By 1 2 1 News Reporter
Mohali 15th October: ------ ਐਸ.ਏ.ਐਸ ਨਗਰ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪ੍ਰਵੀਨ ਕੁਮਾਰ ਥਿੰਦ ਨੇ ਵਪਾਰਕ ਥਾਵਾਂ ਤੇ ਚਲਾਏ ਜਾ ਰਹੇ ਡੀਜ਼ਲ ਜਨਰੇਟਰ ਸੈਟਾਂ ਦਾ ਸਰਵੇ 31 ਅਕਤੂਬਰ ਤੱਕ ਮੁਕੰਮਲ ਕੀਤ¶ ÜÅä çÆ ÁêÆñ ÕÆåÆ ÔËÍ ਤਾਂ ਜੋ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਦਿੱਤੇ ਹੁਕਮਾਂ ਮੁਤਾਬਿਕ ਜ਼ਿਲ੍ਹੇ ਵਿੱਚ ਵਪਾਰਕ ਥਾਵਾਂ ਸਮੇਤ ਵੱਖ-ਵੱਖ ਮਾਰਕੀਟਾਂ ਦੇ ਦੁਕਾਨਦਾਰਾਂ ਵੱਲੋਂ ਵਰਤੇ ਜਾ ਰਹੇ ਅਣਅਧਿਕਾਰਤ ਡੀਜ਼ਲ ਜਨਰੇਟਰ ਸੈੱਟ ਜਿਹੜੇ ਕਿ ਹਵਾ ਪ੍ਰਦੂਸ਼ਣ ਅਤੇ ਸ਼ੋਰ ਪ੍ਰਦੂਸ਼ਣ ਫੈਲਾ ਰਹੇ ਹਨ ਨੂੰ ਬੰਦ ਕਰਵਾਇਆ ਜਾ ਸਕੇ। ਇÔ ਗੱਲ ਉਹਨਾਂ é¶ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮਾਰਕੀਟ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨਾਲ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ÕÔÆ।
ਪ੍ਰਵੀਨ ਕੁਮਾਰ ਥਿੰਦ ਨੇ ਦੱਸਿਆ ਕਿ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ 26 ਅਪ੍ਰੈਲ 2013 ਨੂੰ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ ਨਿਰਦੇਸ਼ ਦਿੱਤੇ ਗਏ ਹਨ ਕਿ ਜ਼ਿਲ੍ਹੇ ਵਿੱਚ ਜਿਹੜੇ ਡੀਜ਼ਲ ਜਨਰੇਟਰ ਸੈੱਟ ਮਾਪ ਦੰਡਾਂ ਅਨੁਸਾਰ ਠੀਕ ਸਹੀਂ ਨਹੀਂ ਪਾਏ ਜਾਣਗੇ ਉਨ੍ਹਾਂ ਨੂੰ ਚਲਾਉਣ ਤੇ ਮਨਾਹੀ ਹੋਵੇਗੀ। ਇਸ ਲਈ ਡੀ.ਜੇ.ਸੈੱਟਾਂ ਦੇ ਸਾਰੇ ਉਪਭੋਗਤਾ ਨੂੰ ਸੂਚਿਤ ਕੀਤਾ ਗਿਆ ਹੈ ਕਿ ਹੁਕਮਾਂ ਦੀ ਪਾਲਣਾ ਕੀਤੀ ਜਾਵੇ ਜੇਕਰ ਕੋਈ ਉਲੰਘਣਾਂ ਕਰੇਗਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਸ ਵਿੱਚ ਕਾਨੂੰਨ ਦੀਆਂ ਵਿਵਸਥਾਵਾਂ ਦੇ ਅਨੁਸਾਰ ਕਾਨੂੰਨੀ ਕਾਰਵਾਈ ਅਤੇ ਡੀਜ਼ਲ ਜਨਰੇਟਰ ਸੈੱਟਾਂ ਦੀ ਸ਼ੀਲਿੰਗ ਵੀ ਸ਼ਾਮਿਲ ਹੋਵੇਗੀ ਸ੍ਰੀ ਥਿੰਦ ਨੇ ਦੱਸਿਆ ਕਿ ਸਬ ਡਵੀਜ਼ਨ ਪੱਧਰ ਤੇ ਐਸ.ਡੀ.ਐਮਜ਼ ਦੀ ਅਗਵਾਈ ਹੇਠ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਟੀਮ ਦੇ ਇੰਚਾਰਜ ਤਹਿਸੀਲਦਾਰ ਹੋਣਗੇ । ਇਸ ਟੀਮ ਵਿੱਚ ਕਾਰਜਸਾਧਕ ਅਫ਼ਸਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨੁਮਾਇੰਦੇ , ਪੁਲਿਸ ਵਿਭਾਗ ਹੋਰ ਸਬੰਧਿਤ ਵਿਭਾਗਾਂ ਤੋਂ ਇਲਾਵਾ ਐਸੋਸੀਏਸ਼ਨਾਂ ਦੇ ਪ੍ਰਤੀਨਿਧਾ ਨੂੰ ਵੀ ਸ਼ਾਮਿਲ ਹਨ।
ਪ੍ਰਵੀਨ ਕੁਮਾਰ ਥਿੰਦ ਨੇ ਇਸ ਮੌਕੇ ਸਮੂਹ ਐਸ.ਡੀ.ਐਮਜ਼ ਅਤੇ ਕਾਰਜਸਾਧਕ ਅਫ਼ਸਰਾਂ ਨੂੰ ਆਪੋ ਆਪਣੇ ਦਫ਼ਤਰਾਂ ਵਿੱਚ ਮਾਰਕੀਟਾਂ ਵਿੱਚ ਡੀਜ਼ਲ ਜਨਰੇਟਰ ਸੈੱਟਾਂ ਦੀ ਮਨਾਹੀ ਸਬੰਧੀ ਜਨਤਕ ਸੂਚਨਾਂ ਬੋਰਡ ਲਗਾਉਣ ਲਈ ਵੀ ਆਖਿਆ। ਉਹਨਾਂ ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਸਮੂਹ ਮਾਰਕੀਟਾਂ ਦਾ ਸਰਵੇ ਕਰਵਾਉਣ ਦੇ ਕੰਮ ਨੂੰ ਤੁਰੰਤ ਮੁਕੰਮਲ ਕਰਨ ਅਤੇ ਜਲਦੀ ਤੋਂ ਜਲਦੀ ਰਿਪੋਰਟ ਦਿੱਤੀ ਜਾਵੇ ਤਾਂ ਜੋ ਅਣਅਧਿਕਾਰਤ ਅਤੇ ਪ੍ਰਦੂਸ਼ਣ ਫੈਲਾ ਰਹੇ ਡੀਜਲ ਜਨਰੇਟਰ ਸੈੱਟਾਂ ਦੇ ਮਾਲਕਾਂ ਵਿਰੁੱਧ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ।
No comments:
Post a Comment