Pages

Thursday, 5 December 2013

ਚਾਲੂ ਮਾਲੀ ਸਾਲ ਦੌਰਾਨ ਜ਼ਿਲ੍ਹੇ 'ਚ ਹੁਣ ਤੱਕ ਮਨਰੇਗਾ ਸਕੀਮ ਤਹਿਤ 1 ਕਰੋੜ ਰੁਪਏ ਖਰਚ ਕੀਤੇ : ਚੇਅਰਪਰਸ਼ਨ ਜ਼ਿਲ੍ਹਾ ਪ੍ਰੀਸ਼ਦ

By 1 2 1   News Reporter

Mohali 05th November:-- ਸਾਹਿਬਜ਼ਾਦਾ  ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਚਾਲੂ ਮਾਲੀ ਸਾਲ ਦੌਰਾਨ ਹੁਣ ਤੱਕ ਮਨਰੇਗਾ ਸਕੀਮ ਤਹਿਤ 1 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਮਨਰੇਗਾ ਸਕੀਮ ਅਧੀਨ ਪੇਂਡੂ ਲੋਕਾਂ ਨੂੰ ਵੱਧ ਤੋਂ ਵੱਧ ਰੁਜਗਾਰ ਦੇ ਮੌਕੇ ਪ੍ਰਦਾਨ ਕਰਕੇ ਪਿੰਡਾਂ ਵਿੱਚ ਵੱਖ ਵੱਖ ਕੰਮ ਕਰਵਾਏ ਗਏ ਹਨ। ਇਸ ਦੀ ਜਾਣਕਾਰੀ ਚੇਅਰਪਰਸ਼ਨ ਜ਼ਿਲ੍ਹਾ ਪ੍ਰੀਸ਼ਦ ਬੀਬੀ ਪਰਮਜੀਤ ਕੌਰ ਬਡਾਲੀ ਨੇ ਦਿੱਤੀ । ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਮਨਰੇਗਾ ਸਕੀਮ ਤਹਿਤ ਪਿੰਡਾਂ ਵਿੱਚ ਵੱਧ ਤੋਂ ਵੱਧ ਕੰਮ ਕਰਵਾਏ ਜਾਣ ਅਤੇ ਲੋਕਾਂ ਦੇ ਵੱਧ ਤੋਂ ਵੱਧ ਜੌਬ ਕਾਰਡ ਬਣਵਾ ਕੇ ਉਹਨਾਂ ਨੂੰ ਰੁਜਗਾਰ ਮੁਹੱਈਆਂ ਕਰਵਾਇਆ ਜਾਵੇ।

ਬੀਬੀ ਪਰਮਜੀਤ ਕੌਰ ਬਡਾਲੀ ਨੇ ਦੱਸਿਆ ਕਿ ਮਨਰੇਗਾ ਸਕੀਮ ਤਹਿਤ ਪਿੰਡਾਂ ਵਿੱਚ ਸਰਕਾਰੀ ਥਾਵਾਂ ਤੇ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਇਸ ਤੋਂ ਇਲਾਵਾ ਛੱਪੜਾਂ ਦੀ ਸਫ਼ਾਈ , ਰਿਟੇਨਿੰਗ ਵਾਲ ਅਤੇ ਪਿੰਡਾਂ ਵਿੱਚ ਸਫ਼ਾਈ ਦੇ ਕੰਮਾਂ ਤੋਂ ਇਲਾਵਾ ਹੋਰ ਹੋਣ ਵਾਲੇ  ਵਿਕਾਸ ਕਾਰਜਾਂ ਵਿੱਚ ਰੁਜਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਦੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ 'ਚ ਮਨਰੇਗਾ ਸਕੀਮ ਅਧੀਨ ਘੇਰੇ ਨੂੰ ਹੋਰ ਵਿਸ਼ਾਲ ਕੀਤਾ ਜਾਵੇਗਾ। ਉਹਨਾਂ ਜ਼ਿਲ੍ਹਾ ਪ੍ਰੀਸ਼ਦ ਦੇ ਸਮੂਹ ਮੈਂਬਰਾਂ ਨੂੰ ਆਖਿਆ ਕਿ ਉਹ ਆਪਣੇ ਆਪਣੇ ਖੇਤਰ ਅਧੀਨ ਪੈਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਵਿਕਾਸ ਕਾਰਜਾਂ ਦੇ ਮਿਆਰੀ ਹੋਣ ਨੂੰ ਯਕੀਨੀ ਬਣਾਇਆ ਜਾਵੇ।

ਚੇਅਰਪਰਸ਼ਨ ਜ਼ਿਲ੍ਹਾ ਪ੍ਰੀਸ਼ਦ ਨੇ ਇਸ ਮੌਕੇ ਦੱਸਿਆ ਕਿ ਐਸ.ਏ.ਐਸ.ਨਗਰ ਵਿਖੇ ਜਲਦੀ ਹੀ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਦੀ ਨਵੀਂ  ਇਮਾਰਤ ਦੀ ਉਸਾਰੀ ਕਰਵਾਈ ਜਾਵੇਗੀ । ਉਹਨਾਂ ਦੱਸਿਆ ਕਿ ਇਸ ਸਬੰਧੀ ਗ੍ਰਾਮ ਪੰਚਾਇਤ ਜੁਝਾਰ ਨਗਰ ਬਲਾਕ ਮਾਜਰੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਲਈ 6 ਵਿੱਘੇ 4 ਵਿਸਵੇ ਜਮੀਨ ਦਾਨ ਵਿੱਚ ਦੇਣ ਦਾ ਪੰਚਾਇਤ ਵੱਲੋਂ ਮਤਾ ਵੀ ਭੇਜਿਆ ਗਿਆ ਹੈ ਪ੍ਰੰਤੂ ਹੋਰ ਢੁੱਕਵੀਂਆਂ ਥਾਵਾਂ ਦੀ ਵੀ ਸਨਾਖਤ ਕੀਤੀ ਜਾ ਰਹੀ ਹੈ ਤਾਂ ਜੋ ਜ਼ਿਲ੍ਹਾ ਪ੍ਰੀਸਦ ਦਾ ਦਫ਼ਤਰ ਢੁੱਕਵੀਂ ਥਾਂ ਤੇ ਬਣਾਇਆ ਜਾ ਸਕੇ। ਉਹਨਾਂ ਹੋਰ ਦੱਸਿਆ ਕਿ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ  ਮਾਜਰੀ ਵੱਲੋਂ ਬਲਾਕ ਸੰਮਤੀ ਮਾਜਰੀ ਦੇ ਦਫ਼ਤਰ ਦੀ ਬਿਲਡਿੰਗ ਅਤੇ ਰਿਹਾਇਸ਼ੀ ਕੁਆਰਟਰ ਬਣਾਉਣ ਸਬੰਧੀ ਪ੍ਰਬੰਧਕੀ ਪ੍ਰਵਾਨਗੀ ਲਈ ਕੇਸ ਭੇਜਿਆ ਗਿਆ ਹੈ। ਜਿਸ ਤੇ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।

 

 

No comments:

Post a Comment