By 1 2 1 News Reporter
Mohali 25th November:-- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਖਰੀਦੀ ਫ਼ਸਲ ਦੀ 162 ਕਰੋੜ 39 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਅਤੇ ਮੰਡੀਆਂ ਵਿੱਚ 1 ਲੱਖ 28 ਹਜ਼ਾਰ 335 ਮੀਟਰੀਕ ਟਨ ਝੋਨੇ ਦੀ ਖਰੀਦ ਕੀਤੀ ਗਈ । ਇਸ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਤਕਰੀਬਨ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਝੋਨੇ ਦੀ ਆਮਦ ਨਹੀਂ ਹੈ। ਪਰੰਤੂ ਜੇਕਰ ਕਿਸੇ ਵੀ ਮੰਡੀ ਵਿੱਚ ਝੋਨਾ ਆਉਂਦਾ ਹੈ ਤਾਂ ਉਸ ਦੀ ਤੁਰੰਤ ਖਰੀਦ ਕੀਤੀ ਜਾਵੇਗੀ।
ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਦਾ ਕੰਮ ਵੀ 100ਫੀ ਸਦੀ ਮੁਕੰਮਲ ਕਰ ਲਿਆ ਗਿਆ ਹੈ। ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀ ਪਨਗਰੇਨ ਨੇ 42094 ਮੀਟਰੀਕ ਟਨ ਝੇਨੇ ਦੀ ਖਰੀਦ ਕੀਤੀ ਅਤੇ ਕਿਸਾਨਾਂ ਨੂੰ 56 ਲੱਖ 35 ਹਜ਼ਾਰ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ ਇਸ ਤਰ੍ਹਾਂ ਮਾਰਕਫੈੱਡ ਨੇ ਜ਼ਿਲ੍ਹੇ 'ਚ 24766 ਮੀਟਰੀਕ ਟਨ ਝੋਨੇ ਦੀ ਖਰੀਦ ਕਰਕੇ 33 ਲੱਖ 20 ਹਜ਼ਾਰ ਰੁਪਏ ਦੀ ਅਦਾਇਗੀ ਕੀਤੀ, ਪਨਸਪ ਨੇ 24333 ਮੀਟਰੀਕ ਟਨ ਝੇਨੇ ਦੀ ਖਰੀਦ ਕਰਕੇ 31 ਲੱਖ 35 ਹਜ਼ਾਰ ਰੁਪਏ ਦੀ , ਪੰਜਾਬ ਸਟੇਟ ਵੇਅਰ ਕਾਰਪੋਰੇਸਨ ਨੇ 11258 ਮੀਟਰੀਕ ਟਨ ਝੋਨੇ ਦੀ ਖਰੀਦ ਕਰਕੇ 14 ਲੱਖ 50 ਹਜ਼ਾਰ ਰੁਪਏ ਦੀ ਅਦਾਇਗੀ ਕੀਤੀ, ਪੰਜਾਬ ਐਗਰੋ ਨੇ 10278 ਮੀਟਰੀਕ ਟਨ ਝੋਨੇ ਦੀ ਖਰੀਦ ਕਰਕੇ 13 ਲੱਖ 79 ਹਜ਼ਾਰ ਰੁਪਏ ਦੀ, ਐਫ.ਸੀ.ਆਈ.ਨੇ 12794 ਮੀਟਰੀਕ ਟਨ ਝੋਨੇ ਦੀ ਖਰੀਦ ਕਰਕੇ 13 ਲੱਖ 20 ਹਜ਼ਾਰ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਵਪਾਰੀਆਂ ਨੇ 2812 ਮੀਟਰੀਕ ਟਨ ਝੇਨੇ ਦੀ ਖਰੀਦ ਕੀਤੀ । ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ 96.2 ਫੀਸਦੀ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਬਾਕੀ ਅਦਾਇਗੀ ਤੁਰੰਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
No comments:
Post a Comment