By 1 2 1 News Reporter
Mohali 20th November:-- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਿਗਮ ਵੱਲੋਂ ਨਗਰ 'ਚ ਪ੍ਰਾਪਰਟੀ ਟੈਕਸ ਭਰਨ ਲਈ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੱਦੇਨਜ਼ਰ ਰੱਖਦਿਆਂ ਕੈਂਪਾਂ ਦੀ ਗਿਣਤੀ 5 ਤੋਂ ਵਧਾ ਕੇ 16 ਕਰ ਦਿੱਤੀ ਗਈ ਹੈ ਤਾਂ ਜੋ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਨੂੰ ਲੰਮਾ ਚਿਰ ਇੰਤਜਾਰ ਨਾ ਕਰਨਾ ਪਵੇ। ਨਗਰ ਨਿਗਮ ਦੇ ਕਮਿਸ਼ਨਰ ਊਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿਹੜੇ ਲੋਕ 30 ਨਵੰਬਰ ਤੋਂ ਪਹਿਲਾਂ- ਪਹਿਲਾਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣਗੇ ਉਹਨਾਂ ਨੂੰ 10ਫ਼ੀ ਸਦੀ ਛੋਟ ਦਿੱਤੀ ਗਈ ਹੈ। ਉਹਨਾਂ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਭਰਨ ਵਿੱਚ ਦਿੱਤੀ ਛੋਟ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਵੀ ਕੀਤੀ।
ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਹੁਣ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਨੂੰ ਇੱਕ ਦੂਜੇ ਸੈਕਟਰ ਜਾਂ ਫੇਜ਼ ਵਿੱਚ ਨਹੀਂ ਜਾਣਾ ਪਵੇਗਾ ਸਗੋਂ ਨਗਰ ਨਿਗਮ ਵੱਲੋਂ ਹਰੇਕ ਸੈਕਟਰ /ਫੇਜ਼ ਵਿੱਚ ਇੱਕ ਇੱਕ ਕੈਂਪ ਦੀ ਵਿਵਸਥਾ ਕੀਤੀ ਗਈ ਹੈ ਅਤੇ ਹਰੇਕ ਕੈਂਪ ਵਿੱਚ ਇੱਕ ਇੱਕ ਅਧਿਕਾਰੀ ਸਮੇਤ 2 ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ। ਇਹਨਾਂ ਕੈਂਪਾਂ ਵਿੱਚ ਸ਼ਹਿਰ ਵਾਸੀਆਂ ਨੂੰ ਪ੍ਰਾਪਰਟੀ ਟੈਕਸ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਪ੍ਰਾਪਰਟੀ ਟੈਕਸ ਦੀ ਵਸੂਲੀ ਵੀ ਮੌਕੇ ਤੇ ਕੀਤੀ ਜਾਵੇਗੀ।
No comments:
Post a Comment