Pages

Tuesday, 25 March 2014

ਚੋਣਾਂ ਮੌਕੇ ਵੋਟਰ ਆਪਣੇ ਸੰਵਿਧਾਨਿਕ ਵੋਟ ਦੇ ਹੱਕ ਦੀ ਵਰਤੋਂ ਪੂਰੇ ਉਤਸਾਹ ਨਾਲ ਕਰਨ : ਥਿੰਦ

By 121 News Reporter

Mohali 25th March:-- 30 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਮੌਕੇ ਜ਼ਿਲ੍ਹੇ ਦੇ ਵੋਟਰ ਆਪਣੇ ਸੰਵਿਧਾਨਿਕ ਵੋਟ ਦੇ ਹੱਕ  ਦੀ ਵਰਤੋਂ ਪੂਰੇ ਉਤਸਾਹ ਨਾਲ ਕਰਨ ਤਾਂ ਜੋ ਸਾਡਾ ਦੇਸ਼ ਜਿਹੜਾ ਕਿ ਵਿਸ਼ਵ ਦਾ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣਿਆਂ ਜਾਂਦਾ ਹੈ ਇਸ ਦੀਆਂ ਜੜ੍ਹਾਂ ਹੋਰ ਮਜ਼ਬੂਤ ਹੋ ਸਕਣ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਪ੍ਰਵੀਨ ਕੁਮਾਰ ਥਿੰਦ ਨੇ ਵਪਾਰ ਮੰਡਲ , ਸੈਲਰ ਐਸੋਸੀਏਸ਼ਨ ਅਤੇ ਆੜ੍ਹਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ

 

ਪ੍ਰਵੀਨ ਥਿੰਦ ਨੇ ਇਸ ਮੌਕੇ ਐਸੋਸੀਏਸ਼ਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਆਖਿਆ ਕਿ ਉਹ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਜਿੱਥੇ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੋਟ ਦੀ ਵਰਤੋਂ ਕਰਨ ਨੂੰ ਯਕੀਨੀ ਬਣਾਉਣ ਉੱਥੇ ਉਹ ਹੋਰਨਾਂ ਨੂੰ ਵੀ ਇਸ ਦਿਨ ਮੱਤਦਾਨ ਕਰਨ ਲਈ ਪ੍ਰਰਿਤ ਕਰਨ ਅਤੇ ਆਪੋ ਆਪਣੇ ਦਫ਼ਤਰਾਂ ਵਿੱਚ ਵੋਟ ਦੀ ਵਰਤੋਂ ਕਰਨ ਲਈ ਵੋਟਰਾਂ ਨੂੰ ਜਾਗਰੁਕ ਕਰਨ ਸਬੰਧੀ ਹੋਰਡਿੰਗ, ਬੈਨਰ ਆਦਿ ਲਗਾਉਣ ਪ੍ਰਵੀਨ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਤਹਿਤ ਖਾਸ ਕਰਕੇ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਦੇ ਨਾਲ ਨਾਲ ਵੋਟ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਸ੍ਰੀ ਥਿੰਦ ਨੇ ਇਸ ਮੌਕੇ ਸਮੂਹ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਆਖਿਆ ਕਿ ਉਹ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਬਿਨਾਂ ਕਿਸੇ ਲਾਲਚ ਤੋਂ ਕਰਨ ਲਈ ਵੀ ਪ੍ਰੇਰਿਤ ਕਰਨ

 

No comments:

Post a Comment