By 121 News Reporter
Mohali 30th January:-- ''ਸਾਨੂੰ ਦੇਸ਼ ਦੀ ਆਜ਼ਾਦੀ ਲਈ ਆਪਣਾ ਬਲੀਦਾਨ ਦੇਣ ਵਾਲੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖ ਕੇ ਅਤੇ ਉਹਨਾਂ ਵੱਲੋਂ ਪਾਏ ਪੂਰਨਿਆਂ ਤੋਂ ਸੇਧ ਲੈ ਕੇ ਉਹਨਾਂ ਦੀ ਸੋਚ 'ਤੇ ਪਹਿਰਾ ਦਿੰਦੇ ਹੋਏ ਦੇਸ਼ ਦੀ ਏਕਤਾ ਤੇ ਅੰਖਡਤਾ ਲਈ ਕੰਮ ਕਰਨਾ ਚਾਹੀਦਾ ਹੈ। ਇਹੀ ਉਹਨਾਂ ਨੂੰ ਇਕ ਸੱਚੀ ਸੁੱਚੀ ਸ਼ਰਧਾਂਜਲੀ ਹੋਵੇਗੀ।'' ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਤੇਜਿਦਰਪਾਲ ਸਿੰਘ ਸਿੱਧੂ ਨੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਸ਼ਹੀਦੀਆਂ ਪਾਉਣ ਵਾਲੇ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਦੇ ਅਵਸਰ 'ਤੇ ਸ਼ਰਧਾਂਜਲੀ ਦੇਣ ਸਬੰਧੀ ਕਰਵਾਏ ਗਏ ਸ਼ਰਧਾਂਜਲੀ ਸਮਾਰੋਹ ਸਮੇਂ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਅਤੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆ ਕੀਤਾ।
ਇਸ ਮੌਕੇ ਐਸ.ਡੀ.ਐਮ. ਲਖਮੀਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਰੋਹਿਤ ਗੁਪਤਾ, ਕੁਲਦੀਪ ਚੰਦ ਐਮ.ਏ., ਗੁਰਸ਼ਰਨ ਸਿੰਘ, ਬ੍ਰਿਜ ਭਾਨ, ਬਲਬੀਰ ਸਿੰਘ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਰਜਨੀ ਬਾਲਾ, ਅਮਰਨਾਥ, ਸ੍ਰੀ ਕੁਲਵਿੰਦਰ ਸਿੰਘ, ਸ੍ਰੀਮਤੀ ਅਨੀਤਾ ਨਝਾਵਨ, ਸ੍ਰੀਮਤੀ ਚਰਨਜੀਤ ਕੌਰ, ਗੁਲਜਾਰ ਸਿੰਘ, ਬੀਰਪਾਲ , ਪਵਿੱਤਰ ਸਿੰਘ, ਸ੍ਰੀਮਤੀ ਜਸਵੀਰ ਕੌਰ, ਰਾਜੀਵ ਵਾਲੀਆ, ਤੋਂ ਇਲਾਵਾ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ ਇਸ ਮੌਕੇ ਸ਼ਹੀਦਾਂ ਨੂੰ 2 ਮਿੰਟ ਦਾ ਮੌਨ ਧਾਰਨ ਕਰਕੇ ਭਾਵ ਭਿੰਨੀ ਸ਼ਰਧਾਜਲੀ ਵੀ ਭੇਂਟ ਕੀਤੀ ਗਈ।
No comments:
Post a Comment