By 121 News Reporter
Mohali 06th January:-- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਵਿਚ ਪੈਂਦੇ ਵਿਧਾਨ ਸਭਾ ਹਲਕਾ 52-ਖਰੜ, 53-ਐਸ.ਏ.ਐਸ ਨਗਰ ਅਤੇ 112-ਡੇਰਾਬਸੀ ਹਲਕੇ ਵਿਚ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਗਿਆ ਅਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 01 ਜਨਵਰੀ 2014 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨ ਕਰਵਾਈ ਗਈ ਹੈ। ਇਸ ਦੀ ਜਾਣਕਾਰੀ ਡਿਪਟੀ ਕਮਿਸ਼ਨਰ -ਜਿਲ੍ਹਾ ਚੋਣ ਅਫਸਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਦੀ ਮੁਕੰਮਲ ਅੰਤਮ ਪ੍ਰਕਾਸ਼ਨਾ ਦੀ ਇਕ-ਇਕ ਸੀ.ਡੀ ਅਤੇ ਇਕ-ਇਕ ਹਾਰਡ ਕਾਪੀ ਦੇਣ ਲਈ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਤੇਜਿੰਦਰਪਾਲ ਸਿੰਘ ਸਿੱਧੂ ਨੇ ਇਸ ਮੌਕੇ ਸ਼ਾਮਲ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਖਿਆ ਕਿ ਵੋਟਰ ਸੂਚੀਆਂ ਦੀ ਕਰਵਾਈ ਗਈ ਅੰਤਿਮ ਪ੍ਰਕਾਸ਼ਨਾ ਵਿਚ ਕਿਸੇ ਕਿਸਮ ਦੀ ਕੋਈ ਤਰੁੱਟੀ ਨਜ਼ਰ ਆਉਂਦੀ ਹੈ ਤਾਂ ਉਸ ਨੂੰ ਧਿਆਨ ਵਿਚ ਜਰੂਰ ਲਿਆਉਣ ਤਾਂ ਜੋ ਤਰੁੱਟੀ ਨੂੰ ਦੂਰ ਕਰਵਾਇਆ ਜਾ ਸਕੇ। ਉਨਾ੍ਹਂ ਇਹ ਵੀ ਆਖਿਆ ਕਿ ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਅੰਤਿਮ ਪ੍ਰਕਾਸ਼ਨਾ ਦੇ ਵੋਟਰ ਸੂਚੀ ਨੂੰ ਜਰੂਰ ਵਾਚਣ। ਤੇਜਿੰਦਰਪਾਲ ਸਿੰਘ ਸਿੱਧੂ ਨੇ ਲੋਕ ਸਭਾ ਚੋਣਾ 2014 ਦੇ ਮੱਦੇ ਨਜ਼ਰ ਰੱਖਦਿਆਂ ਆਖਿਆ ਕਿ ਲੋਕ ਸਭਾ ਚੋਣਾ ਨੂੰ ਅਮਨ ਅਮਾਨ ਨਾਲ ਨੇਪਰੇ ਚੜਾਉਣ ਲਈ ਰਾਜਨੀਤਿਕ ਪਾਰਟੀਆਂ ਪ੍ਰਸ਼ਾਸਨ ਨੂੰ ਆਪਣਾ ਪੂਰਾ ਪੂਰਾ ਸਹਿਯੋਗ ਦੇਣ। ਉਨਾ੍ਹਂ ਇਹ ਵੀ ਆਖਿਆ ਕਿ ਵੋਟਰਾਂ ਨੂੰ ਆਪਣੀ ਵੋਟ ਦੇ ਇਸਤੇਮਾਲ ਕਰਨ ਲਈ ਜਾਗਰੂਕ ਵੀ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ -ਵਧੀਕ ਜਿਲ੍ਹਾ ਚੋਣ ਅਫਸਰ ਪ੍ਰਵੀਨ ਕੁਮਾਰ ਥਿੰਦ, ਐਸ.ਡੀ.ਐਮ ਲਖਮੀਰ ਸਿੰਘ, ਤਹਿਸੀਲਦਾਰ ਚੋਣਾਂ ਸ੍ਰੀਮਤੀ ਨਰੇਸ਼ ਕਿਰਨ ਸਮੇਤ ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
No comments:
Post a Comment