Pages

Thursday, 30 January 2014

ਅਧਿਕਾਰੀ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ : ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ

By 121 News Reporter

Mohali 30th January:-- ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਧਿਕਾਰੀ ਆਪਣੀ ਡਿਊਟੀ ਸਮਰਪਿਤ ਭਾਵਨਾਂ ਨਾਲ ਕਰਨ ਇਸ  ਦੀ ਜਾਣਕਾਰੀ ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਮੂਹ ਸੀ.ਡੀ.ਪੀ.ਓਜ਼ ਅਤੇ ਭਲਾਈ ਵਿਭਾਗ ਨਾਲ ਸਬੰਧਿਤ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ਉਹਨਾਂ ਇਸ ਮੌਕੇ ਜ਼ਿਲ੍ਹੇ ' ਚੱਲ ਰਹੀਆਂ ਭਲਾਈ ਸਕੀਮਾਂ ਦੀ ਸਮੀਖਿਆ ਵੀ ਕੀਤੀ

ਇਸ ਮੌਕੇ ਤਹਿਸੀਲ ਭਲਾਈ ਅਫ਼ਸਰ  ਸਿਕੰਦਰ ਸਿੰਘ ਨੇ ਜਾਣੂੰ ਕਰਵਾਇਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਸ਼ਗਨ ਸਕੀਮ ਤਹਿਤ 4637 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਅਤੇ ਜਿਸ ਤਹਿਤ ਹਰੇਕ ਲਾਭਪਾਤਰੀ ਨੂੰ ਉਹਨਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ 15 ਹਜ਼ਾਰ ਰੁਪਏ ਪ੍ਰਤੀ ਲਾਭਪਾਤਰੀ ਸ਼ਗਨ ਸਕੀਮ ਤਹਿਤ ਦਿੱਤੇ ਜਾਂਦੇ ਹਨ ਉਹਨਾਂ ਦੱਸਿਆ ਕਿ ਇਹਨਾਂ ਸਾਰੇ ਲਾਭਪਾਤਰੀਆਂ ਨੂੰ ਸ਼ਗਨ ਸਕੀਮ ਤਹਿਤ ਪੈਸੇ ਜਾਰੀ ਕਰ ਦਿੱਤੇ ਗਏ ਹਨ ਬੀਬੀ ਰਾਮੂਵਾਲੀਆਂ ਨੇ ਮੀਟਿੰਗ ਵਿੱਚ ਸ਼ਾਮਿਲ ਸਮੂਹ ਸੀ.ਡੀ.ਪੀ.ਓਜ਼ ਨੂੰ ਆਖਿਆ ਕਿ ਉਹ ਆਂਗਨਵਾੜੀ ਸੈਂਟਰਾਂ ਰਾਹੀਂ ਬੱਚਿਆਂ ਦੇ ਵਿਕਾਸ ਅਤੇ ਭਲਾਈ ਨਾਲ ਸਬੰਧਿਤ ਸਕੀਮਾਂ ਨੂੰ ਪੂਰੀ ਸੁਹਿਰਦਤਾ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ

 

No comments:

Post a Comment