Wednesday, 23 October 2013

ਮਗਨਰੇਗਾ ਸਕੀਮ ਤਹਿਤ ਵੱਧ ਤੋਂ ਵੱਧ ਜੌਬ ਕਾਰਡ ਬਣਾਏ ਜਾਣ : ਸਿੱਧੂ

By 1 2 1   News Reporter

Mohali 23rd October: ------ ਜ਼ਿਲ੍ਹੇ 'ਚ ਪੇਂਡੂ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਮਨਰੇਗਾ ਸਕੀਮ ਤਹਿਤ ਵੱਧ ਤੋਂ ਵੱਧ ਜੌਬ ਕਾਰਡ ਬਣਾਏ ਜਾਣ ਅਤੇ ਜੌਬ ਕਾਰਡ ਬਣਾਉਣ ਲਈ ਪਿੰਡ ਪੱਧਰ ਤੇ ਕੈਂਪ ਲਗਾਏ ਜਾਣ । ਇਹ ਹਦਾਇਤਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਇਕ ਮੀਟਿੰਗ ਦੌਰਾਨ ਸਮੂਹ ਬਲਾਕ, ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਦਿੱਤੀਆਂ।

ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਪਿੰਡ 'ਚ ਵੱਧ ਤੋਂ ਵੱਧ ਜੌਬ ਕਾਰਡ ਬਣਾਕੇ ਵੱਧ ਤੋਂ ਵੱਘ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਵੇ ਅਤੇ ਪਿੰਡਾਂ ਵਿੱਚ ਛੱਪੜਾ ਆਦਿ ਦੀ ਸਫ਼ਾਈ ਸਮੇਤ ਮਗਨਰੇਗਾ ਤਹਿਤ ਹੋਣ ਵਾਲੇ ਵੱਧ ਤੋਂ ਵੱਧ ਕੰਮ ਕਰਵਾਏ ਜਾਣ ਤਾਂ ਜੋ ਜ਼ਿਲ੍ਹੇ ਦੇ ਸਮੂਹ ਪਿੰਡਾਂ ਨੂੰ ਨਵੀਂ ਦਿੱਖ ਪ੍ਰਦਾਨ ਹੋ ਸਕੇ। ਉਨ੍ਹਾਂ ਇਸ ਮੌਕੇ ਦੱਸਿਆ ਕਿ ਸਮੂਹ ਬੀ.ਡੀ.ਪੀ ਓਜ਼ ਨੂੰ ਪੰਚਾਇਤਾਂ ਲਈ ਫੋਗਿੰਗ ਮਸੀਨਾਂ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਮਸੀਨਾਂ ਰਾਹੀਂ ਪਿੰਡਾਂ ਵਿੱਚ ਫੋਗਿੰਗ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਦਾ ਮੱਛਰਾਂ ਆਦਿ ਤੋਂ ਬਚਾ ਹੋ  ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਹਰ ਹਫ਼ਤੇ ਸੋਮਵਾਰ ਵਾਲੇ ਦਿਨ ਜ਼ਿਲ੍ਹੇ ਦੇ ਸਮੂਹ ਵਿਕਾਸ ਅਧਿਕਾਰੀਆਂ ਨਾਲ ਮੀਟਿੰਗ ਕਰਿਆ ਕਰਨਗੇ। ਜਿਸ ਵਿੱਚ ਮਗਨਰੇਗਾ ਸਕੀਮ ਅਧੀਨ ਕੀਤੇ ਜਾਣ ਵਾਲੇ ਕੰਮ ਅਤੇ ਚਲ ਰਹੇ ਹੋਰ ਵਿਕਾਸ ਕੰਮਾਂ ਦਾ ਜਾਇਜਾ ਲੈਣਗੇ,ਲਾਪ੍ਰਵਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸਿਆਂ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਆਖਿਆ ਕਿ ਜਿਨ੍ਹਾਂ ਅਧਿਕਾਰੀਆਂ ਵੱਲੋਂ ਐਮ.ਪੀ.ਲੈਡ ਵਿੱਚੋ ਗਰਾਂਟਾਂ ਦੀ ਵਰਤੋ ਸਰਟੀਫਿਕੇਟ ਨਹੀਂ ਦਿੱਤੇ ਗਏ । ਉਹ 15 ਦਿਨਾਂ ਦੇ ਅੰਦਰ-ਅੰਦਰ ਜਮਾਂ ਕਰਵਾਉਣ ਅਤੇ ਛੋਟੇ-ਛੋਟੇ ਕੰਮਾਂ ਨੂੰ ਤੁਰੰਤ ਮੁਕੰਮਲ ਕਰਕੇ ਰਿਪੋਰਟ ਦਿੱਤੀ ਜਾਵੇ ਤਾਂ ਜੋ ਗਰਾਂਟ ਦੀ ਅਗਲੀ ਕਿਸਤ ਦੇਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹੇ 'ਚ ਪੈਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਆਪਣੇ -ਆਪਣੇ ਸ਼ਹਿਰਾਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਅਤੇ 31ਅਕਤੂਬਰ ਤੱਕ ਮੋਹਾਲੀ ਦੀ ਤਰਜ਼ ਤੇ ਵਿਸ਼ੇਸ ਸਫ਼ਾਈ ਮੁਹਿੰਮ ਵਿੰਢਣ ਜਿਸ ਵਿੱਚ ਸਹਿਰ ਨਿਵਾਸੀਆਂ ਦੀ ਸਮੂਲੀਅਤ ਕੀਤੀ ਜਾਵੇ ਤਾਂ ਜੋ ਸਫ਼ਾਈ ਪੱਖੋ ਸ਼ਹਿਰ ਸੁੰਦਰ ਬਣ ਸਕਣ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚੋਂ ਲੱਗਦੇ ਮੁੱਖ ਮਾਰਗਾਂ ਤੇ ਨਜਾਇਜ਼ ਕਬਜੇ ਕਿਸੇ ਵੀ ਕੀਮਤ ਤੇ ਬਰਦਾਸਤ ਨਹੀਂ ਕੀਤੇ ਜਾਣਗੇ। ਜਿਹੜੇ ਕਿ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ। ਉਨ੍ਹਾਂ ਮੁੱਖ ਮਾਰਗਾਂ ਤੇ ਫੱਲ ਆਦਿ ਵੇਚਣ ਵਾਲਿਆਂ ਵਿਰੁੱਧ ਵੀ ਕਾਰਵਾਈ ਕਰਨ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਇਸ ਮੋਕੇ ਸਮੂਹ ਸ਼ਹਿਰਾਂ ਵਿੱਚ ਮਿਉਸੀਪਲ ਫੰਡ ਅਧੀਨ ਕਰਵਾਏ ਜਾ ਰਹੇ ਵੱਖ-ਵੱਖ ਕਾਰਜਾਂ ਦੀ ਸਮੱਖਿਆ ਵੀ ਕੀਤੀ। ਡਿਪਟੀ ਕਮਿਸ਼ਨਰ ਇਸ ਮੌਕੇ ਨਗਰ ਕੌਂਸਲ ਕੁਰਾਲੀ ਦੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਜੋ ਸੀਵਰੇਜ ਦੇ ਪਾਣੀ ਦੀ ਸਮੱਸਿਆ ਆ ਰਹੀਂ ਹੈ ਉਸ ਨੂੰ ਤੁੰਰਤ ਠੀਕ ਕਰਵਾਇਆ ਜਾਵੇ। ਉਨ੍ਹਾਂ ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮ ਕਾਜ ਆਪਸੀ ਤਾਲਮੇਲ ਨਾਲ ਕਰਨ ਦੀਆਂ ਹਦਾਇਤਾ ਵੀ ਦਿੱਤੀਆ । ਡਿਪਟੀ ਕਮਿਸ਼ਨਰ ਨੇ ਇਸ ਮੋਕੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਕਿ ਜਿਥੇ ਵਿਕਾਸ ਕਾਰਜ ਮੁਕੰਮਲ ਹੋ ਜਾਂਦੇ ਹਨ ਉਸ ਥਾਂ ਨੂੰ ਤੁਰੰਤ ਸਾਫ਼ ਕਰਵਾਇਆ ਜਾਵੇ । ਸੜਕਾਂ ਗਲੀਆਂ ਆਦਿ ਤੇ ਮਲਬਾਂ ਆਦਿ ਦਿਖਾਈ ਨਹੀਂ ਦੇਣਾ ਚਾਹੀਦਾ । ਇਸ ਮੌਕੇ ਉਨ੍ਹਾਂ ਕਾਰਜ ਸਾਧਕ ਅਫ਼ਸਰ ਨਗਰ ਨਿਗਮ ਨੂੰ ਆਖਿਆ ਕਿ ਸ਼ਹਿਰ ਵਿੱਚ ਜਿਥੇ ਪੇਵਰ ਬਲਾਕ ਲਗਾਉਣ ਦਾ ਕੰਮ ਮੁਕੰਮਲ ਹੋ ਜਾਂਦਾ ਹੈ ਉਥੇ ਸਫ਼ਾਈ ਵੀ ਤੁਰੰਤ ਕਰਵਾਈ ਜਾਵੇ। ਉਨ੍ਹਾਂ ਕਾਰਜ ਸਾਧਕ ਅਫ਼ਸਰ ਨਵਾਂ ਗਾਓ ਨੂੰ ਹਦਾਇਤ ਦਿੱਤੀ ਕਿ ਪਟਿਆਲਾ ਕੀ ਰਾਓ ਤੇ ਕੀਤੇ ਨਜਾਇਜ਼ ਕਬਜਿਆਂ ਨੂੰ ਹਟਾਉਣ ਲਈ ਢੁੱਕਵੀ ਕਾਰਵਾਈ ਕੀਤੀ ਜਾਵੇ। ਸ੍ਰੀ ਸਿੱਧੂ ਨੇ ਇਸ ਮੌਕੇ ਲਾਲੜੂ, ਕੁਰਾਲੀ ਦੇ ਚੱਲ ਰਹੇ ਸੀਵਰੇਜ ਕਾਰਜਾਂ ਦੀ ਸਮੀਖਿਆ ਵੀ ਕੀਤੀ ਅਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਦੀਆਂ ਹਦਾਇਤਾ ਦਿੱਤੀਆ।

 

No comments:

Post a Comment