Pages

Friday, 15 November 2013

ਸਗਨ ਸਕੀਮ ਤਹਿਤ ਵੰਡੇ 46 ਲੱਖ 50 ਹਜ਼ਾਰ ਰੁਪਏ : ਸਿੱਧੂ

By 1 2 1   News Reporter

Mohali 15th November:-- ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪਛੜੀਆਂ ਸ੍ਰੇਣੀਆਂ, ਆਰਥਿਕ ਤੌਰ ਤੇ ਪਛੜੇ ਲੋਕਾਂ, ਇਸਾਈ ਅਤੇ ਕਿਸੇ ਵੀ ਜਾਤੀ ਦੀ ਵਿਧਵਾ ਨੂੰ ਉਨ੍ਹਾਂ ਦੀ ਲੜਕੀ ਦੇ ਵਿਆਹ ਤੇ 15 ਹਜ਼ਾਰ ਰੁਪਏ ਸਗਨ ਸਕੀਮ ਅਧੀਨ ਦਿੱਤੇ ਜਾਂਦੇ ਹਨ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਚਾਲੂ ਮਾਲੀ ਸਾਲ ਦੌਰਾਨ 46 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ ਅਤੇ ਸਗਨ ਸਕੀਮ ਅਧੀਨ 21 ਲੱਖ 75 ਹਜ਼ਾਰ ਰੁਪਏ ਦੀ ਬਕਾਇਆ ਰਾਸ਼ੀ ਵੀ ਲਾਭ ਪਾਤਰੀਆਂ ਦੇ ਖਾਤਿਆ ਵਿੱਚ ਆਨ ਲਾਈਨ ਰਾਹੀਂ ਇੱਕ ਮਹੀਨੇ ਦੇ ਅੰਦਰ - ਅੰਦਰ ਭੇਜ ਦਿੱਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦਿੱਤੀ।

ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਾਲ ਸਗਨ ਸਕੀਮ ਤਹਿਤ ਹੁਣ ਤੱਕ 455 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਜਿਨ੍ਹਾਂ ਵਿਚੋਂ ਸਤੰਬਰ ਮਹੀਨੇ ਤੱਕ 310  ਕੇਸਾਂ ਵਿਚ ਪ੍ਰਤੀ  ਲਾਭ ਪਾਤਰੀ 15 ਹਜ਼ਾਰ ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਆਨ ਲਾਈਨ ਰਾਹੀਂ ਭੇਜ ਦਿੱਤੀ ਗਈ ਹੈ। ਉਨ੍ਹਾਂ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਭਲਾਈ ਅਫ਼ਸਰ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਬਕਾਇਆ 145 ਕੇਸ਼ਾਂ ਵਿੱਚ ਵੀ ਲਾਭ ਪਾਤਰੀਆਂ ਨੂੰ ਸਗਨ ਸਕੀਮ ਤਹਿਤ ਮਿਲਣ ਵਾਲੀ ਸਹਾਇਤਾ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਆਨ ਲਾਈਨ ਰਾਹੀਂ ਪੁੱਜਦੀ ਕਰਨ ਨੂੰ ਯਕੀਨੀ ਬਣਾਉਣ। ਜ਼ਿਲ੍ਹਾ ਭਲਾਈ ਅਫ਼ਸਰ ਨੇ ਦੱਸਿਆ ਕਿ ਬਕਾਇਆ ਪਏ ਕੇਸ਼ਾਂ ਦੀ ਸਾਰੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਫੰਡ ਵੀ ਮੁਹੱਈਆ ਕਰਵਾ ਦਿੱਤਾ ਗਿਆ ਹੈ ਅਤੇ ਇਹ ਰਾਸ਼ੀ ਜਲਦੀ ਤੋਂ ਜਲਦੀ ਉਨ੍ਹਾਂ ਦੇ ਬੈਂਕ ਖਾਤਿਆ ਵਿੱਚ ਭੇਜ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀਆਂ ਦੇ ਸਮਾਜਿਕ, ਵਿਦਿਅਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁਕਣ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਨੂੰ ਜ਼ਿਲ੍ਹੇ 'ਚ ਹੇਠਲੇ ਪੱਧਰ ਤੱਕ ਪਹੁੰਚਾਈਆਂ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਚਾਲੂ ਮਾਲੀ ਸਾਲ ਦੌਰਾਨ ਇਨ੍ਹਾਂ ਜਾਤੀਆਂ ਦੇ ਸਕੁਲਾਂ ਦੇ ਪੜਦੇ ਤਕਰੀਬਨ 23 ਹਜ਼ਾਰ 150 ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਕਾਰਪੋਰੇਸ਼ਨਾਂ ਰਾਹੀਂ ਬੇਰੁਜਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਵੱਖ ਵੱਖ ਤਰ੍ਹਾਂ ਦੇ ਕਿੱਤੀਆਂ ਲਈ ਸਬਸਿਡੀ ਅਤੇ ਘੱਟ ਵਿਆਜ ਦਰ ਤੇ 65 ਬੇਰੁਜਗਾਰ ਨੌਜਵਾਨਾਂ ਨੂੰ 85 ਲੱਖ 30 ਹਜ਼ਾਰ ਰੁਪਏ ਦੇ ਕਰਜੇ ਵੰਡੇ ਗਏ ਹਨ।

 

No comments:

Post a Comment