Saturday 8 March 2014

ਔਰਤਾਂ ਦੀ ਤਰੱਕੀ ਨਾਲ ਹੀ ਸਮਾਜ ਦੀ ਤਰੱਕੀ ਹੋ ਸਕਦੀ ਹੈ : ਜਗਪਾਲ ਸਿੰਘ ਸੰਧੂ

By 121 News Reporter

Chandigarh 08th March:-- ਔਰਤਾਂ ਦੀ ਤਰੱਕੀ ਤੋਂ ਬਿਨ੍ਹਾਂ ਸਮਾਜ ਤਰੱਕੀ ਨਹੀਂ ਕਰ ਸਕਦਾ ਇਸ ਲਈ ਸਾਰੇ ਸਮਾਜ ਦੀ ਤਰੱਕੀ ਲਈ ਔਰਤਾਂ ਦੀ ਤਰੱਕੀ ਹੋਣਾ ਬੇਹੱਦ  ਜਰੂਰੀ ਹੈ ਅਤੇ ਔਰਤਾਂ ਨੂੰ ਆਪਣੀ ਸ਼ਕਤੀ ਪਹਿਚਾਨਣ ਦੀ ਲੋੜ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਜਗਪਾਲ ਸਿੰਘ ਸੰਧੂ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਐਸ..ਐਸ.ਨਗਰ ਸਥਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਆਡੀਟੋਰੀਅਮ ਵਿੱਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ ਇਸ ਤੋਂ ਪਹਿਲਾ ਉਨ੍ਹਾਂ ਆਂਗਣਵਾੜੀ ਕੇਂਦਰਾਂ ਵੱਲੋਂ ਤਿਆਰ ਕੀਤੀਆਂ ਵਸਤਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਉਪਰੰਤ ਮੁਆਇਨਾ ਵੀ ਕੀਤਾ

 

ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਗਾਹ ਵਧੂ ਸੂਬਾ ਹੈ ਅਤੇ ਪੰਜਾਬ ਵਿੱਚ ਔਰਤਾਂ ਦੀ ਦਸ਼ਾ ਹੋਰਨਾਂ ਰਾਜਾਂ ਨਾਲੋ ਬੇਹੱਦ ਬਿਹਤਰ ਹੈ ਅਤੇ ਰਾਜ ਵਿੱਚ ਔਰਤਾਂ ਦੇ ਮਾਣ ਸਨਮਾਨ ਵਿੱਚ ਵੀ ਵਾਧਾ ਹੋਇਆ ਹੈ ਅਤੇ ਔਰਤਾਂ ਆਤਮ ਨਿਰਭਰ ਹੋਣ ਵੱਲ ਵੱਧ ਰਹੀਆਂ ਹਨ ਉਨ੍ਹਾਂ ਕਿਹਾ ਕਿ ਸਾਨੂੰ ਅੱਜ ਦੇ ਦਿਨ ਪ੍ਰਣ ਕਰਨਾ ਚਾਹੀਦਾ ਹੈ ਕਿ ਸਮਾਜ ਵਿੱਚ ਔਰਤਾਂ ਦਾ ਸੋਸ਼ਣ ਬੰਦ ਹੋਵੇ ਅਤੇ ਉਨ੍ਹਾਂ ਨੂੰ ਬਰਾਬਰੀ ਦੇ ਹੱਕ ਦਿੱਤੇ ਜਾਣ

           

ਸਮਾਗਮ ਨੂੰ ਸੰਬੋਧਨ ਕਰਦਿਆਂ ਚੀਫ ਜੁਡੀਸੀਅਲ ਮੈਜਿਸਟ੍ਰੇਟ-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨਤਾਰਨ ਸਿੰਘ ਬਿੰਦਰਾ ਨੇ ਬੋਲਦਿਆਂ ਕਿਹਾ ਕਿ ਭਾਵੇ ਔਰਤਾਂ ਦੀ ਹਰ ਤਰ੍ਹਾਂ ਦੀ ਸੁਰੱਖਿਆ ਲਈ ਨਵੇ ਕਾਨੂੰਨ ਬਣਾਏ ਜਾ ਰਹੇ  ਹਨ ਅਤੇ ਕਾਨੂੰਨਾਂ ਸਵਿਧਾਨਕ ਬਦਲਾਅ ਵੀ ਆਏ ਹਨ ਪਰੰਤੂ ਇਹ ਕਾਨੂੰਨ ਉਦੋ ਤੱਕ ਕਾਰਗਰ ਨਹੀਂ ਹੋ ਸਕਦੇ ਜਿਨ੍ਹਾਂ ਚਿਰ ਸਮਾਜ ਦੇ ਲੋਕ ਆਪਣੀ ਔਰਤਾਂ ਪ੍ਰਤੀ ਸੋਚ ਨਹੀਂ ਬਦਲਦੇ ਉਨ੍ਹਾਂ ਕਿਹਾ ਕਿ ਸਮਾਜ ਵਿੱਚ ਮਾੜੀ ਸੋਚ ਕਾਰਨ ਅੱਜ ਔਰਤਾਂ ਨੂੰ ਘਰੇਲੂ ਹਿੰਸਾ, ਬਲਾਤਕਾਰ, ਛੇੜਖਾਨੀਆਂ ਅਤੇ ਹੋਰ ਹਿੰਸਕ ਘਟਨਾਵਾਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਕਾਨੂੰਨ ਬਣਾਏ ਗਏ ਹਨ

 

ਸਮਾਗਮ ਨੁੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪ੍ਰਵੀਨ ਕੁਮਾਰ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪੁਨੀਤ ਗੋਇਲ, ਐਸ.ਡੀ.ਐਮ ਲਖਮੀਰ ਸਿੰਘ, ਜ਼ਿਲ੍ਹਾ ਟੀ.ਬੀ ਅਫ਼ਸਰ ਗੁਰਪ੍ਰੀਤ ਸਿੰਘ, ਸੀ.ਡੀ.ਪੀ. ਮਾਜਰੀ ਹਰਮੀਤ ਕੌਰ ਨੇ ਵੀ ਸੰਬੋਧਨ ਕੀਤਾ

           

 

No comments:

Post a Comment