By 121 News Reporter
Mohali 28th December:-- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਚੱਪੜਚਿੜੀ ਵਿਖੇ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਵਿਖੇ AF ਫਰਵਰੀ ਤੋਂ AI ਫਰਵਰੀ ਤੱਕ ਪ੍ਰੋਗਰੈਸਿਵ ਪੰਜਾਬ ਖੇਤੀਬਾੜੀ ਸੰਮੇਲਨ ਆਯੋਜਿਤ ਕੀਤਾ ਜਾਵੇਗਾ। ਜਿਸ ਵਿੱਚ AE ਹਜ਼ਾਰ ਤੋਂ ਵੱਧ ਕਿਸਾਨ ਸ਼ਿਰਕਤ ਕਰਨਗੇ। ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ ਸਿੰਘ ਬਾਦਲ ਨੇ ਅੱਜ ਚੱਪੜਚਿੜੀ ਵਿਖੇ ਸੰਮੇਲਨ ਆਯੋਜਿਤ ਕੀਤਾ ਜਾਣ ਵਾਲੀ ਥਾਂ ਦਾ ਜਾਇਜਾ ਲਿਆ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਦਾਇਤਾਂ ਦਿੱਤੀਆਂ ਕਿ ਚੱਪੜਚਿੜੀ ਵਿਖੇ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਖੇਤੀਬਾੜੀ ਸੰਮੇਲਨ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਇਸ ਸੰਮੇਲਨ ਵਿੱਚ ਆਮ ਕਿਸਾਨਾਂ ਦੇ ਨਾਲ-ਨਾਲ ਅਗਾਂਹ ਵਧੂ ਕਿਸਾਨਾਂ, ਖੇਤੀਬਾੜੀ ਮਾਹਿਰਾਂ ਅਤੇ ਖੇਤੀਬਾੜੀ ਨਾਲ ਜੁੜੀਆਂ ਉਘੀਆਂ ਕੰਪਨੀਆਂ ਦੀ ਸਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਇਸ ਸੰਮੇਲਨ ਦਾ ਮੁੱਖ ਮੰਤਵ ਰਾਜ ਦੀ ਖੇਤੀ ਅਧਾਰਤ ਆਰਥਿਕਤਾ ਨੂੰ ਹੁਲਾਰਾ ਦੇਣਾ ਹੈ ਕਿਉਂਕਿ ਰਵਾਇਤੀ ਖੇਤੀ ਹੁਣ ਲਾਹੇਵੰਦ ਨਹੀਂ ਰਹੀਂ ਇਸ ਲਈ ਇਸ ਸੰਮੇਲਨ ਦੌਰਾਨ ਕਿਸਾਨਾਂ ਨੂੰ ਰਾਜ ਸਰਕਾਰ ਵੱਲੋਂ ਲਾਗੂ ਕੀਤੇ ਗਏ ਵੱਖ-ਵੱਖ ਤਕਨੀਕੀ ਪੱਖਾਂ ਦੀ ਜਾਣਕਾਰੀ ਦੇਣਾ ਅਤੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਖੇਤੀਬਾੜੀ ਤੇ ਅਧਾਰਤ ਵਿਸਾਲ ਪ੍ਰਦਰਸ਼ਨੀ ਵੀ ਲਗਾਉਣ ਦੀਆਂ ਹਦਾਇਤਾਂ ਦਿੱਤੀਆ ਤਾਂ ਜੋ ਕਿਸਾਨ ਨਵੀਆਂ ਤਕਨੀਕਾਂ ਅਤੇ ਖੇਤੀਬਾੜੀ ਦੀ ਅਧੁਨਿਕ ਮਸ਼ੀਨਰੀ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣ। ਮੁੱਖ ਮੰਤਰੀ ਪੰਜਾਬ ਨੇ ਇਸ ਸੰਮੇਲਨ ਵਿੱਚ ਸਿਰਕਤ ਕਰਨ ਵਾਲੇ ਕਿਸਾਨਾਂ ਦੀ ਠਹਿਰ ਅਤੇ ਉਨ੍ਹਾਂ ਦੇ ਖਾਣੇ ਆਦਿ ਲਈ ਵੀ ਸੁਚੱਜੇ ਪ੍ਰਬੰਧ ਕਰਨ ਲਈ ਆਖਿਆ ਤਾਂ ਜੋ ਸੰਮੇਲਨ ਵਿੱਚ ਵਿਸ਼ੇਸ ਤੌਰ ਤੇ ਸਿਰਕਤ ਕਰਨ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ ਨਾ ਆਵੇ। ਉਨ੍ਹਾਂ ਕਰਵਾਏ ਜਾਣ ਵਾਲੇ ਵੱਖ-ਵੱਖ ਸੈਸ਼ਨਾਂ ਦੌਰਾਨ ਕਿਸਾਨਾਂ ਦੇ ਸੁਝਾਅ ਲੈਣ ਅਤੇ ਉਨ੍ਹਾਂ ਦੇ ਵਿਚਾਰ ਜਾਨਣ ਲਈ ਵੀ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਲਈ ਅਜਿਹੀ ਪਹੁੰਚ ਅਪਣਾਈ ਜਾਵੇ ਤਾਂ ਜੋ ਇਹ ਸੰਮੇਲਨ ਖੇਤੀਬਾੜੀ ਸੈਕਟਰ ਦੇ ਵਿਕਾਸ ਲਈ ਇੱਕ ਮੀਲ ਪੱਥਰ ਸਾਬਤ ਹੋ ਸਕੇ ਅਤੇ ਸੰਮੋਲਨ ਦੌਰਾਨ ਖਾਸ ਕਰਕੇ ਸਹਾਇਕ ਧੰਦਿਆਂ ਜਿਸ ਵਿੱਚ ਡੇਅਰੀ ਆਦਿ ਸ਼ਾਮਲ ਹਨ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਐਸ.ਕੇ. ਸੰਧੂ, ਵਿਸ਼ੇਸ ਪ੍ਰਮੁੱਖ ਸਕੱਤਰ ਗਗਨਦੀਪ ਸਿੰਘ ਬਰਾੜ, ਪ੍ਰਮੁੱਖ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸੁਰੇਸ ਕੁਮਾਰ, ਸਕੱਤਰ ਮੰਡੀ ਬੋਰਡ ਪੰਜਾਬ \ਦਪਿੰਦਰ ਸਿੰਘ, ਸਪੈਸਲ ਸਕੱਤਰ ਪੰਜਾਬ ਸਰਕਾਰ ਕਹਾਂਨ ਸਿੰਘ ਪਨੂੰ, ਏ.ਕੇ ਸਿਨਹਾ ਮੁੱਖ ਪ੍ਰਸਾਸ਼ਕ ਗਮਾਡਾ, ਤੇਜਿੰਦਰ ਪਾਲ ਸਿੰਘ ਸਿੱਧੂ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ਮੁਖੀ ਇੰਦਰਮੋਹਨ ਸਿੰਘ ਸਮੇਤ ਹੋਰ ਸਿਵਲ ਅਤੇ ਪੁਲਿਸ ਪਸਾਸ਼ਨ ਦੇ ਅਧਿਕਾਰੀ ਵੀ ਮੌਜੂਦ ਸਨ।
No comments:
Post a Comment