By 1 2 1 News Reporter
Mohali 07th October:----- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨ ਲੜਕੇ-ਲੜਕੀਆਂ ਦੀਆਂ ਵੋਟਾਂ ਬਣਾਉਣ ਦਾ 100ਫੀ ਸਦੀ ਟੀਚਾ ਮੁਕੰਮਲ ਕੀਤਾ ਜਾਵੇ। ਕਿਉਂਕਿ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਬਹੁਤ ਸਾਰੇ ਅਜਿਹੇ ਨੌਜਵਾਨ ਲੜਕੇ-ਲੜਕੀਆਂ ਹਨ ਜਿਨ੍ਹਾਂ ਦੀਆਂ ਅਜੇ ਤੱਕ ਵੋਟਾਂ ਨਹੀਂ ਬਣੀਆਂ। ਵੋਟਾਂ ਬਣਾਉਣ ਲਈ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਦੀ ਜਾਣਕਾਰੀ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ -ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪ੍ਰਵੀਨ ਕੁਮਾਰ ਥਿੰਦ ਨੇ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ, ਤਕਨੀਕੀ ਸੰਸਥਾਵਾਂ ਦੇ ਮੁਖੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਪ੍ਰਵੀਨ ਕੁਮਾਰ ਥਿੰਦ ਨੇ ਇਸ ਮੌਕੇ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਆਪੋ -ਆਪਣੀਆਂ ਸੰਸਥਾਵਾਂ ਵਿੱਚ ਪੜ੍ਹ ਰਹੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੜਕੇ-ਲੜਕੀਆਂ ਦੀ ਸੂਚੀ ਤਿਆਰ ਕਰਨ ਅਤੇ ਇਹ ਦੱਸਣ ਕਿ ਸੰਸਥਾ ਦੇ ਕਿੰਨੇ ਵਿਦਿਆਰਥੀਆਂ ਦੀਆਂ ਵੋਟਾਂ ਬਣ ਚੁੱਕੀਆਂ ਹਨ ਅਤੇ ਕਿੰਨੇ ਵਿਦਿਆਰਥੀ ਵੋਟਾਂ ਬਣਨ ਤੋਂ ਵਾਂਝੇ ਹਨ ਤਾਂ ਜੋ ਰਹਿੰਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਈਆਂ ਜਾ ਸਕਣ ਅਤੇ ਉਨ੍ਹਾਂ ਦੇ ਵੋਟ ਬਣਾਉਣ ਸਬੰਧੀ ਫਾਰਮ ਵਿਦਿਅਕ ਸੰਸਥਾਵਾਂ ਵਿੱਚ ਹੀ ਭਰਵਾਏ ਜਾਣਗੇ ਅਤੇ ਉਹ ਫਾਰਮ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਭੇਜੇ ਜਾਣਗੇ। ਇਸ ਤੋਂ ਇਲਾਵਾ ਇਹ ਫਾਰਮ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਵੀ ਦਿੱਤੇ ਜਾ ਸਕਦੇ ਹਨ। ਪ੍ਰਵੀਨ ਕੁਮਾਰ ਥਿੰਦ ਥਿੰਦ ਨੇ ਵਿਦਿਅਕ ਸੰਸਥਾਵਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਨੂੰ ਵੋਟਾਂ ਬਣਾਉਣ ਪ੍ਰਤੀ ਜਾਗਰੂਕ ਕਰਨ ਲਈ ਵਿਦਿਅਕ ਸੰਸਥਾਵਾਂ ਆਪਣੇ ਪੱਧਰ ਤੇ ਕੈਂਪਸ ਅੰਬੈਸਡਰ ਨਿਯੁਕਤ ਕਰਨ ਜਿਸ ਦਾ ਪਿਛੋਕੜ ਕਿਸੇ ਰਾਜਸੀ ਪਾਰਟੀ ਨਾਲ ਸਬੰਧ ਨਾ ਰੱਖਦਾ ਹੋਵੇ ਅਤੇ ਉਸ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਇਆ ਹੋਵੇ। ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਸਮੂਹ ਸਮਾਜ ਸੇਵੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਮੁਹੱਲਿਆਂ ਅਤੇ ਇਲਾਕਿਆਂ ਵਿੱਚ 18 ਸਾਲ ਤੋਂ ਵੱਧ ਉਮਰ ਵਾਲੇ ਨੌਜਵਾਨ ਲੜਕੇ-ਲੜਕੀਆਂ ਨੂੰ ਆਪੋ ਆਪਣੀਆਂ ਵੋਟਾਂ ਬਣਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨ ਤਾਂ ਜੋ ਨੌਜਵਾਨ ਵੋਟ ਬਣਾਉਣ ਪ੍ਰਤੀ ਸੁਚੇਤ ਹੋ ਕੇ ਆਪਣੀ ਵੋਟ ਬਣਾ ਸਕਣ।
ਮੀਟਿੰਗ ਵਿੱਚ ਐਸ.ਡੀ.ਐਮ ਐਸ.ਏ.ਐਸ.ਨਗਰ ਲਖਮੀਰ ਸਿੰਘ, ਐਸ.ਡੀ.ਐਮ ਖਰੜ ਸੁਖਜੀਤ ਪਾਲ ਸਿੰਘ, ਐਸ.ਡੀ.ਐਮ ਡੇਰਾਬੱਸੀ ਸ੍ਰੀਮਤੀ ਇੰਦਰਜੀਤ ਕੌਰ ਕੰਗ, ਜ਼ਿਲ੍ਹਾ ਮਾਲ ਅਫ਼ਸਰ ਰੋਹਿਤ ਗੁਪਤਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰ: ਮੇਵਾ ਸਿੰਘ ਗਿੱਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤ ਕਿਸ਼ੋਰ ਘਈ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ੍ਰ: ਕਰਮ ਸਿੰਘ ਧਨੌਆ, ਪਰਮਜੀਤ ਸਿੰਘ ਹੈਪੀ, ਐਸ.ਐਸ.ਧਨੌਆ, ਐਸ.ਐਸ. ਬਰਨਾਲਾ, ਪੀ.ਐਸ. ਵਿਰਦੀ, ਜੈ ਸਿੰਘ ਸੈਂਹਬੀ ਅਤੇ ਜਗਤਾਰ ਸਿੰਘ , ਬਲਵਿੰਦਰ ਸਿੰਘ, ਰਾਜਪਾਲ ਸਿੰਘ ਸਮੇਤ ਵੱਖ ਵੱਖ ਵਿਦਿਅਕ ਸੰਸਥਾਵਾਂ ਦੇ ਮੁੱਖੀ ਅਤੇ ਨੁਮਾਇੰਦੇ ਵੀ ਮੌਜੂਦ ਸਨ।
No comments:
Post a Comment