Wednesday, 29 January 2014

​ਮੋਹਾਲੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਤੇ 84 ਲੱਖ ਰੁਪਏ ਖਰਚ ਕੀਤੇ : ਬੀਬੀ ਰਾਮੂਵਾਲੀਅ

By 121 News Reporter

Mohali 29th January:-- ਮੋਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਤੇ ਚਾਲੂ ਮਾਲੀ ਸਾਲ ਦੌਰਾਨ 84 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਪਿੰਡਾਂ ਵਿੱਚ 20 ਲੱਖ ਰੁਪਏ ਦੇ ਕੰਮ ਪ੍ਰਗਤੀ ਅਧੀਨ ਹਨ ਜਿਹੜੇ ਕਿ ਮਿੱਥੇ ਸਮੇਂ ਤੇ ਮੁਕੰਮਲ ਕਰ ਲਏ ਜਾਣਗੇ। ਇਸ ਦੀ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸ਼ਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਨਾਲ ਸਬੰਧਿਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਹਨਾਂ ਇਸ ਮੌਕੇ ਹਲਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ।

ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਮੋਹਾਲੀ ਹਲਕੇ ਦੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਤੇ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਕਰਵਾਏ ਗਏ ਵਿਕਾਸ ਕਾਰਜਾਂ ਦਾ ਪਿੰਡਾਂ ਵਿੱਚ ਵਸਦੇ ਲੋਕ ਫਾਇਦਾ ਉਠਾ ਸਕਣ। ਉਹਨਾਂ ਇਸ ਮੌਕੇ ਜੋਰ ਦੇ ਕੇ ਆਖਿਆ ਕਿ ਵਿਕਾਸ  ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਿਹਲੀ ਨਾ ਵਰਤੀ ਜਾਵੇ ਅਤੇ ਵਿਕਾਸ ਕਾਰਜਾਂ ਨੂੰ ਮਿਆਰੀ ਹੋਣਾ ਯਕੀਨੀ ਬਣਾਇਆ ਜਾਵੇ। ਉਹਨਾਂ ਦੱਸਿਆ ਕਿ ਉਹ ਪਿੰਡਾਂ ਵਿੱਚ ਜਾ ਕੇ ਖੁਦ ਵਿਕਾਸ ਕਾਰਜਾਂ ਦਾ ਜਾਇਜਾ ਲੈਣਗੇ ਅਤੇ ਅਣਗਿਹਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬੀਬੀ ਰਾਮੂਵਾਲੀਆਂ ਨੇ ਕਿਹਾ ਕਿ ਮੋਹਾਲੀ ਹਲਕੇ ਦੀ ਨੁਹਾਰ ਬਦਲੀ ਜਾਵੇਗੀ ਅਤੇ ਹਲਕੇ ਦੇ ਸਾਰੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਉਹਨਾਂ ਹੋਰ ਕਿਹਾ ਕਿ ਮੌਜੂਦਾ ਸਰਕਾਰ ਨੇ ਰਾਜ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇਸ਼ ਦਾ ਵਿਕਾਸ ਪੱਖੋਂ ਮੋਹਰੀ ਸੂਬਾ ਬਣ ਜਾਵੇਗਾ। ਉਹਨਾਂ ਇਸ ਮੌਕੇ ਪੰਚਾਇਤਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ ਲਈ ਆਖਿਆ।

 ਇਸ ਮੌਕੇ ਸੀਨੀਅਰ ਅਕਾਲੀ ਆਗੂ ਅਰਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਵਿੰਦਰ ਸਿੰਘ ਸਰਾਓ, ਉਪ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਸੰਜੀਵ ਕੁਮਾਰ, ਉਪ ਅਰਥ ਅੰਕੜਾ ਸਲਾਹਕਾਰ ਸ੍ਰੀਮਤੀ ਅਮਰਜੀਤ ਕੌਰ,  ਬੀ.ਡੀ.ਪੀ.ਓ ਖਰੜ ਮਹਿੰਦਰ ਸਿੰਘ, ਬੀ.ਡੀ.ਪੀ.ਓ ਮਾਜਰੀ ਡੀ.ਕੇ.ਸਾਲਦੀ, ਬੀ.ਡੀ.ਪੀ.ਓ ਡੇਰਾਬਸੀ ਅਰੁਣ ਸ਼ਰਮਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

No comments:

Post a Comment