By 121 News Reporter
Mohali 02nd January:-- ਗਣਤੰਤਰ ਦਿਵਸ ਸਮਾਰੋਹ ਸਰਕਾਰੀ ਕਾਲਜ ਫੇਜ਼ -6 ਐਸ.ਏ.ਐਸ.ਨਗਰ ਵਿਖੇ ਬੜੇ ਹੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ। ਇਸ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪ੍ਰਵੀਨ ਕੁਮਾਰ ਥਿੰਦ ਨੇ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸਬੰਧੀ ਸੱਦੀ ਗਈ ਵੱਖ - ਵੱਖ ਵਿਭਾਗਾਂ ਅਤੇ ਕਾਲਜਾਂ ਤੇ ਸਕੂਲਾਂ ਦੇ ਮੁਖੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਪ੍ਰਵੀਨ ਕੁਮਾਰ ਥਿੰਦ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਗਣਤੰਤਰ ਦਿਵਸ ਵਿੱਚ ਵੱਧ ਚੜ੍ਹ ਕੇ ਸਮੂਲੀਅਤ ਕਰੀਏ। ਉਹਨਾਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਜਿੱਥੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਉੱਥੇ ਪੰਜਾਬ ਪੁਲਿਸ , ਹੋਮ ਗਾਰਡ, ਐਨ.ਸੀ.ਸੀ ਅਤੇ ਸਕਾਊਟ ਐਂਡ ਗਾਇਡ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਵੀ ਕੀਤਾ ਜਾਵੇਗਾ ਅਤੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਪੀ.ਟੀ.ਸੋਅ ਵੀ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਉਹਨਾਂ ਇਸ ਮੌਕੇ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਊਟੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜਿਹੜੀਆਂ ਡਿਊਟੀਆਂ ਉਹਨਾਂ ਨੂੰ ਸੌਂਪੀਆਂ ਗਈਆਂ ਹਨ ਉਹਨਾਂ ਨੂੰ ਤਨਦੇਹੀ ਅਤੇ ਸਮਰਪਿਤ ਭਾਵਨਾਂ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਸਮਾਰੋਹ ਸਮੇਂ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਚੋਣ ਲਈ ਕਮੇਟੀ ਦਾ ਗਠਨ ਵੀ ਕੀਤਾ ਗਿਆ।
No comments:
Post a Comment