By 1 2 1 News Reporter
Mohali 08th November: -- ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ 80 ਫੀਸਦੀ ਅਤੇ ਇਸ ਤੋਂ ਵੱਧ ਅੰਕ ਲੈਣ ਵਾਲ਼ੇ ਵਿਦਿਆਰਥੀਆਂ ਲਈ ਜਲੰਧਰ ਤੋਂ ਸ਼ੁਰੂ ਕੀਤੀ ਗਈ ਸ੍ਰੀ ਹਰਗੋਬਿੰਦ ਖੁਰਾਣਾ ਵਜੀਫਾ ਸਕੀਮ ਲਈ ਐਸ.ਏ.ਐਸ.ਨਗਰ ਜ਼ਿਲ੍ਹੇ ਦੇ 97 ਵਿਦਿਆਰਥੀ ਚੁਣੇ ਗਏ ਸਨ। ਜਿਨ੍ਹਾਂ ਨੇ ਕਿ ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਤੋ ਵਜੀਫਾ ਹਾਸਲ ਕੀਤਾ। ਇਸ ਤੋਂ ਪਹਿਲਾ ਇਨ੍ਹਾਂ ਵਿਦਿਆਰਥੀਆਂ ਦੀਆਂ ਬੱਸਾਂ ਨੂੰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਤੋਂ ਕੌਮੀ ਜਨਰਲ ਸਕੱਤਰ ਇਸਤਰੀ ਅਕਾਲੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਲਲਿਤ ਘਈ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਕੀਮ ਤਹਿਤ ਪੰਜਾਬ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਸਰਕਾਰੀ ਆਦਰਸ਼ ਸਕੂਲਾਂ ਵਿਚ ਪੜ੍ਹਨ ਵਾਲ਼ੇ ਵਿਦਿਆਰਥੀਆਂ ਵਿਚੋਂ 10ਵੀਂ ਜਮਾਤ ਵਿਚੋਂ 80 ਫੀਸਦੀ ਅਤੇ ਇਸ ਤੋਂ ਵੱਧ ਅੰਕ ਲੈਣ ਵਾਲ਼ੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ 2500 ਰੁਪਏ ਪ੍ਰਤੀ ਮਹੀਨਾ ਭਾਵ 30000 ਰੁਪਏ ਸਾਲਾਨਾ ਵਜੀਫਾ ਦਿੱਤਾ ਜਾਣਾ ਹੈ।ਇਸ ਮੋਕੇ ਤੇ ਬੀਬੀ ਰਾਮੂਵਾਲੀਆ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਮੁਬਾਰਕਵਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਹ ਪਹਿਲਕਦਮੀ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰੇਗੀ। ਇਸ ਮੌਕੇ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਲਲਿਤ ਘਈ ਨੇ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਸਿਕੰਦਰ ਸਿੰਘ ਮਲੂਕਾ ਦੀ ਯੋਗ ਅਗਵਾਈ ਵਿਚ ਸਿੱਖਿਆ ਵਿਭਾਗ ਪੰਜਾਬ ਨਵੀਆਂ ਰਾਹਾਂ ਤੇ ਤੁਰ ਰਿਹਾ ਹੈ।
No comments:
Post a Comment