Pages

Saturday, 23 November 2013

ਸਿੱਖਿਆ ਮੰਤਰੀ ਨੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀ ਵੈਬਸਾਇਟ ਕੀਤੀ ਲਾਂਚ

By 1 2 1 News Reporter

Mohali 23rd November:--- ਪੰਜਾਬ ਦੇ ਸਿੱਖਿਆ ਅਤੇ ਭਾਸ਼ਾ ਮੰਤਰੀ ਸ੍ਰ: ਸਿਕੰਦਰ ਸਿੰਘ ਮਾਲੂਕਾ ਨੇ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈਕੰਡਰੀ) ਵੱਲੋਂ ਆਪਣੀ ਤਿਆਰ ਕੀਤੀ ਵੈਬਸਾਇਟ www.deoseajitgarh ਦਾ ਰਸਮੀ ਤੌਰ ਤੇ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੇਵਾ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਟਰੀ) ਡਾ. ਗੁਰਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਸਿੱਖਿਆ ਮੰਤਰੀ ਪੰਜਾਬ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੂੰ ਦਫ਼ਤਰ ਦੀ ਵੈਬਸਾਇਟ ਤਿਆਰ ਕਰਨ ਲਈ ਮੁਬਾਰਕਬਾਦ ਦਿੰਦਿਆ ਕਿਹਾ ਕਿ ਇਸ ਵੈਬਸਾਇਟ ਰਾਹੀਂ ਕੋਈ ਵੀ ਵਿਅਕਤੀ ਨੈਟ ਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਸਬੰਧੀ, ਬਲਾਕ ਪੱਧਰ ਦੇ ਸਿੱਖਿਆ ਅਧਿਕਾਰੀਆਂ ਦੇ ਦਫ਼ਤਰਾਂ ਦੀ ਜਾਣਕਾਰੀ ਸਮੇਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਬਾਰੇ ਜਾਣਕਾਰੀ ਹਾਸਲ ਕਰ ਸਕੇਗਾ ਅਤੇ ਜਾਣਕਾਰੀ ਲਈ ਹੁਣ ਉਨ੍ਹਾਂ  ਨੂੰ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ। ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਬਾਕੀ ਦਫ਼ਤਰਾਂ ਨੂੰ ਵੀ ਆਪਣੀ ਵੈਬਸਾਇਟ ਤਿਆਰ ਕਰਨ ਦੀ ਲੋੜ ਹੈ ਤਾਂ ਜੋ ਲੋਕ ਨੈਟ ਰਾਹੀਂ ਹੀ ਦਫ਼ਤਰ ਸਬੰਧੀ ਜਾਣਕਾਰੀ ਹਾਸਲ ਕਰ ਸਕਣ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੇਵਾ ਸਿੰਘ ਨੇ ਸਿੱਖਿਆ ਮੰਤਰੀ ਪੰਜਾਬ ਨੂੰ ਜ਼ਿਲ੍ਹਾ ਸਿੱਖਿਆ ਦਫ਼ਤਰ ਦੀ ਵੈਬਸਾਇਟ ਲਾਂਚ ਕਰਨ ਤੇ ਜੀ ਆਇਆ ਆਖਿਆ। ਉਥੇ ਉਨ੍ਹਾਂ ਦੱਸਿਆ ਕਿ ਇਸ ਵੈਬਸਾਇਟ ਵਿੱਚ ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਇਲਾਵਾ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਦੇ ਅਧਿਕਾਰੀਆਂ ਦੇ ਟੈਲੀਫੋਨ ਨੰਬਰ ਸਮੁੱਚੇ ਸਟਾਫ ਦੀ ਗਿਣਤੀ ਅਤੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅਤੇ ਅਧਿਆਪਕਾਂ ਦੀ ਗਿਣਤੀ ਸਮੇਤ ਹਰ ਤਰ੍ਹਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵਜੀਫਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਸੂਚੀ ਵੀ ਦਰਜ ਕੀਤੀ ਗਈ ਹੈ।

 

No comments:

Post a Comment