By 121 News Reporter
Mohali 16th January:-- ਦਿਨ ਪ੍ਰਤੀ ਦਿਨ ਵਾਹਨਾਂ ਦੀ ਵੱਧ ਰਹੀ ਗਿਣਤੀ ਕਾਰਨ ਜਿੱਥੇ ਟਰੈਫਿਕ ਦੀ ਵੱਡੀ ਸਮੱਸਿਆ ਆ ਰਹੀ ਹੈ । ਉੱਥੇ ਸੜਕੀ ਹਾਦਸਿਆਂ ਵਿੱਚ ਵੀ ਅਥਾਂਹ ਵਾਧਾ ਹੋ ਰਿਹਾ ਹੈ। ਜੇਕਰ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤਾਂ ਸੜਕੀ ਹਾਦਸਿਆਂ ਨੂੰ ਬਹੁਤ ਹੱਦ ਤੱਕ ਠੱਲ੍ਹ ਪੈ ਸਕਦੀ ਹੈ। ਟਰੈਫਿਕ ਨਿਯਮਾਂ ਨੂੰ ਜਿੰਦਗੀ ਦਾ ਇੱਕ ਹਿੱਸਾ ਬਣਾ ਲੈਣਾ ਚਾਹੀਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਟਰੱਕ ਯੂਨੀਅਨ ਮੁਹਾਲੀ ਵਿਖੇ ਟਰਾਂਸਪੋਰਟ ਵਿਭਾਗ ਵੱਲੋਂ BEਵੇਂ ਕੌਮੀ ਸੜਕ ਸੁਰੱਖਿਆ ਸਪਤਾਹ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਯੋਜਨਾਂ ਕਮੇਟੀ ਐਸ.ਏ.ਐਸ.ਨਗਰ ਦੀ ਚੇਅਰਪਰਸ਼ਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਆਪਣੇ ਸੰਬੋਧਨ ਵਿੱਚ ਕੀਤਾ।
ਬੀਬੀ ਰਾਮੂਵਾਲੀਆਂ ਨੇ ਇਸ ਮੌਕੇ ਜੁੜੇ ਟਰੱਕ ਡਰਾਇਵਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਟਰੱਕ ਡਰਾਇਵਰਾਂ ਦਾ ਪੇਸ਼ਾ ਬਹੁਤ ਕਠਿਨ ਹੈ ਉੱਥੇ ਉਹਨਾਂ ਨੂੰ ਆਪਣੀ ਡਿਊਟੀ ਵੀ ਵੱਧ ਕਰਨੀ ਪੈਂਦੀ ਹੈ। ਉਹਨਾਂ ਅਪੀਲ ਕੀਤੀ ਕਿ ਉਹ ਸੜਕ ਤੇ ਵਾਹਨ ਚਲਾਉਂਦੇ ਸਮੇਂ ਕਦੇ ਵੀ ਕਾਹਲੀ ਨਾ ਕਰਨ । ਜਿਸ ਕਾਰਨ ਹਾਦਸੇ ਵਾਪਰਨ ਦਾ ਖਦਸਾ ਬਣਿਆ ਰਹਿੰਦਾ ਹੈ ਅਤੇ ਉਹ ਟਰੈਫਿਕ ਨਿਯਮਾਂ ਦੀ ਇੰਨ ਬਿਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਅਤੇ ਆਪਣੀ ਗੱਡੀਆਂ ਤੇ ਰਿਫਲੈਕਟਰ ਜਰੂਰ ਲਗਾਉਣ ਤਾਂ ਜੋ ਧੁੰਦ ਅਤੇ ਰਾਤ ਸਮੇਂ ਸੜਕ ਤੇ ਚਲਦੇ ਵਾਹਨ ਦਾ ਪਤਾ ਲੱਗ ਸਕੇ। ਉਹਨਾਂ ਡਰਾਇਵਰਾਂ ਨੂੰ ਆਪਣੇ ਮੈਡੀਕਲ ਚੈਕਅੱਪ ਦੇ ਨਾਲ ਨਾਲ ਅੱਖਾਂ ਦੀ ਨਿਗ੍ਹਾ ਵੀ ਸਮੇਂ ਸਮੇਂ ਤੇ ਚੈੱਕ ਕਰਵਾਉਣ ਲਈ ਆਖਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਪੁਨੀਤ ਗੋਇਲ ਨੇ ਕਿਹਾ ਕਿ ਸੜਕੀ ਹਾਦਸਿਆਂ ਦਾ ਮੁੱਖ ਕਾਰਨ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਨਾ ਹੋਣਾ ਹੈ। ਉਹਨਾਂ ਕਿਹਾ ਕਿ ਮਾਪਿਆਂ ਨੂੰ ਮੁੱਢ ਤੋਂ ਹੀ ਆਪਣੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਸੜਕ ਤੇ ਵਾਹਨ ਚਲਾਉਣ ਮੌਕੇ ਥੋੜੀ ਲਾਹਪ੍ਰਵਾਹੀ ਵੀ ਵੱਡੇ ਹਾਦਸਿਆਂ ਨੂੰ ਸੱਦਾ ਦਿੰਦੀ ਹੈ। ਉਹਨਾਂ ਕਿਹਾ ਕਿ ਸਾਨੂੰ ਆਪਣੇ ਬਚਾਓ ਦੇ ਨਾਲ ਨਾਲ ਹੋਰਨਾਂ ਦਾ ਬਚਾਓ ਵੀ ਕਰਨਾ ਚਾਹੀਦਾ ਹੈ। ਇਸ ਮੌਕੇ ਐਸ.ਪੀ. ਸਿਟੀ –A ਸਵਰਨਦੀਪ ਨੇ ਆਖਿਆ ਕਿ ਸਾਨੂੰ ਟਰੈਫਿਕ ਨਿਯਮਾਂ ਦੀ ਉਲੰਘਣਾ ਨਹੀਂ ਕਰਨੀ ਚਾਹੀਦੀ ਅਤੇ ਕਦੇ ਵੀ ਤੇਜ ਰਫ਼ਤਾਰ ਜਾਂ ਨਸ਼ਾ ਆਦਿ ਕਰਕੇ ਗੱਡੀ ਨਹੀਂ ਚਲਾਉਣੀ ਚਾਹੀਦੀ । ਉਹਨਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੈਂਪ ਲਗਾਏ ਜਾਂਦੇ ਹਨ ਜਿਹਨਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਲੋੜ ਹੈ।
ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਕਰਨ ਸਿੰਘ ਨੇ ਦੱਸਿਆ ਕਿ ਵਾਹਨ ਚਾਲਕਾਂ ਨੂੰ ਆਪਣੇ ਲਾਇਸੰਸ ਲੋਕਲ ਅਥਾਰਟੀ ਤੋਂ ਹੀ ਬਣਾਉਣੇ ਚਾਹੀਦੇ ਹਨ। ਜਿਸ ਤੇ ਅਸਲ ਪਤਾ ਲਿਖਵਾਉਣਾ ਚਾਹੀਦਾ ਹੈ। ਉਹਨਾਂ ਵਾਹਨ ਚਾਲਕਾਂ ਨੂੰ ਆਪਣੀਆਂ ਗੱਡੀਆਂ ਵਿੱਚ ਸਪੀਡ ਗਵਰਨਰ ਲਗਾਉਣ ਲਈ ਵੀ ਆਖਿਆ। ਉਹਨਾਂ ਹੋਰ ਕਿਹਾ ਕਿ ਮਾਲ ਢੋਣ ਵਾਲੀਆਂ ਗੱਡੀਆਂ ਵਿੱਚ ਸਵਾਰੀਆਂ ਨਾ ਬਿਠਾਈਆਂ ਜਾਣ ਅਤੇ ਸਕੂਲਾਂ ਲਈ ਸੇਫ ਸਕੂਲ ਵਾਹਨ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
No comments:
Post a Comment