By 121 News Reporter
Mohali 06th February:-- ਪੰਜਾਬ ਸਰਕਾਰ ਵੱਲੋਂ ਸਪੋਰਟਸ ਸਟੇਡੀਅਮ ਵਿਖੇ 8 ਫਰਵਰੀ ਨੂੰ ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਸਮਿੱਟ ਦਾ ਆਯੋਜਨ ਕੀਤਾ ਜਾ ਰਿਹਾ ਹੈ ਇਸ ਸਮਿੱਟ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਕਰਨਗੇ ਅਤੇ ਪੰਜਾਬ ਦੇ ਉਦਯੋਗ ਤੇ ਵਣਜ, ਤਕਨੀਕੀ ਸਿੱਖਿਆ ਮੰਤਰੀ ਮਦਨ ਮੋਹਨ ਮਿੱਤਲ ਸਮਿੱਟ ਦੀ ਪ੍ਰਧਾਨਗੀ ਕਰਨਗੇ। ਇਸ ਗੱਲ ਦੀ ਜਾਣਕਾਰੀ ਸਕੱਤਰ ਤਕਨੀਕੀ ਸਿੱਖਿਆ ਪੰਜਾਬ ਰਾਕੇਸ਼ ਵਰਮਾ ਨੇ ਸਪੋਰਟਸ ਕੰਪਲੈਕਸ ਵਿਖੇ ਸਮਿੱਟ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਦਿੱਤੀ। ਉਹਨਾਂ ਇਸ ਮੌਕੇ ਵੱਖ ਵੱਖ ਵਿਭਾਂਗਾਂ ਦੇ ਅਧਿਕਾਰੀਆਂ ਨਾਲ ਸਮਿੱਟ ਦੇ ਪ੍ਰਬੰਧਾਂ ਲਈ ਵਿਸ਼ੇਸ ਮੀਟਿੰਗ ਵੀ ਕੀਤੀ ਗਈ।
ਰਾਕੇਸ਼ ਵਰਮਾ ਨੇ ਇਸ ਮੌਕੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਇਸ ਸਮਿੱਟ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਆਪੋ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਮਿੱਟ ਵਿੱਚ ਸ਼ਾਮਿਲ ਹੋਣ ਵਾਲੀਆਂ ਸਖ਼ਸੀਅਤਾਂ ਅਤੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਹਨਾਂ ਸਾਰੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੀ ਆਖਿਆ। ਇਥੇ ਇਹ ਵਰਨਣਯੋਗ ਹੈ ਕਿ ਇਸ ਸਮਿੱਟ ਵਿੱਚ 50 ਹਜ਼ਾਰ ਦੇ ਕਰੀਬ ਵਿਦਿਆਰਥੀ ਸਮੇਤ ਪੰਜਾਬ ਤਕਨੀਕੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਕਾਲਜਾਂ ਅਤੇ ਰਾਜ ਦੀਆਂ ਹੋਰਨਾਂ ਤਕਨੀਕੀ ਸਿੱਖਿਆ ਸੰਸਥਾਵਾਂ ਦੀਆਂ ਮੁੱਖ ਸਖਸੀਅਤਾਂ ਵੀ ਹਿੱਸਾ ਲੈਣਗੀਆਂ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਇੰਦਰਮੋਹਨ ਸਿੰਘ ਭੱਟੀ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸ਼ਨ ਵੱਲੋਂ ਟਰੈਫਿਕ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਇੰਤਜਾਮ ਕੀਤੇ ਜਾਣਗੇ ਤਾਂ ਜੋ ਆਵਾਜਾਈ ਵਿੱਚ ਵਿਘਨ ਨਾ ਪਵੇ। ਮੀਟਿੰਗ ਵਿੱਚ ਪਰਵੀਨ ਕੁਮਾਰ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਮੋਹਨਬੀਰ ਸਿੰਘ ਸਿੱਧੂ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਇੰਡਸਟਰੀਅਲ ਟਰੇਨਿੰਗ ਪੰਜਾਬ ,ਕਮਿਸ਼ਨਰ ਨਗਰ ਨਿਗਮ ਊਮਾ ਸ਼ੰਕਰ ਗੁਪਤਾ, ਡੀਨ ਪੀ.ਟੀ.ਯੂ ਬੂਟਾ ਸਿੰਘ, ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ ਸਤਨਾਮ ਸਿੰਘ ਸਿੱਧੂ , ਕਾਰਜਕਾਰੀ ਡਾਇਰੈਕਟਰ ਪੀ.ਟੀ.ਯੂ ਰਿਜਨਲ ਕੈਂਪਸ ਮੋਹਾਲੀ ਡਾ. ਪ੍ਰਭਜੋਤ ਕੌਰ, ਐਸ.ਪੀ. ਸਿਟੀ ਸਵਰਨਦੀਪ ਸਿੰਘ, ਐਸ.ਡੀ.ਐਮ ਲਖਮੀਰ ਸਿੰਘ, ਡੀ.ਐਫ ਐਸ.ਸੀ. ਸਰਬਜੀਤ ਸਿੰਘ ,ਸਹਾਇਕ ਕਮਿਸ਼ਨਰ (ਤਕਨੀਕੀ) ਨਰਿੰਦਰ ਸਿੰਘ ਦਾਲਮ, ਐਸ.ਡੀ.ਓ ਵਾਟਰ ਸਪਲਾਈ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
No comments:
Post a Comment