By 121 News Reporter
Mohali 28th January:-- ਜਿਲ੍ਹੇ ਦੇ ਇਤਿਹਾਸਕ ਪਿੰਡ ਚੱਪੜਚਿੜੀ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਵਿਖੇ AF ਫਰਵਰੀ ਤੋਂ AI ਫਰਵਰੀ ਤੱਕ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਖੇਤੀਬਾੜੀ ਸੰਮੇਲਨ ਦੀਆਂ ਤਿਆਰੀਆਂ ਅੱਜ ਕਲ੍ਹ ਜੋਰਾਂ ਤੇ ਚਲ ਰਹੀਆਂ ਹਨ । ਜਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਸੰਮੇਲਨ ਦੀਆਂ ਚਲ ਰਹੀਆਂ ਤਿਆਰੀਆਂ ਦਾ ਜ਼ਾਇਜਾ ਲੈਂਦਿਆਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧਾ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਤਾਂ ਜੋ ਸੰਮੇਲਨ ਵਿਚ ਸ਼ਿਰਕਤ ਕਰਨ ਵਾਲੇ ਕਿਸਾਨਾ ਅਤੇ ਡੈਲੀਗੇਟਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸੰਮੇਲਨ ਵਿਚ ਪੰਜਾਬ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਸਮੇਤ ਵਿਦੇਸ਼ਾਂ ਤੋਂ ਵੀ ਕਿਸਾਨ ਸ਼ਿਰਕਤ ਕਰਨਗੇ। ਉਨਾ੍ਹਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਨੇੜੇ ਮੈਦਾਨ ਵਿਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨਾਲ ਸਬੰਧਤ ਇਕ ਵਿਸ਼ਾਲ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਸੰਮੇਲਨ ਦੌਰਾਨ ਆਵਾਜਾਈ ਦੇ ਵੀ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਆਵਾਜਾਈ ਵਿਚ ਕਿਸੇ ਵੀ ਤਰਾ੍ਹਂ ਦਾ ਵਿਘਨ ਨਾ ਪਵੇ। ਉਨਾ੍ਹਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਇਸ ਸੰਮੇਲਨ ਦਾ ਮੁੱਖ ਮੰਤਵ ਪੰਜਾਬ ਦੀ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣਾ ਹੈ ਅਤੇ ਕਿਸਾਨਾ ਨੂੰ ਰਵਾਇਤੀ ਫਸਲਾਂ ਤੋਂ ਹਟਕੇ ਫਸਲੀ ਵਿਭਿੰਨਤਾ ਵੱਲ ਅਤੇ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨਾ ਹੇ । ਇਸ ਸੰਮੇਲਨ ਵਿਚ ਕਿਸਾਨਾ ਲਈ ਵੱਖਰੇ ਵੱਖਰੇ ਤਕਨੀਕੀ ਸੈਸ਼ਨ ਵੀ ਕਰਵਾਏ ਜਾਣਗੇ ਅਤੇ ਕਿਸਾਨਾ ਦਾ ਆਪਸੀ ਵਿਚਾਰ ਵਟਾਂਦਰਾ ਵੀ ਹੋਵੇਗਾ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਚ ਨਵੀਂਆਂ ਤਕਨੀਕਾਂ ਅਪਣਾਉਣ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਇਸ ਸੰਮੇਲਨ ਦੀਆਂ ਚਲ ਰਹੀਆਂ ਤਿਆਰੀਆਂ ਵਿਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤਣ।
No comments:
Post a Comment