Pages

Wednesday, 4 December 2013

ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਦੀ ਨੁਹਾਰ ਬਦਲੀ ਜਾਵੇਗੀ : ਅਨਿਲ ਜੋਸ਼ੀ

By 1 2 1   News Reporter

Mohali 04th November:-- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ਼ਹਿਰਾਂ ਅਨਿਲ ਜੋਸ਼ੀ ਨੇ ਕਿਹਾ ਕਿ ਪੰਜਾਬ ਸ਼ਹਿਰਾਂ ਅਤੇ ਕਸਬਿਆਂ ਦੀ ਨੁਹਾਰ ਬਦਲੀ ਜਾਵੇਗੀ , ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪ੍ਰਾਪਰਟੀ ਟੈਕਸ ਤੋਂ ਇਕੱਤਰ ਹੋਣ ਵਾਲੀ ਰਾਸ਼ੀ ਸ਼ਹਿਰਾਂ ਦੇ ਵਿਕਾਸ ਕੰਮਾਂ ਤੇ ਹੀ ਖਰਚ ਕੀਤੀ ਜਾਵੇਗੀ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅਨਿਲ ਜੋਸ਼ੀ ਨੇ ਨਗਰ ਨਿਗਮ ਭਵਨ ਐਸ..ਐਸ.ਨਗਰ ਵਿਖੇ ਸ਼ਹਿਰੀਆਂ ਦੀ ਸੁਵਿਧਾ ਲਈ ਸ਼ੁਰੂ ਕੀਤੇ ਸ਼ਿਕਾਇਤ ਕੇਂਦਰ ਅਤੇ ਟੋਲ ਫ੍ਰੀ ਨੰਬਰ 1800-137-0007 ਦਾ ਰਸ਼ਮੀ ਉਦਘਾਟਨ ਕਰਨ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ ਉਹਨਾਂ ਇਸ ਮੌਕੇ ਸ਼ਹਿਰੀਆਂ ਲਈ ਐਸ.ਐਮ.ਐਸ.ਰਾਹੀਂ ਵੀ ਆਪਣੀ ਸ਼ਿਕਾਇਤ ਦਰਜ ਕਰਵਾਉਣ ਦੀ ਸੁਵਿਧਾ ਦਾ ਵੀ ਅਗਾਜ਼ ਕੀਤਾ

ਅਨਿਲ ਜੋਸ਼ੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਇਸ ਪਹਿਲ ਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮਾਡਲ ਨੂੰ ਪੰਜਾਬ ਦੀਆਂ ਸਾਰੀਆਂ ਕਾਰਪੋਰੇਸ਼ਨਾਂ ਵਿੱਚ ਵੀ ਸ਼ੁਰੂ ਕਰਵਾਇਆ ਜਾਵੇਗਾ ਉਹਨਾਂ ਕਿਹਾ ਕਿ ਹੁਣ ਸ਼ਹਿਰ ਨਿਵਾਸੀ ਦਫਤਰ ਵਿੱਚ ਜਾਣ ਦੀ ਬਜਾਏ ਟੋਲ ਫ੍ਰੀ ਨੰਬਰ ਤੇ ਹੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਣਗੇ ਇਸ ਤੋਂ ਇਲਾਵਾ ਸ਼ਹਿਰੀਆਂ ਲਈ ਐਸ.ਐਮ. ਐਸ.ਦੀ ਸ਼ਿਕਾਇਤ ਦਰਜ ਕਰਵਾਉਣ ਲਈ ਸ਼ੁਰੂ ਕੀਤੀ ਗਈ ਸੁਵਿਧਾ ਸਮਾਰਟ ਫੋਨ ਐਪ ਤੇ MC CRAMAT ਐਪਲੀਕੇਸ਼ਨ ਡਾਊਨਲੋਡ ਕਰਕੇ ਪਹਿਲੀ ਵਾਰ ਆਪਣਾ ਫੋਨ ਨੰਬਰ ਅਤੇ -ਮੇਲ ਰਜਿਸ਼ਟਰ ਕਰਵਾਉਣ ਉਪਰੰਤ ਕਿਸੇ ਵੀ ਸਥਾਨ ਦੀ ਫੋਟੋ ਖਿੱਚ ਕੇ ਸ਼ਿਕਾਇਤ ਕੇਂਦਰ ਤੇ ਭੇਜੀ ਜਾ ਸਕੇਗੀ ਜਿਸ ਲਈ ਥਾਂ ਦਾ  ਵੇਰਵਾ ਦੇਣਾ ਜਰੂਰੀ ਨਹੀਂ ਗੁਗਲ ਮੈਪ ਰਾਹੀਂ ਆਪਣੇ ਆਪ ਹੀ ਉਸ ਸਥਾਨ ਦਾ ਪਤਾ ਲੱਗ ਜਾਵੇਗਾ ਜਿਹੜੀ ਕਿ  ਸ਼ਿਕਾਇਤ ਕੇਂਦਰ ਵਿੱਚ ਦਰਜ ਹੋ ਜਾਵੇਗੀ ਅਨਿਲ ਜੋਸ਼ੀ ਨੇ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਗਰ ਨਿਗਮ ਵੱਲੋਂ ਵੱਖ ਵੱਖ ਸੈਲ ਬਣਾਏ ਗਏ ਹਨ ਜਿਹਨਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ ਜਿਹੜੇ ਕਿ ਸ਼ਿਕਾਇਤਾ ਦਾ ਨਿਪਟਾਰਾ ਨਿਰਧਾਰਤ ਸਮੇਂ ਵਿੱਚ ਕਰਨ ਨੂੰ ਯਕੀਨੀ ਬਣਾਉਣਗੇ ਉਹਨਾਂ ਹੋਰ ਕਿਹਾ ਕਿ ਉਹ ਸ਼ਿਕਾਇਤ ਕੇਂਦਰ ਵਿੱਚ ਪੁੱਜੀਆਂ ਸ਼ਿਕਾਇਤਾਂ ਅਤੇ ਨਿਪਟਾਰੇ ਸਬੰਧੀ ਮਹੀਨਾਵਾਰ ਸਮੀਖਿਆ ਖੁਦ ਕਰਿਆ ਕਰਨਗੇ  ਅਨਿਲ ਜੋਸ਼ੀ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਪ੍ਰਾਪਰਟੀ ਟੈਕਸ ਰਾਹੀਂ 100 ਕਰੋੜ ਰੁਪਏ ਦੀ ਰਾਸ਼ੀ ਇਕੱਤਰ ਹੋਈ ਹੈ ਪ੍ਰਾਪਰਟੀ ਟੈਕਸ ਭਰਨ ਲਈ ਲੋਕਾਂ ਦੇ ਉਤਸਾਹ ਨੂੰ ਦੇਖਦਿਆਂ ਪ੍ਰਾਪਰਟੀ ਟੈਕਸ ਭਰਨ ਵਾਲਿਆਂ ਨੂੰ 10ਫ਼ੀ ਸਦੀ ਦੀ ਛੋਟ ' 10 ਦਸੰਬਰ ਤੱਕ ਹੋਰ ਵਾਧਾ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ ਰਾਜ ਨੂੰ ਜਾਰੀ ਹੋਣ ਵਾਲੇ ਫੰਡਾਂ ਤੇ ਲਗਾਈ ਰੋਕ ਅਤੇ ਕੇਂਦਰ ਦੀਆਂ ਹਦਾਇਤਾਂ ਅਨੁਸਾਰ ਹੀ ਮਜਬੂਰਨ ਪ੍ਰਾਪਰਟੀ ਟੈਕਸ ਲਗਾਉਣਾ ਪਿਆ ਪ੍ਰੰਤੂ ਪੰਜਾਬ ਵਿਚਲੀ ਕਾਂਗਰਸ ਪਾਰਟੀ ਲੋਕਾਂ ਨੂੰ ਪ੍ਰਾਪਰਟੀ ਟੈਕਸ ਭਰਨ ਦੇ ਮੁੱਦੇ ਨੂੰ ਲੈ ਕੇ ਗੁੰਮਰਾਹ ਕਰ ਰਹੀ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹਿਰ ਨਿਵਾਸੀਆਂ ਤੇ ਘੱਟ ਤੋਂ ਘੱਟ ਪ੍ਰਾਪਰਟੀ ਟੈਕਸ ਲਗਾਇਆ ਹੈ ਉਹ ਕਾਂਗਰਸ ਦੇ ਬਹਿਕਾਵੇ ਵਿੱਚ ਨਾ ਆਉਣ ਉਹਨਾਂ ਕਿਹਾ ਕਿ ਜਿਹੜੀ ਰਾਸ਼ੀ ਪ੍ਰਾਪਰਟੀ ਟੈਕਸ ਤੋਂ ਇਕੱਠੀ ਹੋਇਆ ਕਰੇਗੀ ਉਹ ਸ਼ਹਿਰਾਂ ਦੇ ਵਿਕਾਸ ਕਾਰਜਾਂ ਤੇ ਹੀ ਖਰਚ ਕੀਤੀ ਜਾਵੇਗੀ ਸ੍ਰੀ ਅਨਿਲ ਜੋਸ਼ੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵਿੱਚ ਰਿਸ਼ਵਤਖੋਰੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਅੱਗੇ ਜਵਾਬਦੇਹ ਬਣਾਇਆਂ ਜਾਵੇਗਾ

ਇਸ ਮੌਕੇ ਮੁੱਖ ਸੰਸਦੀ ਸਕੱਤਰ ਸਥਾਨਕ ਸਰਕਾਰ ਵਿਭਾਗ ਸੋਮ ਪ੍ਰਕਾਸ਼ ਨੇ ਬੋਲਦਿਆਂ ਕਿਹਾ ਕਿ ਨਗਰ ਨਿਗਮ ਭਵਨ ਐਸ..ਐਸ.ਨਗਰ ਵੱਲੋਂ ਸ਼ਹਿਰ ਨਿਵਾਸੀਆਂ ਦੀ ਸਹੂਲਤ ਲਈ ਸਥਾਪਿਤ ਕੀਤਾ ਸ਼ਿਕਾਇਤ ਕੇਂਦਰ ਅਤੇ ਟੋਲ ਫ੍ਰੀ ਨੰਬਰ ਇੱਕ ਵਰਦਾਨ ਸਾਬਿਤ ਹੋਵੇਗਾ ਨਗਰ ਨਿਗਮ ਵੱਲੋਂ ਐਸ.ਐਮ .ਐਸ ਰਾਹੀਂ ਵੀ ਸ਼ਿਕਾਇਤ ਦਰਜ ਕਰਵਾਉਣ ਦੀ ਸਹੂਲਤ ਸ਼ੁਰੂ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ ਉਹਨਾਂ ਅਧਿਕਾਰੀਆਂ ਨੂੰ ਸਿਕਾਇਤਾਂ ਦਾ ਨਿਪਟਾਰਾ ਮਿੱਥੇ ਸਮੇਂ ਅਨੁਸਾਰ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕਰਨ ਲਈ ਆਖਿਆ ਤਾਂ ਜੋ ਲੋਕਾਂ ਲਈ ਸ਼ੁਰੂ ਕੀਤੀ ਗਈ ਸੇਵਾ ਪੂਰਨ ਰੂਪ ਵਿੱਚ ਸਫ਼ਲ ਹੋ ਸਕੇ ਉਹਨਾਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਕੰਮ ਕਰਨ ਦੀ ਲੋੜ ਹੈ ਤਾਂ ਜੋ ਮੌਜੂਦਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਸੇਵਾਵਾਂ ਦਾ ਲੋਕ ਵੱਧ ਤੋਂ ਵੱਧ ਫਾਇਦਾ ਉਠਾ ਸਕਣ ਇਸ ਮੌਕੇ ਕੌਮੀ ਜਨਰਲ ਸਕੱਤਰ ਇਸਤਰੀ ਅਕਾਲੀ ਦਲ ਬੀਬੀ ਅਮਨਜੋਤ ਕੌਰ ਰਾਮੂਵਾਲੀਆਂ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ੁਰੂ ਕੀਤੀ ਗਈ ਸ਼ਿਕਾਇਤ ਦਰਜ ਕਰਵਾਉਣ ਦੀ ਸੇਵਾ ਸਮੇਂ ਦੀ ਲੋੜ ਸੀ ਉਹਨਾਂ ਆਸ ਪ੍ਰਗਟਾਈ ਕਿ ਇਸ ਸੇਵਾ ਦਾ ਲੋਕ ਵੱਧ ਤੋਂ ਵੱਧ ਫਾਇਦਾ ਉਠਾਉਣਗੇ ਅਤੇ ਉਹਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਜਲਦੀ ਹੋਵੇਗਾ ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸ੍ਰੀ ਸੁਖਵਿੰਦਰ ਸਿੰਘ ਗੋਲਡੀ ਨੇ ਵੀ ਨਗਰ ਨਿਗਮ ਵੱਲੋਂ ਸ਼ੁਰੂ ਕੀਤੀ ਗਈ ਇਸ ਅਹਿਮ ਸੁਵਿਧਾ ਦੀ ਭਰਵੀਂ ਸ਼ਲਾਘਾ ਕੀਤੀ

 

No comments:

Post a Comment