By 121 News Reporter
Mohali 28th January:-- ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸ਼ਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਲੋਕ ਨਿਰਮਾਣ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸ਼ਾਹਿਬਜਾਂਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ ਨਮੂਨੇ ਦਾ ਜ਼ਿਲ੍ਹਾ ਬਣਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਲਈ ਧੰਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਬੀਬੀ ਰਾਮੂਵਾਲੀਆਂ ਨੇ ਕਿਹਾ ਕਿ ਮੋਹਾਲੀ ਹਲਕੇ ਦੀਆਂ 79 ਕਿਲੋਮੀਟਰ ਲਿੰਕ ਸੜਕਾ ਦੀ ਮੁਰੰਮਤ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ ਜਿਸ ਲਈ ਟੈਂਡਰ ਲੱਗ ਚੁੱਕੇ ਹਨ ਅਤੇ ਜਿਹੜੀਆਂ ਲਿੰਕ ਸੜਕਾਂ ਦੀ ਖਸਤਾ ਹਾਲਤ ਹੈ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਮੁਰੰਮਤ ਕਰਵਾਇਆ ਜਾਵੇਗਾ। ਬੀਬੀ ਰਾਮੂਵਾਲੀਆਂ ਨੇ ਇਸ ਮੌਕੇ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਕਿ ਮੋਹਾਲੀ 'ਚ ਜਿਹੜੀਆਂ ਸੜਕਾਂ ਤੇ ਪੈਚ ਵਰਕ ਹੋਣ ਵਾਲਾ ਹੈ ਉਨ੍ਹਾਂ ਸੜਕਾਂ ਤੇ ਪੈਚ ਵਰਕ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇ।
ਅਮਨਜੋਤ ਕੌਰ ਰਾਮੂਵਾਲੀਆ ਦੱਸਿਆ ਕਿ ਗਡਾਂਣਾ ਤੋਂ ਦੇਵੀਨਗਰ ਅਬਰਾਵਾਂ ਲਿੰਕ ਸੜਕ ਜਿਸ ਦੀ ਹਾਲਤ ਖਸਤਾ ਹੈ ਦੀ ਮੁਰੰਮਤ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।
ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਦੱਸਿਆ ਕਿ ਜੁਝਾਰ ਨਗਰ, ਨਿਊ ਲਾਂਡਰਾਂ, ਕੈਲੋਂ, ਸੈਦਪੁਰ, ਰਾਏਪੁਰ ਖੁਰਦ, ਮਢੋਲੀ ਕਲਾਂ, ਨਗਾਰੀ, ਸਹੌੜਾ, ਬਰਾਲੀ ਆਦਿ ਪਿੰਡਾਂ ਵਿੱਚ ਵਾਟਰ ਸਪਲਾਈ ਦੀਆਂ ਟੈਂਕੀਆਂ ਬਣਾਉਣ ਦੀ ਮਨਜੂਰੀ ਮਿਲ ਚੁੱਕੀ ਹੈ ਅਤੇ ਜਲਦੀ ਹੀ ਟੈਂਡਰ ਪਾਸ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਟੈਂਕੀਆਂ ਬਣਨ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸਮੇਂ ਸਿਰ ਨਿਰੰਤਰ ਹੋ ਸਕੇਗੀ। ਉਨ੍ਹਾਂ ਅਧਿਕਾਰੀਆਂ ਨੂੰ ਵਾਟਰ ਸਪਲਾਈ ਸਕੀਮਾਂ ਤੇ ਜਲਦੀ ਤੋਂ ਜਲਦੀ ਟੈਂਕੀਆਂ ਬਣਾਉਣ ਦੇ ਕੰਮ ਦੀ ਸੁਰੂਆਤ ਕਰਨ ਲਈ ਆਦੇਸ਼ ਵੀ ਦਿੱਤੇ। ਉਨ੍ਹਾਂ ਇਸ ਮੋਕੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
No comments:
Post a Comment