Pages

Tuesday, 1 October 2013

ਲੋੜਵੰਦ ਬਜੁਰਗਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ : ਸੀ.ਜੇ.ਐਮ

By 1 2 1   News Reporter

Mohali 01st October:----- ਚੀਫ ਜੁਡੀਸੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ..ਐਸ.ਨਗਰ ਤਰਨਤਾਰਨ ਸਿੰਘ ਬਿੰਦਰਾ ਨੇ ਫੇਜ਼-7 ਦੇ ਕਮਿਉਨਿਟੀ ਸੈਂਟਰ ਵਿਖੇ  ਆਯੋਜਿਤ ਅੰਤਰ-ਰਾਸ਼ਟਰੀ ਬਜੁਰਗ ਦਿਵਸ ਮੌਕੇ ਕਿਹਾ ਕਿ ਲੋੜਵੰਦ ਬਜੁਰਗਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਬਜੁਰਗਾਂ ਨੂੰ ਪੁਰਾ-ਪੁਰਾ ਇਨਸਾਫ ਮਿਲ ਸਕੇ ਬਜੁਰਗਾਂ ਨੂੰ ਮਾਣ ਸਨਮਾਨ ਦੇਣਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ
ਤਰਨਤਾਰਨ ਸਿੰਘ ਬਿੰਦਰਾ ਨੇ ਇਸ ਮੌਕੇ ਬਜੁਰਗਾਂ ਨੂੰ ਆਉਂਦੀਆਂ  ਦਰਪੇਸ਼ ਮੁਸ਼ਕਲਾਂ ਵੀ ਸੁਣੀਆ ਅਤੇ ਬਜੁਰਗਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਇਹ ਕਾਨੂੰਨੀ ਪੱਧਰ ਤੇ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਲਈ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ ਉਨ੍ਹਾਂ ਦੱਸਿਆ ਕਿ ਭਾਵੇ ਪੰਜਾਬ ਸਰਕਾਰ ਵੱਲੋਂ ਸੀਨੀਅਰ ਸਿਟੀਜਨ ਦੀ ਭਲਾਈ ਲਈ ਪਾਲਣ -ਪੋਸ਼ਣ ਅਤੇ ਭਲਾਈ ਐਕਟ-2007 ਬਣਾਇਆ ਗਿਆ ਹੈ ਅਤੇ ਇਸ ਐਕਟ ਤਹਿਤ  ਜਿਹੜੇ ਬੱਚੇ ਆਪਣੇ ਮਾਂ-ਬਾਪ ਦੀ ਦੇਖ ਭਾਲ ਨਹੀਂ ਕਰਦੇ ਬਜੁਰਗਾਂ  ਲਈ ਜੀਵਨ ਨਿਰਵਾਹ ਵਾਸਤੇ  ਗੁਜ਼ਾਰਾ ਭੱਤਾ ਲੈਣ ਦਾ ਉਪਬੰਧ ਹੈ ਇਸ ਐਕਟ ਪ੍ਰਤੀ ਬਜੁਰਗਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਉਨ੍ਹਾਂ ਕਿਹਾ ਕਿ ਬਜੁਰਗ ਸਾਡੇ ਸਮਾਜ ਦਾ ਬਹੁਮੁੱਲਾ ਅੰਗ ਹਨ ਪਰੰਤੂ ਅਕਸਰ ਦੇਖਣ ਵਿੱਚ ਰਿਹਾ ਹੈ ਕਿ ਬਜੁਰਗਾਂ ਦਾ ਮਾਣ ਸਨਮਾਨ ਦਿਨ ਪ੍ਰਤੀ ਦਿਨ ਘੱਟਦਾ ਜਾ ਰਿਹਾ ਹੈ ਜਦੋ ਵਿਅਕਤੀ ਬਜੁਰਗ ਹੋ ਜਾਂਦਾ ਹੈ ਤਾਂ ਪਰਿਵਾਰ ਦੇ ਮੈਂਬਰ ਉਸ ਨੂੰ ਆਪਣੇ ਤੇ ਬੋਝ ਸਮਝਣ ਲੱਗ ਜਾਂਦੇ ਹਨ ਅਤੇ ਆਪਣੀ ਜਿੰਮੇਵਾਰੀ ਤੋਂ ਪਿੱਛੇ ਹਟ ਜਾਂਦੇ ਹਨ ਉਨ੍ਹਾਂ ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਦਾਨ ਕੀਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਈ ਵੀ ਸੀਨੀਅਰ ਸਿਟੀਜਨ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ ਇਸ ਤੋਂ ਇਲਾਵਾ ਆਮ ਵਿਅਕਤੀ ਜਿਸ ਦੀ ਸਲਾਨਾ ਆਮਦਨ  1 ਲੱਖ 50 ਹਜ਼ਾਰ ਤੋਂ ਵੱਧ ਨਾ ਹੋਵੇ, ਉਹ ਵੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਅੰਮ੍ਰਿਤ ਬਾਲਾ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸੀਨੀਅਰ ਸਿਟੀਜਨ ਦੀ ਸਮਾਜਿਕ ਸੁਰੱਖਿਆ ਪ੍ਰਤੀ ਪੁਰੀ ਤਰ੍ਹਾਂ ਵਚਨਬੱਧ ਹੈ ਉਨ੍ਹਾਂ ਦੱਸਿਆ ਕਿ 1 ਅਕਤੂਬਰ ਨੂੰ ਹਰ ਸਾਲ ਸਮੂੱਚੇ ਪੰਜਾਬ ਵਿੱਚ ਅੰਤਰ-ਰਾਸ਼ਟਰੀ ਬਜੁਰਗ ਦਿਵਸ ਮਨਾਇਆ ਜਾਂਦਾ ਹੈ ਉਨ੍ਹਾਂ ਕਿਹਾ ਕਿ ਸਾਨੂੰ ਬਜੁਰਗਾਂ ਦੀ ਹਰ ਸੰਭਵ ਸਹਾਇਤਾ ਕਰਨੀ ਚਾਹੀਦੀ ਹੈ

 

No comments:

Post a Comment