Pages

Thursday, 28 November 2013

ਜ਼ਿਲ੍ਹੇ 'ਚ ਸਿਹਤ ਸੇਵਾਵਾਂ ਨੂੰ ਹੇਠਲੇ ਪੱਧਰ ਤੱਕ ਪੰਹੁਚਾਇਆ ਜਾਵੇ : ਥਿੰਦ

By 1 2 1   News Reporter

Mohali 28th November:-- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਆਮ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕ ਇਹਨਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ ਅਤੇ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਤੱਕ ਪੁੱਜਦੀਆਂ ਕਰਨ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ , ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਡਾਕਟਰ ਅਤੇ ਹੋਰ ਸਟਾਫ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਵੇ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਪਰਵੀਨ ਕੁਮਾਰ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਆਪਣੇ ਅਧੀਨ ਪੈਂਦੇ ਸਿਹਤ ਕੇਂਦਰਾਂ ਵਿੱਚ ਡਾਕਟਰਾਂ ਅਤੇ ਸਟਾਫ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ । ਉਹਨਾਂ ਖਾਸ ਕਰਕੇ ਕੰਢੀ ਖੇਤਰ ਵਿੱਚ ਪੈਂਦੇ ਪਿੰਡਾਂ ਵਿੱਚ ਵਸਦੇ ਲੋਕਾਂ ਨੂੰ ਸਿਹਤ ਸੇਵਾਵਾਂ ਪੁੱਜਦੀਆਂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੀ ਅਚਨਚੇਤੀ ਚੈਕਿੰਗ ਕੀਤੀ ਜਾਵੇਗੀ  ਅਤੇ ਗੈਰਹਾਜਰ ਰਹਿਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜਾਂ ਨੂੰ ਕੈਂਸਰ ਰਲੀਫ਼ ਫੰਡ ਵਿੱਚੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਸਰਕਾਰੀ ਹਸਪਤਾਲਾਂ ਅਤੇ ਪ੍ਰਾਈਵੇਟ ਹਸਪਤਾਲ ਜਿੱਥੇ ਕਿ ਕੈਂਸਰ ਦਾ ਇਲਾਜ ਕੀਤਾ ਜਾਂਦਾ ਹੈ । ਉੱਥੇ ਬੋਰਡ ਲਗਵਾਏ ਜਾਣ ਤਾਂ ਜੋ ਕੈਂਸਰ ਦੇ ਮਰੀਜ਼ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਣ। ਉਹਨਾਂ ਇਸ ਮੌਕੇ ਵਿਲੇਜ ਹੈਲਥ ਸੈਨੀਟੇਸ਼ਨ ਕਮੇਟੀਆਂ ਨੂੰ ਦਿੱਤੀ ਜਾਣ ਵਾਲੀ ਸਲਾਨਾਂ 10 ਹਜ਼ਾਰ ਰੁਪਏ ਦੀ ਰਾਸ਼ੀ ਨੂੰ ਪਿੰਡ ਦੀ ਸਫ਼ਾਈ ਆਦਿ ਦੇ ਕੰਮਾਂ ਤੇ ਖਰਚ ਕਰਨ ਲਈ ਇੱਕ ਰਿਪੋਰਟ ਕਰਨ ਲਈ ਵੀ ਆਖਿਆ ਤਾਂ ਜੋ ਇਸ ਰਾਸ਼ੀ ਦਾ ਸਹੀ ਇਸਤੇਮਾਲ ਹੋ ਸਕੇ।

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਤੰਬਾਕੂ ਕੰਟਰੋਲ ਐਕਟ 2003 ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਅਣਅਧਿਕਾਰਤ ਥਾਵਾਂ ਤੇ ਤੰਬਾਕੂ ਦੀ ਵਰਤੋਂ ਅਤੇ ਵੇਚਣ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ। ਉਹਨਾਂ ਹੋਰ ਕਿਹਾ ਕਿ ਜ਼ਿਲ੍ਹੇ ਵਿੱਚ ਪੀ.ਐਨ.ਡੀ. ਟੀ. ਐਕਟ ਨੂੰ ਵੀ ਪੂਰੀ ਤਰ੍ਹਾਂ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਜ਼ਿਲ੍ਹੇ ਦੇ ਅਲਟਰਾ ਸਾਊਂਡ ਸੈਂਟਰਾਂ ਦੀ ਅਚਨਚੇਤੀ ਚੈਕਿੰਗ ਕੀਤੀ ਜਾਵੇ। ਮੀਟਿੰਗ ਦੌਰਾਨ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਜ਼ਿਲ੍ਹੇ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ  ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ  ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਲੇਰੀਏ ਅਤੇ ਡੇਂਗੂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਸਮੇਂ ਸਮੇਂ ਤੇ ਅਲਟਰਾਸਾਉਂਡ ਸੈਂਟਰਾਂ ਦੀ ਚੈਕਿੰਗ ਵੀ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਅਧੀਨ ਇਸ ਮਹੀਨੇ ਦੌਰਾਨ 140 ਚਲਾਨ ਕੱਟ ਕੇ 11 ਹਜਾਰ 510 ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ ਅਤੇ ਸਿਹਤ ਵਿਭਾਗ ਵੱਲੋਂ 35 ਜਨਤਕ ਥਾਵਾਂ ਦੀ ਇੰਸਪੈਕਸ਼ਨ ਵੀ ਕੀਤੀ ਗਈ ।

 

No comments:

Post a Comment