Wednesday 30 October 2013

ਸਮਾਜ ਸੇਵੀ ਭੁਪਿੰਦਰ ਸਿੰਘ ਬੈਨੀਪਾਲ ਰੈੱਡ ਕਰਾਸ ਸੁਸਾਇਟੀ ਦੇ ਬਣੇ ਪੈਟਰਨ

By 1 2 1   News Reporter

Mohali 30th October: ------ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਸਮਾਜ ਸੇਵੀ ਭੁਪਿੰਦਰ ਸਿੰਘ ਬੈਨੀਪਾਲ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਐਸ.ਏ.ਐਸ.ਨਗਰ ਦੇ  ਪੈਟਰਨ ਬਣŶ ÜÅä  ਦੀ ਜਾਣਕਾਰੀ  ਦਿੱਤੀ ।  ਉਹਨਾਂ  ਨੇ ਜ਼ਿਲ੍ਹੇ  ਵਿੱਚ ਰੈੱਡ ਕਰਾਸ ਦੀਆਂ ਗਤੀਵਿਧੀਆਂ ਵਧਾਉਣ ਲਈ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਪੈਟਰਨ ਅਤੇ ਮੈਂਬਰ ਬਣਾਏ ਜਾਣ ਵੀ ÷Ïð ÇçÅ ਤਾਂ ਜੋ ਲੋੜਵੰਦਾ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ çÇÃÁ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੀਆ ਗਤੀਵਿਧੀਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇਗਾ । ਸ਼ਹਿਰੀ ਖੇਤਰਾਂ ਦੇ ਨਾਲ ਨਾਲ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਵੀ ਇਸ ਨਾਲ ਜੋੜਿਆ ਜਾਵੇਗਾ ਤਾਂ ਜੋ ਗਰੀਬ ਅਤੇ ਲੋੜਵੰਦਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਸਮਾਜ ਸੇਵੀ ਭੁਪਿੰਦਰ ਸਿੰਘ ਦੇ ਪੈਟਰਨ ਬਣਨ ਨਾਲ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਹੋਰ ਮਜ਼ਬੂਤ ਹੋਵੇਗੀ ,ਅਤੇ ਇਸ ਸੋਸਾਇਟੀ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਪਿੰਡ ਪੱਧਰ ਤੇ ਆਮ ਲੋਕਾਂ ਨੂੰ ਜਾਣਕਾਰੀ ਮਿਲ ਸਕੇਗੀ। ਉਹਨਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਵੱਧ ਤੋਂ ਵੱਧ ਮੈਂਬਰ ਅਤੇ ਪੈਟਰਨ ਬਣਾ ਕੇ ਇਸ ਸੋਸਾਇਟੀ ਨਾਲ ਜੋੜਿਆ ਜਾਵੇਗਾ ਕਿਉਂਕਿ ਰੈੱਡ ਕਰਾਸ ਸੋਸਾਇਟੀ ਲੋਕ ਭਲਾਈ ਦੇ ਕੰਮਾਂ ਅਤੇ ਗਰੀਬ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿਸੇਸ਼ ਭੂਮਿਕਾ ਨਿਭਾਉਂਦੀ ਹੈ ਅਤੇ ਇਸ ਨਾਲ ਜੁੜ ਕੇ ਵਿਅਕਤੀ ਮਨੁੱਖਤਾਂ ਦੀ ਸੇਵਾ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ।

ਨਵੇਂ ਬਣੇ ਪੈਟਰਨ ਸਮਾਜ ਸੇਵੀ ਭੁਪਿੰਦਰ  ਸਿੰਘ ਬੈਨੀਪਾਲ  ਨੇ ਕਿਹਾ ਕਿ ਉਹ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਪੈਟਰਨ ਬਣ ਕੇ ਮਾਣ ਮਹਿਸੂਸ ਕਰ ਰਹੇ ਹਨ ਅਤੇ ਉਹ ਸੋਸਾਇਟੀ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਹਿੱਤ ਦੀਆਂ ਗਤੀਵਿਧੀਆਂ ਵਿੱਚ ਵਧ ਚੜ ਕੇ ਹਿੱਸਾ ਲੈਣਗੇ ਅਤੇ ਇਸ ਸੋਸਾਇਟੀ ਨਾਲ ਜੁੜਨ ਲਈ ਹੋਰਨਾਂ ਨੂੰ ਵੀ ਪ੍ਰੇਰਤ ਕਰਨਗੇ।

 

No comments:

Post a Comment