By 121 News Reporter
Mohali 27th January:-- ਗਣਤੰਤਰ ਦਿਵਸ ਮੌਕੇ ਐਸ.ਏ.ਐਸ.ਨਗਰ ਵਿਖੇ ਸਰਕਾਰੀ ਕਾਲਜ ਵਿਖੇ ਤਿਰੰਗਾ ਲਹਿਰਾਉਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਸ੍ਰ: ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਵਿੱਚ ਦਸਵੀਂ ਜਮਾਤ ਵਿਚੋਂ 80ਫੀਸਦੀ ਜਾਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੁਸ਼ਿਆਰ ਵਿਦਿਆਰਥੀਆਂ ਲਈ ਬਠਿੰਡਾ, ਮੋਹਾਲੀ, ਪਟਿਆਲਾ, ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿਖੇ 180 ਕਰੋੜ ਰੁਪਏ ਦੀ ਲਾਗਤ ਨਾਲ 6 ਰਿਹਾਇਸ਼ੀ ਸਕੂਲ ਖੋਲ੍ਹੇ ਜਾਣ ਦÆ Ø½ôäÅ ÕÆåÆ Áå¶ ÇÂéÅ ਸਕੂਲÅ ÇòÚ ਵਿਦਿਆਰਥੀਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਦਿੱਤ¶ ਜਾä ਦÆ òÆ×ñÕÔÆ । ਉਨ੍ਹਾਂ ਇਸ ਤੋਂ ਪਹਿਲਾਂ ਡੀ.ਐਸ.ਪੀ. (ਸਿਟੀ-2) ਸ੍ਰੀ ਅਜਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲਿਸ, ਐਨ.ਸੀ.ਸੀ, ਸਕਾਉਟ ਅਤੇ ਗਾਇਡਜ਼ ਦੀਆਂ ਟੁਕੜੀਆਂ ਦੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।
ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਨੇ ਇਸ ਮੌਕੇ ਸਮੁੱਚੇ ਪੰਜਾਬੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਦੀਆਂ ਕੁਰਬਾਨੀਆਂ ਸਦਕਾ ਸਾਡਾ ਮੁਲਕ ਆਜ਼ਾਦ ਹੋਇਆ ਅਤੇ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਣ ਨਾਲ ਹਰੇਕ ਨਾਗਰਿਕ ਨੂੰ ਬਰਾਬਰੀ ਦੇ ਹੱਕ ਪ੍ਰਾਪਤ ਹੋਏ। ਪਰੰਤੂ ਆਜ਼ਾਦੀ ਦੇ 64 ਸਾਲ ਬੀਤ ਜਾਣ ਤੇ ਵੀ ਦੇਸ਼ ਦੇ ਲੋਕ ਗੁਰਬਤ ਦੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ। ਸਾਡੇ ਮਹਾਨ ਆਗੂਆਂ ਵੱਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਜੇ ਵੀ ਬਹੁਤ ਕੁੱਝ ਕਰਨ ਦੀ ਲੋੜ ਹੈ ਤਾਂ ਜੋ ਦੇਸ਼ ਦੇ ਆਵਾਮ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਦੀ ਮੌਜੂਦਾ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਰਾਜ ਦੇ ਆਵਾਮ ਦੇ ਜੀਵਨ ਮਿਆਰ ਨੂੰ ਉੱਚਾ ਚੁਕਣ ਲਈ ਵਿਸ਼ੇਸ ਯਤਨ ਕੀਤੇ ਹਨ। ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਕੋਈ ਸੁਬਾ ਜਾਂ ਦੇਸ਼ ਉਦੋ ਤੱਕ ਤਰੱਕੀ ਨਹੀਂ ਕਰ ਸਕਦਾ ਜਿਨ੍ਹਾਂ ਚਿਰ ਉਥੇ ਮਿਆਰੀ ਸਿੱਖਿਆ ਦੇਣ ਦਾ ਪ੍ਰਬੰਧ ਨਾ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਜੋ ਕਿ ਸਭ ਤੋਂ ਮਹੱਤਵਪੂਰਨ ਵਿਭਾਗ ਹੈ ਨੂੰ ਤਰਜੀਹ ਦਿੱਤੀ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਇੰਨਕਲਾਬੀ ਸੁਧਾਰ ਆਇਆ ਹੈ। ਉਨ੍ਹਾਂ ਦੱਸਿਆ ਕਿ ਰਾਜ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਵਿਕਸਿਤ ਕਰਨ ਲਈ ਦੇਸ਼ ਵਿੱਚ ਪਹਿਲੇ ਨੰਬਰ ਤੇ ਹੈ ਅਤੇ ਸਿੱਖਿਆ ਦੇ ਖੇਤਰ ਅਤੇ ਮਿਡ ਡੇ ਮੀਲ ਸਕੀਮ ਲਈ ਪੰਜਾਬ ਉਤਰੀ ਭਾਰਤ ਵਿੱਚ ਪਹਿਲੇ ਨੰਬਰ ਤੇ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੁੱਲ 19 ਹਜ਼ਾਰ ਸਰਕਾਰੀ ਸਕੂਲਾਂ ਵਿੱਚ 28 ਲੱਖ ਬੱਚੇ ਪੜਦੇ ਹਨ ਅਤੇ 1 ਲੱਖ 25 ਹਜ਼ਾਰ ਦੇ ਕਰੀਬ ਮੁਲਾਜ਼ਮ ਹਨ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆ ਪੱਖੋ ਵੀ ਕਾਫੀ ਸੁਧਾਰ ਆਇਆ ਹੈ ਅਤੇ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਇਵੇਟ ਸਕੂਲਾਂ ਨਾਲੋ ਬਿਹਤਰ ਰਹੇ ਹਨ। ਸ੍ਰ: ਮਲੂਕਾ ਨੇ ਦੱਸਿਆ ਕਿ ਰਾਜ ਦੇ ਹਰੇਕ ਪਿੰਡ ਜਿਸ ਦੀ ਆਬਾਦੀ 5 ਹਜ਼ਾਰ ਰੁਪਏ ਤੋਂ ਵੱਧ ਹੋਵੇਗੀ ਉਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਣਾਇਆ ਜਾਵੇਗਾ ਤਾਂ ਜੋ ਬੱਚਿਆਂ ਨੂੰ ਪੜਨ ਲਈ ਦੁਰ ਦੁਰਾਡੇ ਨਾ ਜਾਣਾ ਪਵੇ। ਉਨ੍ਹਾਂ ਇਸ ਮੌਕੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਸਕੂਲੀ ਬੱਚਿਆਂ ਨੂੰ 2ਲੱਖ ਰੁਪਏ ਇਨਾਮ ਵਜੋ ਦੇਣ ਦਾ ਐਲਾਨ ਵੀ ਕੀਤਾ। ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ ਨੂੰ ਵੀ ਵਿਸ਼ੇਸ ਤੋਰ ਤੇ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ 15 ਲੋੜਵੰਦ ਔਰਤਾਂ ਨੂੰ ਸਲਾਈ ਮਸ਼ੀਨਾਂ ਅਤੇ 9 ਲੋੜਵੰਦਾਂ ਨੂੰ ਮੁਫ਼ਤ ਟਰਾਈ ਸਾਈਕਲ ਵੀ ਵੰਡੇ। ਇਸ ਮੌਕੇ ਉਨ੍ਹਾਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਜਿਨ੍ਹਾਂ ਵਿੱਚ ਗਗਨ ਦੀਪ ਸਿੰਘ ਧਨੋਆ, ਡਾ. ਦਲੇਰ ਸਿੰਘ ਮੁਲਤਾਨੀ ਐਸ.ਐਮ.ਓ ਲਾਲੜੂ, ਡਾ. ਨੀਰਾ ਵਰਮਾ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਖਰੜ, ਗਿਆਨ ਜਿਯੋਤੀ ਸਕੂਲ ਫੇਜ਼-2 ਦੇ ਵਿਦਿਆਰਥੀ ਚੰਦਨਦੀਪ ਸਿੰਘ, ਜਗਤਾਰ ਸਿੰਘ ਬੈਨੀਪਾਲ, ਜਸਪਾਲ ਸਿੰਘ ਸੈਣੀ, ਪਰਵੇਸ ਕੁਮਾਰ, ਬਲਦੇਵ ਸਿੰਘ ਮੱਲੀ, ਜਗਮੋਹਨ ਸਿੰਘ ਖੋਸਾ, ਵਰਿੰਦਰ ਸਿੰਘ ਸੈਂਨੀਟਰੀ ਇੰਸਪੈਕਟਰ ਨਗਰ ਨਿਗਮ ਐਸ.ਏ.ਐਸ.ਨਗਰ, ਏ.ਐਸ.ਆਈ ਸਰਬਜੀਤ ਸਿੰਘ, ਚਰਨ ਸਿੰਘ, ਲਖਵਿੰਦਰ ਸਿੰਘ ਅਤੇ ਸੰਤੋਖ ਸਿੰਘ, ਲੇਡੀ ਹਵਲਦਾਰ ਅਨੀਤਾ ਸ਼ਰਮਾ, ਪ੍ਰਿੰਸੀਪਲ ਸਰਕਾਰੀ ਮਿਡਲ ਸੀਨੀਅਰ ਸੈਕੰਡਰੀ ਸਕੂਲ ਖਰੜ, ਪ੍ਰਿੰਸੀਪਲ ਸਰਕਾਰ ਸੀਨੀਅਰ ਸੈਕੰਡਰੀ ਸਕੂਲ ਰਾਣੀਮਾਜਰਾ, ਪਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਘੜੂੰਆ, ਹੈਡਮਾਸਟਰ ਸਰਕਾਰੀ ਹਾਈ ਸਕੂਲ ਬਲਟਾਨਾ ਅਤੇ ਪੇਪਰ ਆਟ ਐਂਡ ਕਰਾਫਟ ਵਿੱਚ ਸਲਾਘਾ ਯੋਗ ਕੰਮ ਕਰਨ ਬਦਲੇ ਕਮਲਪੀ੍ਰਤ ਕੌਰ ਡੇਰਾਬੱਸੀ ਨੂੰ ਵੀ ਸਨਮਾਨਤ ਕੀਤਾ। ਸਮਾਰੋਹ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਪੀ.ਆਰ.ਟੀ.ਸੀ. ਦੇ ਕਰਮਚਾਰੀ ਦਲੇਰ ਸਿੰਘ ਵੱਲੋਂ ਮੋਟਰਸਾਈਕਲ ਤੇ ਦਿਖਾਏ ਕਰਤੱਵਾਂ ਨੇ ਸਭ ਦਾ ਮਨ ਮੋਹਿਆ। ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਗਿੱਧਾ ਅਤੇ ਭੰਗੜੇ ਸਮੇਤ ਰਾਜਸਥਾਨੀ, ਗੁਜਰਾਤੀ, ਪੰਜਾਬੀ ਸਭਿਆਚਾਰ ਨਾਲ ਸਬੰਧਤ ਦੇਸ਼ ਪਿਆਰ ਦੇ ਗੀਤ ਵੀ ਪੇਸ਼ ਕੀਤੇ ਗਏ।
No comments:
Post a Comment