By 1 2 1 News Reporter
Mohali 21st October: ------ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਠਿਆਈਆਂ ਦੀਆਂ ਦੁਕਾਨਾਂ ਦੀ ਅਚਨਚੇਤੀ ਚੈਕਿੰਗ ਕੀਤੀ ਜਾਵੇਗੀ ਤਾਂ, ਜੋ ਘਟੀਆ ਕਿਸਮ ਦੀਆਂ ਮਠਿਆਈਆਂ ਤਿਆਰ ਕਰਨ ਵਾਲਿਆਂ ਵਿਰੁੱਧ ਸਖਤ ਕਰਵਾਈ ਕੀਤੀ ਜਾ ਸਕੇ। ਜਿਲ੍ਹੇ ਵਿੱਚ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਲਈ ਵਿਸ਼ੇਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਪ੍ਰਵੀਨ ਕੁਮਾਰ ਥਿੰਦ ਨੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ।
ਪ੍ਰਵੀਨ ਕੁਮਾਰ ਥਿੰਦ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਮਠਿਆਈਆਂ ਦੀਆਂ ਦੁਕਾਨਾਂ ਦੀ ਅਚਨਚੇਤੀ ਚੈਕਿੰਗ ਕਰਨਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਮੇਟੀ ਦੇ ਚੇਅਰਮੈਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹੋਣਗੇ। ਇਸ ਕਮੇਟੀ ਦੇ ਉਪ ਮੰਡਲ ਮੈਜਿਸਟ੍ਰੇਟ ਅਤੇ ਸਹਾਇਕ ਕਮਿਸ਼ਨਰ (ਜਨਰਲ) ਮੈਂਬਰ ਅਤੇ ਸਿਵਲ ਸਰਜਨ ਮੈਂਬਰ ਸਕੱਤਰ ਹੋਣਗੇ। ਇਸ ਤੋਂ ਇਲਾਵਾ ਕਾਰਜ ਸਾਧਕ ਅਫ਼ਸਰ ਅਤੇ ਜ਼ਿਲ੍ਹਾ ਫੂਡ ਇੰਸਪੈਕਟਰ ਵੀ ਕਮੇਟੀਆਂ ਵਿੱਚ ਬਤੌਰ ਮੈਂਬਰ ਲਏ ਗਏ ਹਨ। ਪ੍ਰਵੀਨ ਕੁਮਾਰ ਥਿੰਦ ਨੇ ਦੱਸਿਆ ਕਿ ਸਬ ਡਵੀਜਨ ਪੱਧਰ ਤੇ ਐਸ.ਡੀ.ਐਮ ਦੀ ਨਿਗਰਾਨੀ ਹੇਠ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਸਮੇਤ ਕਾਰਜ ਸਾਧਕ ਅਫ਼ਸਰਾਂ ਨੂੰ ਮੈਂਬਰ ਵਜੋ ਲਿਆ ਗਿਆ ਹੈ। ਮੀਟਿੰਗ ਵਿੱਚ ਐਸ.ਡੀ.ਐਮ ਡੇਰਾਬੱਸੀ ਸ੍ਰੀਮਤੀ ਇੰਦਰਜੀਤ ਕੌਰ ਕੰਗ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ, ਡੀ.ਐਸ.ਪੀ. (ਸਿਟੀ -1) ਸ੍ਰੀ ਰਜਿੰਦਰ ਸਿੰਘ ਸੋਹਲ ਅਤੇ ਵੱਖ-ਵੱਖ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰ ਵੀ ਮੌਜੂਦ ਸਨ।
No comments:
Post a Comment