Tuesday, 22 October 2013

ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ- ਰੁਜ਼ਗਾਰ ਧੰਦਿਆਂ ਲਈ ਵੰਡੇ 85 ਲੱਖ 30 ਹਜ਼ਾਰ : ਤਾਂ ਜੋ ਨੌਜਵਾਨ ਬਣ ਸਕਣ ਆਤਮ ਨਿਰਭਰ :ਤੇਜਿੰਦਰ ਪਾਲ ਸਿੱਧੂ

By 1 2 1   News Reporter

Mohali 22nd October: ------ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ -ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਕਾਰਪੋਰੇਸਨ ਵੱਲੋਂ 85 ਲੱਖ 30 ਹਜ਼ਾਰ ਰੁਪਏ ਸਬ- ਸਿਡੀ ਅਤੇ ਘੱਟ ਵਿਆਜ ਦਰ ਤੇ ਵੰਡੇ ਗਏ ਹਨ ਤਾਂ ਜੋ ਨੌਜਵਾਨ ਆਤਮ ਨਿਰਭਰ ਬਣ ਸਕਣ। ਇਸ ਗੱਲ ਦੀ ਜਾਣਕਾਰੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ  ਦਿੰਦਿਆ ਕਿਹਾ ਕਿ ਜ਼ਿਲ੍ਹੇ ਵਿੱਚ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਸਬ-ਸਿਡੀ ਤੇ ਆਪਣੇ ਸਵੈ -ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਪਿੰਡ ਪੱਧਰ ਤੇ ਜਾਗਰੂਕ ਕਰਕੇ ਘੱਟ ਵਿਆਜ ਤੇ ਕਰਜੇ ਮੁਹੱਈਆਂ ਕਰਵਾਏ ਜਾਣਗੇ।

ਤੇਜਿੰਦਰ ਪਾਲ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਨੁਸੂਚਿਤ ਜਾਤੀਆਂ, ਪਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਲੋਕਾਂ ਦੇ ਆਰਥਿਕ, ਸਮਾਜਿਕ ਦੇ ਨਾਲ-ਨਾਲ ਵਿਦਿਅਕ ਪੱਧਰ ਨੂੰ ਵੀ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਜਮਾਤ ਤੋਂ 10ਵੀਂ ਜਮਾਤ ਤੱਕ ਪੜ ਰਹੇ ਅਨੁਸੂਚਿਤ ਜਾਤੀਆਂ ਦੇ ਤਕਰੀਬਨ 23 ਹਜ਼ਾਰ 150 ਵਿਦਿਆਰਥੀਆਂ ਨੂੰ ਇਸ ਸਾਲ ਮੁਫ਼ਤ ਪਾਠ ਪੁਸਤਕਾਂ ਵੰਡੀਆਂ ਗਈਆਂ ਹਨ ਅਤੇ ਵਿਦਿਆਰਥੀਆਂ  ਨੂੰ ਵਜੀਫੇ ਵੀ ਪ੍ਰਦਾਨ ਕੀਤੇ ਜਾਂਦੇ ਹਨ। ਤੇਜਿੰਦਰ ਪਾਲ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਨੁਸੂਚਿਤ ਜਾਤੀਆਂ, ਪਛੜੀਆਂ ਸ੍ਰੇਣੀਆਂ, ਆਰਥਿਕ ਤੌਰ ਤੇ ਪਛੜੇ, ਇਸਾਈ ਅਤੇ ਕਿਸੇ ਵੀ ਜਾਤੀ ਦੀ ਵਿਧਵਾ ਨੂੰ ਉਨ੍ਹਾਂ ਦੀਆਂ ਲੜਕੀਆਂ ਦੇ ਵਿਆਹ ਵੇਲੇ 15 ਹਜ਼ਾਰ ਰੁਪਏ ਸਗਨ ਸਕੀਮ ਤਹਿਤ ਦਿੱਤੇ ਜਾਂਦੇ ਹਨ ਅਤੇ ਜ਼ਿਲ੍ਹੇ ਵਿੱਚ ਚਾਲੂ ਮਾਲੀ ਸਾਲ ਦੌਰਾਨ 145 ਲਾਭ ਪਾਤਰੀਆਂ ਨੂੰ 21 ਲੱਖ 75 ਹਜ਼ਾਰ ਰੁਪਏ ਦਿੱਤੇ ਗਏ ਹਨ ਅਤੇ ਇਹ ਰਾਸ਼ੀ ਸਿੱਧੇ ਤੌਰ ਤੇ ਲਾਭ ਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੀ ਗਈ ਹੈ।

 

No comments:

Post a Comment