Pages

Monday, 24 March 2014

​ਲੋਕ ਸਭਾ ਚੋਣਾਂ ਦੌਰਾਨ ਵੋਟਰ ਆਪਣੀ ਵੋਟ ਦੀ ਵਰਤੋਂ ਕਰਨ ਨੂੰ ਯਕੀਨੀ ਬਣਾਉਣ: ਥਿੰਦ

By 121 News Reporter

Mohali 24th March:-- 30 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਵੋਟ ਦੇ ਮਿਲੇ ਸੰਵਿਧਾਨਿਕ ਹੱਕ ਦੀ ਵਰਤੋਂ ਬਿਨਾਂ ਕਿਸੇ ਡਰ-ਭੈਅ ਅਤੇ ਲਾਲਚ ਤੋਂ ਕੀਤੀ ਜਾਵੇ ਸਮੂਹ ਐਸੋਸੀਏਸ਼ਨਾਂ ਦੇ ਨੁਮਾਇੰਦੇ ਆਪਣੇ ਅਧੀਨ ਕਮ ਕਰਨ ਵਾਲਿਆ ਅਤੇ ਹੋਰਨਾਂ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨ ਇਹ ਵਿਚਾਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ-ਵਧੀਕ ਡਿਪਟੀ ਕਮਿਸ਼ਨਰ ਪ੍ਰਵੀਨ ਕੁਮਾਰ ਥਿੰਦ ਨੇ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਭੱਠਾ, ਆਟੋ ਮੁਬਾਇਲ ਐਸੋਸੀੲਸ਼ਨਾਂ ਅਤੇ ਗੈਸ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵੋਟ ਦੀ ਵਰਤੋਂ ਅਤੇ ਵੋਟਾਂ ਬਣਾਉਣ ਸਬੰਧੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ê¶ô ਕੀਤ

 

ਜ਼ਿਲ੍ਹਾ ਚੋਣ ਅਫ਼ਸਰ -ਕਮ-ਵਧੀਕ ਡਿਪਟੀ ਕਮਿਸ਼ਨਰ ਪ੍ਰਵੀਨ ਕੁਮਾਰ ਥਿੰਦ  ਨੇ ਇਸ ਮੌਕੇ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਆਖਿਆ ਕਿ ਉਹ ਖੁਦ ਅਤੇ ਆਪਣੇ ਪਰਿਵਾਰ ਦੇ ਮੈਂਬਰ ਜਿਹਨਾਂ ਦੀਆਂ ਵੋਟਾਂ ਬਣੀਆਂ ਹੋਈਆਂ ਹਨ ਉਹਨਾਂ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦੀ ਵਰਤੋਂ ਕਰਨ ਲਈ ਜਰੂਰ ਕਹਿਣ ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਜ਼ਿਲ੍ਹਾ ਚੋਣ ਅਫ਼ਸਰ -ਕਮ-ਵਧੀਕ ਡਿਪਟੀ ਕਮਿਸ਼ਨਰ ਪ੍ਰਵੀਨ ਕੁਮਾਰ ਥਿੰਦ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਲੋਕਾਂ ਨੂੰ ਆਪਣੇ ਵੋਟ ਦੀ ਵਰਤੋਂ ਲਈ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵਿੰਢੀ ਗਈ ਹੈ ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਜਿੱਥੇ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉੱਥੇ ਨੌਜਵਾਨ ਜਿਹਨਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਉਹਨਾਂ ਨੂੰ ਵੀ ਆਪਣੀ ਵੋਟ ਬਣਾਉਣ ਦੇ ਨਾਲ ਨਾਲ ਵੋਟ ਦੀ ਵਰਤੋਂ ਕਰਨ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਉਹਨਾਂ ਦੱਸਿਆ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਐਸ..ਐਸ.ਨਗਰ ਜ਼ਿਲ੍ਹੇ ਵਿੱਚ 67ਫ਼ੀ ਸਦੀ ਪੋਲਿੰਗ ਹੋਈ ਸੀ ਜੋ ਕਿ ਮੁੱਖ ਚੋਣ ਕਮਿਸ਼ਨ ਦੇ ਮਿੱਥੇ ਟੀਚਿਆਂ ਨਾਲੋਂ ਘੱਟ ਸੀ ਅਤੇ ਇਸ ਵਾਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕ ਸਭਾ ਚੋਣਾਂ ਵਿੱਚ ਘੱਟੋ ਘੱਟ 85ਫ਼ੀ ਸਦੀ ਪੋਲਿੰਗ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਨੂੰ ਕਿ ਵੋਟਰਾਂ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ

 

ਪ੍ਰਵੀਨ ਕੁਮਾਰ ਥਿੰਦ ਨੇ ਇਸ ਮੌਕੇ ਭੱਠਾ, ਆਟੋ ਮੁਬਾਇਲ ਐਸੋਸੀਏਸ਼ਨਾਂ ਅਤੇ ਗੈਸ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲਿਆਂ ਨੂੰ ਵੋਟ ਦੀ ਵਰਤੋਂ ਕਰਨ ਲਈ ਜਾਗਰੁਕ ਕਰਨ ਤਾਂ ਜੋ ਵੋਟਾਂ ਵਾਲੇ ਦਿਨ ਹਰੇਕ ਵੋਟਰ ਆਪਣੀ ਵੋਟ ਦੀ ਵਰਤੋਂ ਕਰਨ ਨੂੰ ਯਕੀਨੀ ਬਣਾਵੇ ਇਸ ਮੌਕੇ ਸਿਖਲਾਈ ਅਧੀਨ ਪੀ.ਸੀ.ਐਸ. ਅਫ਼ਸਰ ਡਾ. ਸੁਭਦੀਪ ਕੌਰ ਅਤੇ ਸਿਖਲਾਈ ਅਧੀਨ ਤਹਿਸੀਲਦਾਰ ਸ੍ਰੀ ਗੁਰਜਿੰਦਰ ਸਿੰਘ  ਅਤੇ ਵੱਖ ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦੇ ਮੌਜੂਦ ਸਨ

 

 

No comments:

Post a Comment