ ਨਜਾਇਜ ਕਬਜਾ ਕਰਨ ਵਾਲਿਆ ਵਿਰੁੱਧ ਸ਼ਖਤ ਤੋ ਸਖਤ ਕਾਰਵਾਈ ਕੀਤੀ ਜਾਵੇ ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਨਵਾ ਗਾਓ, ਬੱਡੀ ਕਰੌਰਾਂ ਨੇੜਿਓ  ਲੰਘਦੀ ਪਟਿਆਲਾ ਕੀ ਰਾਓ ਦਾਂ ਜਾਇਜਾ ਲੈਣ ਮੌਕੇ ਦਿੱਤੀ

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਤੇ ਮੌਜੂਦ ਨਗਰ ਪੰਚਾਇਤ ਨਵਾ ਗਾਓ ਦੇ ਅਧਿਕਾਰੀਆਂ ਤੋਂ ਇਲਾਵਾ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆ ਕਿ ਉਹ ਪਟਿਆਲਾ ਕੀ ਰਾਓ ਵਿੱਚ ਜਿਨ੍ਹਾਂ ਵਿਅਕਤੀਆਂ ਵੱਲੋਂ ਨਜਾਇਜ ਉਸਾਰੀਆਂ ਕੀਤੀਆਂ ਹੋਈਆਂ ਹਨ ਅਤੇ ਬਿਨ੍ਹਾਂ ਨਕਸ਼ਾ ਪਾਸ ਕਰਵਾਏ ਮਕਾਨ ਬਣਾਕੇ ਪਾਣੀ ਦੇ ਕੁਦਰਤੀ ਵਹਾਅ ਵਿੱਚ ਰੁਕਾਵਟਾਂ ਪੈਦਾ ਕਰੀਆਂ ਹੋਈਆਂ ਹਨ ਦੀ ਲਿਸਟ ਤਿਆਰ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਪਟਿਆਲਾ ਕੀ ਰਾਓ ਵਿੱਚ ਕਿਸੇ ਨੂੰ ਵੀ ਨਜਾਇਜ  ਉਸਾਰੀ ਕਰਨ ਦੀ ਆਗਿਆ ਨਾ ਦਿੱਤੀ ਜਾਵੇ ਸਗੋ ਨਜਾਇਜ ਉਸਾਰੀ ਕਰਨ ਵਾਲਿਆਂ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇ ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਕੀ ਰਾਓ ਵਿੱਚ ਕੀਤੀਆਂ ਨਜਾਇਜ ਉਸਾਰੀਆਂ ਕਾਰਨ ਪਾਣੀ ਦੇ ਕੁਦਰਤੀ ਵਹਾਅ ਵਿੱਚ ਰੁਕਾਵਟਾਂ ਪੈਦਾ ਹੁੰਦੀਆਂ ਹਨ ਜਿਸ ਕਾਰਨ ਖਾਸ ਕਰਕੇ ਬਰਸਾਤ ਦੇ ਦਿਨਾਂ ਵਿੱਚ ਹੜ੍ਹਾਂ ਵਰਗੀ ਸਮੱਸਿਆ ਪੈਦਾ ਹੋਣ ਦਾ ਖਤਰਾ ਬਣਿਆ ਰਹੀਂਦਾ ਹੈ ਅਤੇ ਜਿਸ ਕਾਰਨ ਜਾਨੀ ਤੇ ਮਾਲੀ ਨੁਕਸਾਨ ਵੀ ਹੁੰਦਾ ਹੈ

ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਰਕਾਰੀ ਜਮੀਨਾਂ ਤੇ ਕੀਤੇ ਨਜਾਇਜ ਕਬਜਿਆਂ ਨੂੰ ਦੂਰ ਕਰਾਉਣ ਲਈ ਵਿਸ਼ੇਸ ਮੁਹਿੰਮ ਵਿੰਢੀ ਜਾਵੇਗੀ ਜਿਸ ਲਈ ਪੰਚਾਇਤਾਂ ਤੋਂ ਸਹਿਯੋਗ ਲਿਆ ਜਾਵੇਗਾ ਉਨ੍ਹਾਂ ਆਖਿਆ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਗਈ  ਹੈ ਕਿ ਉਹ ਜਿਨ੍ਹਾਂ ਵਿਅਕਤੀਆਂ ਵੱਲੋਂ ਸਰਕਾਰੀ ਜਮੀਨਾ ਤੇ ਨਜਾਇਜ ਕਬਜੇ ਕੀਤੇ ਹੋਏ ਹਨ ਉਹ ਖੁਦ ਹੀ ਉਸ ਨੂੰ ਹਟਾ ਲੈਣ ਨਹੀਂ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

 

No comments:

Post a Comment