By 121 News Reporter
Mohali 20th January:-- ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਡਰੱਗ ਤਸ਼ਕਰ ਜਗਦੀਸ਼ ਭੋਲਾ ਦੇ ਡਰੱਗ ਤਸ਼ਕਰੀ ਮਾਮਲੇ ਚ ਕਾਂਗਰਸ ਪਾਰਟੀ ਦੀ ਸੀ.ਬੀ.ਆਈ ਜਾਂਚ ਦੀ ਮੰਗ ਨੂੰ ê¹ðÆ åðÅ 'éÅñ éÕÅð ÇçåÅ ÔË । ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਮੰਗ ਨੂੰ ਲੈ ਕੇ ਆਪਣੀ ਡਿੱਗੀ ਸਾਖ ਨੂੰ ਬਚਾਉਣ ਲਈ ਰਾਜਸ਼ੀ ਰੋਟੀਆਂ ਸੇਕਣ ਦੀ ਤਾਕ ਵਿੱਚ ਹੈ ਜਦਕਿ ਪੰਜਾਬ ਦੇ ਲੋਕ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਭਲੀ ਭਾਂਤ ਜਾਣੂੰ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਨਵਨਿਯੁਕਤ ਚੇਅਰਪਰਸਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੂੰ ਆਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਮੁੱਖ ਮੰਤਰੀ ਪੰਜਾਬ ਨੇ ਇਸ ਮੌਕੇ ਪੱਤਰਕਾਰਾਂ ਵੱਲੋਂ ਕਾਂਗਰਸ ਵੱਲੋਂ ਚੰਡੀਗੜ੍ਹ ਵਿਖੇ ਡਰੱਗ ਤਸਕਰੀ ਦੇ ਮਾਮਲੇ ਚ ਸੀ.ਬੀ.ਆਈ ਜਾਂਚ ਦੀ ਮੰਗ ਲਈ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਡਰੱਗ ਤਸਕਰੀ ਮਾਮਲੇ ਦੀ ਜਾਂਚ ਡੀ.ਜੀ.ਪੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਪੁਲਿਸ ਵੱਲੋਂ ਨਿਰਪੱਖ ਤੌਰ ਤੇ ਕੀਤੀ ਜਾ ਰਹੀ ਹੈ। ਜਿਸ ਵਿੱਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਸਾਹਮਣੇ ਆ ਜਾਵੇਗਾ ਅਤੇ ਜੋ ਵੀ ਡਰੱਗ ਤਸ਼ਕਰੀ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਭਾਵੇਂ ਉਹ ਕਿੰਨੀ ਵੀ ਵੱਡੀ ਹੈਸੀਅਤ ਰੱਖਦਾ ਹੋਵੇ ਨੂੰ ਬਖ਼ਸਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਆਪਣੇ ਸਿਆਸੀ ਸੰਪਰਕ ਵਰਤ ਕੇ ਡਰੱਗ ਸਰਗਨੇ ਜਗਦੀਸ਼ ਸਿੰਘ ਭੋਲੇ ਨੂੰ ਬਚਾਉਣ ਦੀਆਂ ਨਿਰੰਤਰ ਕੋਸ਼ਿਸਾਂ ਕਰ ਰਿਹਾ ਹੈ । ਉਹਨਾਂ ਕਿਹਾ ਕਿ ਉਹ ਜਗਦੀਸ਼ ਭੋਲਾ ਤੋਂ ਬਿਕਰਮ ਸਿੰਘ ਮਜੀਠੀਏ ਵਰਗੇ ਆਗੂਆਂ ਦੇ ਨਾਂ ਬੁਲਵਾ ਕੇ ਅਤੇ ਸੀ.ਬੀ.ਆਈ ਜਾਂਚ ਦੀ ਮੰਗ ਕਰਕੇ ਡਰੱਗ ਤਸ਼ਕਰੀ ਮਾਮਲੇ ਵਿੱਚ ਇੱਕ ਵੱਡਾ ਭੰਬਲਭੂਸਾ ਖੜਾ ਕਰਨਾ ਚਾਹੁੰਦੇ ਹਨ ਅਤੇ ਪ੍ਰਤਾਪ ਬਾਜਵਾ ਨੂੰ ਇਹ ਆਸ ਹੈ ਕਿ ਜੇ ਜਾਂਚ ਪੰਜਾਬ ਪੁਲਿਸ ਦੇ ਹੱਥ ਵਿੱਚੋਂ ਨਿਕਲ ਜਾਵੇ ਤਾਂ ਉਹ ਸੀ.ਬੀ.ਆਈ ਤੋਂ ਉਸਨੂੰ ਬਚਾਅ ਲਵੇਗਾ ਪ੍ਰੰਤੂ ਅਜਿਹਾ ਹੋਣ ਨਹੀ ਦਿੱਤਾ ਜਾਵੇਗਾ। ਪੱਤਰਕਾਰਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਖੇ ਗ੍ਰਹਿ ਮੰਤਰਾਲੇ ਦੇ ਬਾਹਰ ਧਰਨੇ ਤੇ ਬੈਠਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਜਾਂ ਮੰਤਰੀਆਂ ਨੂੰ ਧਰਨੇ ਤੇ ਬੈਠਣਾ ਸੋਭਾ ਨਹੀਂ ਦਿੰਦਾ । ਪੱਤਰਕਾਰਾਂ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਆਖਿਆ ਕਿ ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਇਸ ਵਾਰ ਕਾਂਗਰਸ ਦਾ ਸਫ਼ਾਇਆ ਹੋ ਜਾਵੇਗਾ ਕਿਉਂਕਿ ਕਾਂਗਰਸ ਦੀ ਲੋਕ ਮਾਰੂ ਨੀਤੀਆਂ ਕਾਰਨ ਬੇਰੁਜ਼ਗਾਰੀ, ਭੁੱਖਮਰੀ ਅਤੇ ਮਹਿੰਗਾਈ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ ਅਤੇ ਹੁਣ ਦੇਸ਼ ਦੇ ਲੋਕ ਕਾਂਗਰਸ ਨੂੰ ਚਲਦਾ ਕਰਨ ਲਈ ਉਤਾਵਲੇ ਹਨ।
ਇਸ ਤੋਂ ਪਹਿਲਾਂ ਉਹਨਾਂ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦੇ ਆਹੁਦਾ ਸੰਭਾਲਣ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਔਰਤਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ CC ਬੀਬੀਆਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਮੈਂਬਰ ਹਨ। ਉਹਨਾਂ ਕਿਹਾ ਕਿ ਬੀਬੀ ਰਾਮੂਵਾਲੀਆ ਨੂੰ ਵੀ ਉਹਨਾਂ ਦੀ ਕਾਬਲੀਅਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਲਗਾਇਆ ਗਿਆ ਹੈ। ਉਹਨਾਂ ਆਸ ਪ੍ਰਗਟਾਈ ਕਿ ਉਹ ਇਸ ਆਹੁਦੇ ਤੇ ਰਹਿ ਕੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ।
No comments:
Post a Comment