By 121 News Reporter
Mohali 17th January:-- ਪੰਜਾਬ ਸਰਕਾਰ ਨੇ ਆਟਾ ਦਾਲ ਸਕੀਮ ਦਾ ਲਾਭ ਆਮ ਵਿਅਕਤੀਆਂ ਨੂੰ ਦੇਣ ਲਈ ਇਸਦਾ ਘੇਰਾ ਵਧਾ ਕੇ AC.E ਲੱਖ ਪਰਿਵਾਰਾਂ ਨੂੰ ਇਸ ਸਕੀਮ ਅਧੀਨ ਲਿਆਉਣ ਦਾ ਫੈਸਲਾ ਕੀਤਾ ਹੈ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਚ ਆਟਾ ਦਾਲ ਸਕੀਮ ਤਹਿਤ ਪਹਿਲਾਂ DB ਹਜ਼ਾਰ ਪਰਿਵਾਰ ਇਸ ਸਕੀਮ ਦਾ ਫਾਇਦਾ ਲੈ ਰਹੇ ਸਨ ਅਤੇ ਇਸ ਸਕੀਮ ਦਾ ਘੇਰਾ ਵਿਸ਼ਾਲ ਹੋਣ ਨਾਲ ਇਸ ਜ਼ਿਲ੍ਹੇ ਵਿੱਚ F@ ਹਜ਼ਾਰ ਹੋਰ ਪਰਿਵਾਰਾਂ ਦੀਆਂ ਅਰਜੀਆਂ ਪ੍ਰਾਪਤ ਹੋਈਆਂ ਹਨ। ਜਿਹਨਾਂ ਦੀ ਪੜਤਾਲ ਕਰਨ ਉਪਰੰਤ ਇਸ ਸਕੀਮ ਅਧੀਨ ਆਉਂਦੇ ਲਾਭ ਪਾਤਰੀਆਂ ਦੇ ਨੀਲੇ ਕਾਰਡ AE ਦਿਨਾਂ ਦੇ ਅੰਦਰ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਸ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਜ਼ਿਲ੍ਹੇ ਚ ਆਟਾ ਦਾਲ ਸਕੀਮ ਅਧੀਨ ਲਿਆਂਦੇ ਜਾਣ ਵਾਲੇ ਨਵੇਂ ਲਾਭ ਪਾਤਰੀਆਂ ਦੇ ਨੀਲੇ ਕਾਰਡ ਬਣਾਉਣ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਚ ਆਮ ਵਿਅਕਤੀਆਂ ਨੂੰ ਵਾਜਿਬ ਭਾਅ ਤੇ ਰੇਤਾਂ ਅਤੇ ਬਜਰੀ ਮੁਹੱਈਆ ਕਰਵਾਉਣ ਲਈ ਸੱਦੀ ਗਈ ਉੱਚ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਤੇਜਿੰਦਰਪਾਲ ਸਿੰਘ ਸਿੱਧੂ ਨੇ ਇਸ ਮੌਕੇ ਅਧਿਕਾਰੀਆਂ ਨੂੰ ਜੋਰ ਦੇ ਕੇ ਆਖਿਆ ਕਿ ਉਹ ਆਟਾ ਦਾਲ ਸਕੀਮ ਅਧੀਨ ਪ੍ਰਾਪਤ ਹੋਈਆਂ ਅਰਜ਼ੀਆਂ ਨੂੰ ਘੋਖਣ ਤੋਂ ਬਾਅਦ ਜਲਦੀ ਤੋਂ ਜਲਦੀ ਲਿਸਟਾਂ ਤਿਆਰ ਕੀਤੀਆਂ ਜਾਣ ਅਤੇ ਲਾਭਪਾਤਰੀਆਂ ਦੇ ਨੀਲੇ ਕਾਰਡ ਬਣਾਉਣ ਦੀ ਪ੍ਰਕ੍ਰਿਆ ਵੀ ਸ਼ੁਰੂ ਕੀਤੀ ਜਾਵੇ ਤਾਂ ਜੋ ਨਵੇਂ ਲਾਭਪਾਤਰੀ ਇਸ ਸਕੀਮ ਦਾ ਲਾਭ ਲੈ ਸਕਣ। ਉਹਨਾਂ ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਆਖਿਆ ਕਿ ਉਹ ਇਸ ਸਬੰਧੀ ਜਲਦੀ ਤੋਂ ਜਲਦੀ ਢੁੱਕਵੀਂ ਕਾਰਵਾਈ ਕਰਨ ਤਾਂ ਜੋ ਨੀਲੇ ਕਾਰਡ ਬਣਾਉਣ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾਂ ਤਹਿਤ AFDD ਪਰਿਵਾਰਾਂ ਦੇ ਕਾਰਡ ਬਣਾਏ ਗਏ ਹਨ ਅਤੇ ਇਸ ਸਕੀਮ ਅਧੀਨ ਆਉਣ ਵਾਲੇ ਹੋਰਨਾਂ ਪਰਿਵਾਰਾਂ ਦੇ ਕਾਰਡ ਬਣਾਉਣ ਦਾ ਕੰਮ ਵੀ AE ਫਰਵਰੀ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇਗਾ। ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਦਾ ਕਸਬਾ ਬਨੂੰੜ ਦੀ ਅਨਾਜ ਮੰਡੀ ਵਿਖੇ ਆਮ ਲੋਕਾਂ ਨੂੰ ਰੇਤਾ, ਬਜਰੀ ਵਾਜਿਬ ਦਰਾਂ ਤੇ ਮੁਹੱਈਆ ਕਰਵਾਉਣ ਲਈ ਸੇਲ ਪੁਆਇੰਟ ਸਥਾਪਿਤ ਕੀਤਾ ਜਾਵੇਗਾ। ਇਸ ਕੰਮ ਲਈ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਬਨੂੰੜ ਮੰਡੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਪੁਆਇੰਟ ਦੀ ਨਿਗਰਾਨੀ ਸਕੱਤਰ ਮਾਰਕੀਟ ਕਮੇਟੀ ਅਤੇ ਸੁਪਰਵਾਇਜ਼ਰ ਕਰਨਗੇ। ਜਿੱਥੇ ਕਿ ਟੈਲੀਫੋਨ ਦੀ ਵੀ ਵਿਵਸਥਾ ਹੋਵੇਗੀ। ਉਹਨਾਂ ਦੱਸਿਆ ਕਿ ਲੋੜਵੰਦ ਕੋਈ ਵੀ ਵਿਅਕਤੀ ਰੇਤਾ, ਬਜਰੀ ਬੁੱਕ ਕਰਵਾਉਣ ਲਈ ਫੋਨ ਤੇ ਦੱਸ ਸਕੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਯਾਰਡ ਸਥਾਪਿਤ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਇਸ ਸੇਲ ਪੁਆਇੰਟ ਤੇ ਰੇਤਾ, ਬਜਰੀ ਵਾਜਿਬ ਰੇਟ ਤੇ ਮਿਲ ਸਕੇਗੀ।
No comments:
Post a Comment