Pages

Thursday, 12 September 2013

Fwd: 15 ਸਤੰਬਰ ਤੋਂ 17 ਸਤੰਬਰ ਤੱਕ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਤਹਿਤ 100ਫ਼ੀ ਸਦੀ ਟੀਚਾ ਮੁਕੰਮਲ ਕੀਤਾ ਜਾਵੇ: ਥਿੰਦ

By  1 2 1   News Reporter

Mohali 12th September:-- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ' 15 ਸਤੰਬਰ ਤੋਂ 17 ਸਤੰਬਰ ਤੱਕ ਪਲਸ ਪੋਲਿਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦਾ 100ਫੀ ਸਦੀ ਟੀਚਾ ਮੁਕੰਮਲ ਕੀਤਾ ਜਾਵੇ ਤਾਂ ਜੋ  ਕੋਈ ਵੀ ਬੱਚਾ ਪੋਲਿਓ ਦੀ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਨਾ ਹੋ ਸਕੇ ਬੱਚਿਆਂ ਦੇ ਮਾਪੇ ਇਸ ਪਲਸ ਪੋਲਿਓ ਮੁਹਿੰਮ ਤਹਿਤ ਆਪਣੇ ਬੱਚਿਆਂ ਨੂੰ ਆਪਣੀ ਨੈਤਿਕ ਜਿਮੇਵਾਰੀ ਸਮਝਦੇ ਹੋਏ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣ ਇਹ ਵਿਚਾਰ  ਵਧੀਕ ਡਿਪਟੀ ਕਮਿਸ਼ਨਰ ਪਰਵੀਨ ਕੁਮਾਰ ਥਿੰਦ ਨੇ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਤਿੰਨ ਰੋਜਾ ਪਲਸ ਪੋਲਿਓ ਮੁਹਿੰਮ ਦੀ ਸਫ਼ਲਤਾ ਲਈ ਸੱਦੀ ਗਈ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਗਟ ਕੀਤੇ

ਪਰਵੀਨ ਕੁਮਾਰ ਥਿੰਦ ਨੇ ਇਸ ਮੌਕੇ ਸਿਹਤ ਵਿਭਾਗ, ਹੋਰਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆ ਅਤੇ ਮੀਟਿੰਗ ਵਿੱਚ ਪੁੱਜੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਆਖਿਆ ਕਿ ਉਹ ਇਸ ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਉਹਨਾਂ ਦੱਸਿਆ ਕਿ ਭਾਵੇਂ ਪਿਛਲੇ ਤਿੰਨ ਸਾਲਾਂ ਤੋਂ ਜ਼ਿਲ੍ਹੇ ਵਿੱਚ ਕੋਈ ਵੀ ਪੋਲਿਓ ਦਾ ਕੇਸ ਸਾਹਮਣੇ ਨਹੀਂ ਆਇਆ ਪ੍ਰੰਤੂ ਫਿਰ ਵੀ ਸਾਨੂੰ ਆਪਣੇ ਬੱਚਿਆਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਰਹਿਤ ਰੱਖਣ ਲਈ ਆਪਣੇ ਬੱਚਿਆਂ ਨੂੰ ਇਸ ਮੁਹਿੰਮ ਤਹਿਤ ਪੋਲਿਓ ਰੋਕੂ ਬੂੰਦਾਂ ਪਿਲਾਉਣੀਆਂ ਜਰੂਰੀ ਹਨ ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ 1085 ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਹਨਾਂ ਵਿੱਚੋਂ 1001 ਟੀਮਾਂ ਘਰ -ਘਰ ਜਾ ਕੇ ਬੱਚਿਆ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣਗੀਆਂ ਅਤੇ 60 ਮੋਬਾਇਲ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ ਇਸ ਤੋਂ ਇਲਾਵਾ 24 ਟਰਾਂਜ਼ਿਟ ਟੀਮਾਂ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦਾ ਕੰਮ ਕਰਨਗੀਆਂ ਇਹਨਾਂ ਟੀਮਾਂ ਤੇ 181 ਸੁਪਰਵਾਇਜ਼ਰ ਵੀ ਲਗਾਏ ਗਏ ਹਨ

ਪਰਵੀਨ ਕੁਮਾਰ ਥਿੰਦ ਨੇ ਦੱਸਿਆ ਕਿ ਤਿੰਨ ਰੋਜਾ ਪਲਸ ਪੋਲਿਓ ਮੁਹਿੰਮ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਇਸ ਮੁਹਿੰਮ ਦੀ ਸਫ਼ਲਤਾ ਲਈ ਜਿੱਥੇ ਸਮਾਜ ਸੇਵੀ ਸੰਸਥਾਵਾਂ ਤੋਂ ਸਹਿਯੋਗ ਲਿਆ ਜਾਵੇਗਾ ਉੱਥੇ ਪਿੰਡਾਂ ਵਿੱਚ ਪੰਚਾੲਤਾਂ ਅਤੇ ਯੂਥ ਕਲੱਬਾਂ ਤੋਂ ਵੀ ਸਹਿਯੋਗ ਲਿਆ ਜਾਵੇਗਾ ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਜਿਲ੍ਹੇ ਦੇ ਸਲੱਮ ਖੇਤਰਾਂ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਇਸ ਮੁਹਿੰਮ ਤਹਿਤ ਪੋਲਿਓ ਰੋਕੂ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣ ਇਸ ਮੌਕੇ ਜ਼ਿਲ੍ਹੇ ਦੇ ਸਿਵਲ ਸਰਜਨ ਡਾ ਰਾਜੀਵ ਭੱਲਾ ਨੇ ਯਕੀਨ ਦਵਾਇਆ ਕਿ ਸਿਹਤ ਵਿਭਾਗ ਹੋਰਨਾਂ ਵਿਭਾਗਾਂ ਦੇ ਸਹਿਯੋਗ ਨਾਲ ਇਸ ਪਲਸ ਪੋਲਿਓ ਮੁਹਿੰਮ ਨੂੰ ਪੂਰੀ ਤਰ੍ਹਾਂ ਸਫ਼ਲਤਾ ਨਾਲ ਚਲਾਵੇਗਾ ਅਤੇ ਇਸ ਮੁਹਿੰਮ ਤਹਿਤ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦਾ 100ਫੀ ਸਦੀ ਟੀਚਾ ਮੁਕੰਮਲ ਕੀਤਾ ਜਾਵੇਗਾ ਅਤੇ ਜਿਸ ਤਹਿਤ ਸਿਵਲ ਹਸਪਤਾਲ ਮੁਹਾਲੀ ਵਿਖੇ 28 ਅਤੇ 29 ਸਤੰਬਰ ਨੂੰ ਕੈਂਸਰ ਡਿਟੈਕਸ਼ਨ ਕੈਂਪ ਲਗਾਇਆ ਜਾ ਰਿਹਾ ਹੈ ਇਸ ਕੈਂਪ ਦੌਰਾਨ ਕੈਂਸਰ ਦੇ ਮਾਹਿਰ ਡਾਕਟਰ ਮਰੀਜ਼ਾਂ ਦਾ ਮੁਆਇਨਾਂ ਕਰਨਗੇ

 

 

No comments:

Post a Comment