Friday, 3 January 2014

ਚੱਪੜਚਿੱੜੀ ਵਿਖੇ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਖੇਤੀਬਾੜੀ ਸੰਮੇਲਨ ਲਈ ਪੁੱਖਤਾ ਪ੍ਰਬੰਧ ਕੀਤੇ ਜਾਣਗੇ : ਸਿੱਧੂ

By 121 News Reporter

Mohali 03rd January:-- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਚੱਪੜਚਿੜੀ ਵਿਖੇ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਵਿਖੇ 16 ਫਰਵਰੀ ਤੋਂ 19 ਫਰਵਰੀ ਤੱਕ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਖੇਤੀਬਾੜੀ ਸੰਮੇਲਨ-2014 ਲਈ ਪੁੱਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸੰਮੇਲਨ ਵਿੱਚ ਪੁੱਜਣ ਵਾਲੇ ਦੇਸ਼ ਵਿਦੇਸ਼ ਤੋਂ ਡੈਲੀਗੇਟਾਂ ਅਤੇ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਸ਼ਾਮਲ ਹੋਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਇਸ  ਦੀ ਜਾਣਕਾਰੀ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਸੱਦੀ ਗਈ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ

ਤੇਜਿੰਦਰ ਪਾਲ ਸਿੰਘ ਸਿੱਧੂ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਸੰਮੇਲਨ ਦੀਆਂ ਤਿਆਰੀਆਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤਣ ਅਤੇ ਜਿਹੜੀ ਕਿਸੇ ਅਧਿਕਾਰੀ ਨੂੰ ਡਿਊਟੀ ਸੌਂਪੀ ਜਾਵੇਗੀ ਉਸ ਨੂੰ ਪੁਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਆਖਿਆ ਕਿ ਬਾਬਾ ਬੰਦਾ ਸਿੰਘ ਬਾਹਦਰ ਜੰਗੀ ਯਾਦਗਾਰ ਨੇੜੇ ਪਏ ਖਾਲੀ ਗਰਾਉਂਡ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਜਿਥੇ ਕਿ ਖੇਤੀ ਅਤੇ ਸਹਾਇਕ ਧੰਦਿਆਂ ਤੇ ਅਧਾਰਤ ਵਿਸ਼ਾਲ ਪ੍ਰਦਰਸ਼ਨੀ ਲਗਾਈ ਜਾਣੀ ਹੈ ਉਨ੍ਹਾਂ ਦੱਸਿਆ ਕਿ ਚੱਪੜਚਿੜੀ ਨਾਲ ਪੈਂਦੀਆਂ ਲਿੰਕ ਸੜਕਾਂ ਦੀ ਨੁਹਾਰ ਬਦਲੀ ਜਾਵੇਗੀ ਉਨ੍ਹਾਂ ਇਸ ਮੌਕੇ ਲੋਕ ਨਿਰਮਾਣ ਵਿਭਾਗ ਪੰਜਾਬ ਅਤੇ ਗਮਾਡਾ ਦੇ ਅਧਿਕਾਰੀਆਂ ਨੂੰ ਸੜਕਾਂ ਦੀ ਮੁਰੰਮਤ ਨੂੰ ਪਹਿਲ ਦੇ ਅਧਾਰ ਤੇ ਕਰਨ ਦੀਆਂ ਹਦਾਇਤਾਂ ਦਿੱਤੀਆ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਸੋਹਾਣੇ ਤੋਂ ਲਾਂਡਰਾਂ ਸੜਕ ਤੇ ਟਰੈਫਿਕ ਨੂੰ ਘਟਾਉਣ ਲਈ ਸੋਹਾਣਾ ਤੋਂ ਭਾਗੋ ਮਾਜਰਾ ਤੱਕ ਦੀ ਸੜਕ ਨੂੰ ਮਜਬੂਤ ਕੀਤਾ ਜਾਵੇਗਾ ਤਾਂ ਜੋ ਸਨੇਟਾ, ਬਨੂੰੜ, ਰਾਜਪੁਰਾ ਜਾਣ ਵਾਲੀ ਅਤੇ ਨੇੜਲੇ ਪਿੰਡਾਂ ਦੇ ਲੋਕ ਇਸ ਸੜਕ ਰਾਹੀਂ   ਤੇ ਜਾ ਸਕਣ ਉਨ੍ਹਾਂ ਇਸ ਮੋਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਲਾਂਡਰਾ ਟੀ-ਪੁਆਇੰਟ ਤੱਕ ਦੀ ਸੜਕ ਨੂੰ ਹੋਰ ਚੋੜਾ ਅਤੇ ਮਜਬੂਤ ਕਰਨ ਦੀਆਂ ਹਦਾਇਤਾ ਵੀ ਦਿੱਤੀਆ ਤਾਂ ਜੋ ਲਾਂਡਰਾਂ ਵਾਲੀ ਸੜਕ ਤੇ ਆਵਾਜਾਈ ਵਿਚ ਵਿਘਨ ਨਾ ਪਵੇ

ਮੀਟਿੰਗ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਇੰਦਰਮੋਹਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪ੍ਰਵੀਨ ਕੁਮਾਰ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪੁਨਿਤ ਗੋਇਲ, ਐਸ.ਡੀ.ਐਮ ਲਖਮੀਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ, ਐਨ.ਐਸ. ਵਾਲੀਆ, ਜੋਰਾਵਰ ਸਿੰਘ ਦੋਵੇ ਐਕਸੀਅਨ ਲੋਕ ਨਿਰਮਾਣ ਵਿਭਾਗ ਵੀ ਮੌਜੂਦ ਸਨ

 

No comments:

Post a Comment