Pages

Thursday, 6 February 2014

​ਪੰਜਾਬ 'ਚ ਡੈਂਟਲ ਪੰਦਰਵਾੜੇ ਦੌਰਾਨ ਲੋਕਾਂ ਨੂੰ ਦੰਦਾਂ ਦੀ ਦੇਖਭਾਲ ਅਤੇ ਦੰਦਾਂ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ: ਸਿਹਤ ਮੰਤਰੀ

By 121 News Reporter

Mohali 06th February:-- ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਿਹਤ ਸੇਵਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਆਮ ਲੋਕ ਲੈ ਸਕਣ ਇਸ ਦੀ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸੁਰਜੀਤ ਕੁਮਾਰ ਜਿਆਣੀ ਨੇ ਸਿਵਲ ਹਸਪਤਾਲ ਫੇਜ਼-6 ਐਸ..ਐਸ.ਨਗਰ ਵਿਖੇ ਰਾਜ ਪੱਧਰੀ ਸਮਾਗਮ ਮੌਕੇ 20 ਫਰਵਰੀ ਤੱਕ ਚੱਲਣ ਵਾਲੇ ਡੈਂਟਲ ਪੰਦਰਵਾੜੇ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ  ਇਸ ਤੋਂ ਪਹਿਲਾਂ ਉਹਨਾਂ ਦੰਦਾਂ ਦੀਆਂ ਬਿਮਾਰੀਆਂ ਅਤੇ ਉਹਨਾਂ ਦੀ ਸਾਂਭ ਸੰਭਾਲ ਸਬੰਧੀ ਲਗਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ

ਸਿਹਤ ਮੰਤਰੀ ਪੰਜਾਬ ਸੁਰਜੀਤ ਕੁਮਾਰ ਜਿਆਣੀ ਨੇ ਦੱਸਿਆ ਕਿ ਡੈਂਟਲ ਪੰਦਰਵਾੜੇ ਦੌਰਾਨ ਜ਼ਿਲ੍ਹਾ ਹਸਪਤਾਲਾਂ, ਸਬ ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਦੰਦਾਂ ਦਾ ਮੁਫ਼ਤ ਚੈਕਅੱਪ ਕੀਤਾ ਜਾਵੇਗਾ ਅਤੇ ਗਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ 2300 ਡੈਂਚਰ(ਨਕਲੀ ਦੰਦਾਂ ਦੇ ਜਬਾੜੇ) ਮੁਫ਼ਤ ਲਗਾਏ ਜਾਣਗੇ ਸੁਰਜੀਤ ਕੁਮਾਰ ਜਿਆਣੀ ਨੇ ਦੱਸਿਆ ਕਿ ਪੰਦਰਵਾੜੇ ਦੌਰਾਨ ਆਮ ਲੋਕਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਅਤੇ ਉਹਨਾਂ ਦੇ ਬਚਾਓ ਸਬੰਧੀ ਵੀ ਜਾਗਰੂਕ ਕੀਤਾ ਜਾਵੇਗਾ ਉਹਨਾਂ ਦੱਸਿਆ ਕਿ ਦੰਦਾਂ ਦੀਆਂ ਬਿਮਾਰੀਆਂ ਪ੍ਰਤੀ ਆਮ ਲੋਕ ਜਾਗਰੂਕ ਨਹੀਂ ਹਨ ਜਿਸ ਕਾਰਨ ਦੰਦਾਂ ਦੀਆਂ ਬਿਮਾਰੀਆਂ ਵੱਡੀ ਬਿਮਾਰੀ ਦਾ ਰੂਪ ਧਾਰਨ ਕਰ ਲੈਂਦੀਆਂ ਹਨ ਉਹਨਾਂ ਦੱਸਿਆ ਕਿ ਜੇਕਰ ਵਿਅਕਤੀ ਦੰਦਾਂ ਦੀਆਂ ਬਿਮਾਰੀਆਂ ਅਤੇ ਉਹਨਾਂ ਦੀ ਦੇਖਭਾਲ ਪ੍ਰਤੀ ਸੁਚੇਤ ਰਹੇ ਤਾਂ ਉਹ ਹੋਰਨਾਂ ਸਰੀਰਕ ਬਿਮਾਰੀਆਂ ਤੋਂ ਵੀ ਬਚ ਸਕਦਾ ਹੈ  ਸਿਹਤ ਮੰਤਰੀ ਪੰਜਾਬ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਰਾਜ ਵਿੱਚ 25ਵਾਂ ਡੈਂਟਲ ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ  ਅਤੇ ਪੰਜਾਬ ਦੇਸ਼ ਦਾ ਪਹਿਲਾ ਰਾਜ ਹੈ ਜਿਸ ਨੇ ਇਸ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਪੰਦਰਵਾੜੇ ਦੌਰਾਨ ਦੰਦਾਂ ਦੇ 76 ਕੈਂਪ ਆਯੋਜਿਤ ਕੀਤੇ ਜਾਣਗੇ ਸਿਹਤ ਮੰਤਰੀ ਪੰਜਾਬ ਨੇ ਹੋਰ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਖਾਸ ਕਰਕੇ ਸਕੂਲਾਂ ਦੇ ਬੱਚਿਆਂ ਨੂੰ ਸਕੂਲ ਪੱਧਰ ਤੇ ਜਾ ਕੇ ਦੰਦਾਂ ਦੀਆਂ ਬਿਮਾਰੀਆਂ ਅਤੇ ਉਹਨਾਂ ਦੀ ਦੇਖ ਭਾਲ ਲਈ ਜਾਗਰੂਕ ਕੀਤਾ ਜਾਵੇਗਾ ਅਤੇ ਬੱਚਿਆਂ ਦੇ ਦੰਦਾਂ ਦਾ ਮੁਫ਼ਤ ਚੈਕਅੱਪ ਕੀਤਾ ਜਾਵੇਗਾ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ ਇਹਨਾਂ ਕੈਂਪਾਂ ਦੌਰਾਨ ਬੱਚਿਆਂ ਨੂੰ ਦੰਦਾਂ ਦੀ ਸਾਫ਼ ਸਫ਼ਾਈ ਸਹੀ ਤਰੀਕੇ ਨਾਲ ਕਰਨ ਲਈ ਜਾਣੂੰ ਕਰਵਾਇਆ ਜਾਵੇਗਾ ਅਤੇ ਪੰਦਰਵਾੜੇ ਦੌਰਾਨ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਪ੍ਰਦਰਸ਼ਨੀਆਂ, ਨਾਟਕ ਅਤੇ ਸਕਿੱਟਾਂ ਦਾ ਆਯੋਜਨ ਵੀ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਪੱਤਰਕਾਰਾਂ ਵੱਲੋਂ ਸਿਵਲ ਹਸਪਤਾਲ ਵਿਖੇ ਦਵਾਈਆਂ ਦੀ ਘਾਟ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਹਸਪਤਾਲ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਹੈ ਅਤੇ ਸਿਹਤ ਵਿਭਾਗ ਇਸ ਗੱਲ ਲਈ ਵਚਨਬੱਧ ਹੈ ਕਿ ਰਾਜ ਵਿੱਚ ਕਿਸੇ ਵੀ ਹਸਪਤਾਲ ਵਿੱਚ ਦਵਾਈਆਂ ਦੀ ਘਾਟ ਨਾ ਰਹੇ ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਦਿਨ ਪ੍ਰਤੀ ਦਿਨ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਇਸ ਹਸਪਤਾਲ ਦਾ ਦਰਜਾ ਵਧਾਉਣ ਲਈ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ

ਇਸ ਮੌਕੇ ਪੰਜਾਬ ਸਿਹਤ ਸਿਸਟਮਜ਼ ਨਿਗਮ ਦੇ ਚੇਅਰਮੈਨ ਬਰਜਿੰਦਰ ਸਿੰਘ ਬਰਾੜ (ਮੱਖਣ ਬਰਾੜ) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਡੈਂਟਲ ਪੰਦਰਵਾੜੇ ਦਾ ਆਮ ਲੋਕਾਂ ਨੂੰ ਵੱਡਾ ਲਾਭ ਹੋਵੇਗਾ ਜਿੱਥੇ ਉਹ ਕੈਂਪਾਂ ਵਿੱਚ ਪੁੱਜ ਕੇ ਆਪਣੇ ਦੰਦਾਂ ਦਾ ਮੁਫ਼ਤ ਚੈਕਅੱਪ ਅਤੇ ਇਲਾਜ ਕਰਵਾ ਸਕਣਗੇ

 

No comments:

Post a Comment