By 1 2 1 News Reporter
Mohali 12th September:-- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ 15 ਸਤੰਬਰ ਤੋਂ 17 ਸਤੰਬਰ ਤੱਕ ਪਲਸ ਪੋਲਿਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦਾ 100ਫੀ ਸਦੀ ਟੀਚਾ ਮੁਕੰਮਲ ਕੀਤਾ ਜਾਵੇ ਤਾਂ ਜੋ ਕੋਈ ਵੀ ਬੱਚਾ ਪੋਲਿਓ ਦੀ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਨਾ ਹੋ ਸਕੇ। ਬੱਚਿਆਂ ਦੇ ਮਾਪੇ ਇਸ ਪਲਸ ਪੋਲਿਓ ਮੁਹਿੰਮ ਤਹਿਤ ਆਪਣੇ ਬੱਚਿਆਂ ਨੂੰ ਆਪਣੀ ਨੈਤਿਕ ਜਿਮੇਵਾਰੀ ਸਮਝਦੇ ਹੋਏ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣ । ਇਹ ਵਿਚਾਰ ਵਧੀਕ ਡਿਪਟੀ ਕਮਿਸ਼ਨਰ ਪਰਵੀਨ ਕੁਮਾਰ ਥਿੰਦ ਨੇ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਤਿੰਨ ਰੋਜਾ ਪਲਸ ਪੋਲਿਓ ਮੁਹਿੰਮ ਦੀ ਸਫ਼ਲਤਾ ਲਈ ਸੱਦੀ ਗਈ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਗਟ ਕੀਤੇ।
ਪਰਵੀਨ ਕੁਮਾਰ ਥਿੰਦ ਨੇ ਇਸ ਮੌਕੇ ਸਿਹਤ ਵਿਭਾਗ, ਹੋਰਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆ ਅਤੇ ਮੀਟਿੰਗ ਵਿੱਚ ਪੁੱਜੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਆਖਿਆ ਕਿ ਉਹ ਇਸ ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ । ਉਹਨਾਂ ਦੱਸਿਆ ਕਿ ਭਾਵੇਂ ਪਿਛਲੇ ਤਿੰਨ ਸਾਲਾਂ ਤੋਂ ਜ਼ਿਲ੍ਹੇ ਵਿੱਚ ਕੋਈ ਵੀ ਪੋਲਿਓ ਦਾ ਕੇਸ ਸਾਹਮਣੇ ਨਹੀਂ ਆਇਆ ਪ੍ਰੰਤੂ ਫਿਰ ਵੀ ਸਾਨੂੰ ਆਪਣੇ ਬੱਚਿਆਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਰਹਿਤ ਰੱਖਣ ਲਈ ਆਪਣੇ ਬੱਚਿਆਂ ਨੂੰ ਇਸ ਮੁਹਿੰਮ ਤਹਿਤ ਪੋਲਿਓ ਰੋਕੂ ਬੂੰਦਾਂ ਪਿਲਾਉਣੀਆਂ ਜਰੂਰੀ ਹਨ। ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ 1085 ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਹਨਾਂ ਵਿੱਚੋਂ 1001 ਟੀਮਾਂ ਘਰ -ਘਰ ਜਾ ਕੇ ਬੱਚਿਆ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣਗੀਆਂ ਅਤੇ 60 ਮੋਬਾਇਲ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ । ਇਸ ਤੋਂ ਇਲਾਵਾ 24 ਟਰਾਂਜ਼ਿਟ ਟੀਮਾਂ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦਾ ਕੰਮ ਕਰਨਗੀਆਂ। ਇਹਨਾਂ ਟੀਮਾਂ ਤੇ 181 ਸੁਪਰਵਾਇਜ਼ਰ ਵੀ ਲਗਾਏ ਗਏ ਹਨ।
ਪਰਵੀਨ ਕੁਮਾਰ ਥਿੰਦ ਨੇ ਦੱਸਿਆ ਕਿ ਤਿੰਨ ਰੋਜਾ ਪਲਸ ਪੋਲਿਓ ਮੁਹਿੰਮ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਇਸ ਮੁਹਿੰਮ ਦੀ ਸਫ਼ਲਤਾ ਲਈ ਜਿੱਥੇ ਸਮਾਜ ਸੇਵੀ ਸੰਸਥਾਵਾਂ ਤੋਂ ਸਹਿਯੋਗ ਲਿਆ ਜਾਵੇਗਾ ਉੱਥੇ ਪਿੰਡਾਂ ਵਿੱਚ ਪੰਚਾੲਤਾਂ ਅਤੇ ਯੂਥ ਕਲੱਬਾਂ ਤੋਂ ਵੀ ਸਹਿਯੋਗ ਲਿਆ ਜਾਵੇਗਾ। ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਜਿਲ੍ਹੇ ਦੇ ਸਲੱਮ ਖੇਤਰਾਂ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਇਸ ਮੁਹਿੰਮ ਤਹਿਤ ਪੋਲਿਓ ਰੋਕੂ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣ । ਇਸ ਮੌਕੇ ਜ਼ਿਲ੍ਹੇ ਦੇ ਸਿਵਲ ਸਰਜਨ ਡਾ ਰਾਜੀਵ ਭੱਲਾ ਨੇ ਯਕੀਨ ਦਵਾਇਆ ਕਿ ਸਿਹਤ ਵਿਭਾਗ ਹੋਰਨਾਂ ਵਿਭਾਗਾਂ ਦੇ ਸਹਿਯੋਗ ਨਾਲ ਇਸ ਪਲਸ ਪੋਲਿਓ ਮੁਹਿੰਮ ਨੂੰ ਪੂਰੀ ਤਰ੍ਹਾਂ ਸਫ਼ਲਤਾ ਨਾਲ ਚਲਾਵੇਗਾ ਅਤੇ ਇਸ ਮੁਹਿੰਮ ਤਹਿਤ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦਾ 100ਫੀ ਸਦੀ ਟੀਚਾ ਮੁਕੰਮਲ ਕੀਤਾ ਜਾਵੇਗਾ। ਅਤੇ ਜਿਸ ਤਹਿਤ ਸਿਵਲ ਹਸਪਤਾਲ ਮੁਹਾਲੀ ਵਿਖੇ 28 ਅਤੇ 29 ਸਤੰਬਰ ਨੂੰ ਕੈਂਸਰ ਡਿਟੈਕਸ਼ਨ ਕੈਂਪ ਲਗਾਇਆ ਜਾ ਰਿਹਾ ਹੈ । ਇਸ ਕੈਂਪ ਦੌਰਾਨ ਕੈਂਸਰ ਦੇ ਮਾਹਿਰ ਡਾਕਟਰ ਮਰੀਜ਼ਾਂ ਦਾ ਮੁਆਇਨਾਂ ਕਰਨਗੇ।
No comments:
Post a Comment