Tuesday, 24 December 2013

ਆਮ ਲੋਕਾਂ ਨੂੰ ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ ਮੁਹਿੰਮ ਵਿੰਢੀ ਜਾਵੇਗੀ : ਬਿੰਦਰਾ

By 121 News Reporter

Mohali,24th December:-- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ' ਆਮ ਲੋਕਾਂ ਨੂੰ ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਹੇਠਲੇ ਪੱਧਰ ਤੱਕ ਜਾਗਰੂਕ ਕਰਨ ਲਈ ਇੱਕ ਵਿਸ਼ੇਸ ਮੁਹਿੰਮ ਵਿੰਢੀ ਜਾਵੇਗੀ ਤਾਂ ਜੋ ਲੋਕ ਇਨ੍ਹਾਂ ਦਾ ਵੱਧ ਤੋਂ ਵੱਧ ਫਾਇਦਾ ਉਠਾ ਕੇ ਸਸਤਾ ਤੇ ਜਲਦੀ ਨਿਆਂ ਪ੍ਰਾਪਤ ਕਰ ਸਕਣ। ਇਸ ਗੱਲ ਦੀ ਜਾਣਕਾਰੀ ਚੀਫ ਜੂਡੀਸੀਅਲ ਮੈਜਿਸਟ੍ਰੇਟ-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨਤਾਰਨ ਸਿੰਘ ਬਿੰਦਰਾ ਨੇ ਕੋਰਟ ਕੰਪਲੈਕਸ ਐਸ..ਐਸ.ਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮੀਡੀਆ ਮਹੱਤਵਪੂਰਨ ਰੋਲ ਅਦਾ ਕਰ ਸਕਦਾ ਹੈ। ਉਨ੍ਹਾਂ ਮੀਡੀਏ ਤੋਂ ਸਭ ਲਈ ਨਿਆਂ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਭਰਪੂਰ ਸਹਿਯੋਗ ਦੀ ਮੰਗ ਵੀ ਕੀਤੀ।

ਤਰਨਤਾਰਨ ਸਿੰਘ ਬਿੰਦਰਾ ਨੇ ਇਸ ਮੋਕੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲ੍ਹੇ ' ਸਕੂਲਾਂ ਅਤੇ ਕਾਲਜਾਂ ' ਪੜਦੀਆਂ ਲੜਕੀਆਂ ਨੂੰ ਸਵੈ ਰੱਖਿਆ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਅਤੇ ਲੜਕੀਆਂ ਨੂੰ ਸਿਖਲਾਈ ਦੇਣ ਲਈ ਇੱਕ ਵਿਸੇਸ ਪ੍ਰੋਗਰਾਮ ਉਲੀਕਿਆਂ ਜਾਵੇਗਾ ਜਿਸ ਤਹਿਤ ਲੜਕੀਆਂ ਨੂੰ ਜ਼ਿਲ੍ਹਾ ਪੁਲਿਸ ਦੀ ਸਹਾਇਤਾ ਨਾਲ ਸਕੂਲਾਂ ਅਤੇ ਕਾਲਜ ਪੱਧਰ ਤੇ ਜਾ ਕੇ ਵਿਸ਼ੇਸ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਸਵੈ ਰੱਖਿਆ ਲਈ ਆਤਮ ਨਿਰਭਰ ਬਣ ਸਕਣ।  ਤਰਨਤਾਰਨ ਸਿੰਘ ਬਿੰਦਰਾ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੂਲੀ ਬੱਚਿਆਂ ਨੂੰ ਆਪਣੇ ਹੱਕਾਂ ਦੇ ਨਾਲ-ਨਾਲ ਉਨ੍ਹਾਂ ਦੇ  ਕਰਤੱਵਾਂ ਬਾਰੇ ਵੀ ਜਾਗਰੂਕ ਕਰੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜੂਵੀਨਾਇਲ ਜਸਟਿਸ ਬੋਰਡ ਦੀ ਸਥਾਪਨਾ ਵੀ ਹੋ ਚੁੱਕੀ ਹੈ ਅਤੇ ਇਸ ਬੋਰਡ ਦੇ ਕੰਮ-ਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਬੋਰਡ ਦੇ ਮੈਂਬਰਾਂ ਨੂੰ ਵਿਸ਼ੇਸ ਸਿਖਲਾਈ ਦਿੱਤੀ ਜਾਵੇਗੀ। ਤਰਨਤਾਰਨ ਸਿੰਘ ਬਿੰਦਰਾ ਨੇ ਦੱਸਿਆ ਕਿ ਜ਼ਿਲ੍ਹੇ ' 12 ਲੀਗਲ ਏਡ ਕਲੀਨਿਕ ਖੋਲ੍ਹੇ ਗਏ ਹਨ। ਜਿਨ੍ਹਾਂ ਦਾ ਮੁੱਖ ਉਦੇਸ ਮੁਫ਼ਤ ਕਾਨੂੰਨੀ ਸਲਾਹਾ ਮੁਸਵਰਾ ਪ੍ਰਦਾਨ ਕਰਨਾ ਕਾਨੂੰਨੀ ਜਾਗਰੂਕਤਾ ਪੈਦਾ ਕਰਨ ਤੋਂ ਇਲਾਵਾ ਝਗੜਿਆਂ ਨੂੰ ਆਪਸੀ ਸਹਿਮਤੀ ਨਾਲ ਲੋਕ ਅਦਾਲਤਾਂ ਅਤੇ ਸਥਾਈ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਉਤਸਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਕੰਮ ਕਾਜ ਨੂੰ ਹੋਰ ਕਾਰਗਰ  ਬਣਾਇਆ ਜਾਵੇਗਾ।  ਤਰਨਤਾਰਨ ਸਿੰਘ ਬਿੰਦਰਾ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਥੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ ਉਥੇ ਅਥਾਰਟੀ ਵੱਲੋਂ ਲੋਕਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਵੀ ਚੇਤਨ ਕੀਤਾ ਜਾਂਦਾ ਹੈ ਅਤੇ ਸਮੇਂ -ਸਮੇਂ ਤੇ ਜਾਗਰੂਕਤਾ ਕੈਂਪ ਲਗਾਏ ਜਾਂਦੇ ਹਨ। ਉਨ੍ਹਾ ਦੱਸਿਆ ਕਿ ਪਿੰਡ ਪੱਧਰ ਤੇ ਸਥਾਈ ਲੋਕ ਅਦਾਲਤ, ਲੋਕ ਅਦਾਲਤਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨ ਲਈ ਬਲਾਕ ਪੱਧਰ ਤੇ ਸਰਪੰਚਾਂ ਦੇ ਸਿਖਲਾਈ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸੇਵਾਵਾਂ ਦਾ ਫਾਇਦਾ ਉਠਾ ਸਕਣ। ਤਰਨਤਾਰਨ ਸਿੰਘ ਬਿੰਦਰਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦਾ ਗਠਨ ਕੀਤਾ ਗਿਆ ਹੈ। ਇਸ ਲੋਕ ਅਦਾਲਤ ਵਿੱਚ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਫੈਸਲਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕੋਈ ਵੀ ਅਜਿਹਾ ਵਿਅਕਤੀ ਜਿਸ ਦੀ ਸਲਾਨਾ ਆਮਦਨ 1 ਲੱਖ 50 ਹਜ਼ਾਰ  ਰੁਪਏ ਤੋਂ ਵੱਧ ਨਾ ਹੋਵੇ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ।

 

No comments:

Post a Comment