By 121 News Reporter
Mohali 02nd April:-- 30 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਵੋਟ ਦੇ ਮਿਲੇ ਸੰਵਿਧਾਨਿਕ ਹੱਕ ਦੀ ਵਰਤੋਂ ਬਿਨਾਂ ਕਿਸੇ ਡਰ-ਭੈਅ ਅਤੇ ਲਾਲਚ ਤੋਂ ਕੀਤੀ ਜਾਵੇ ਅਤੇ ਵੋਟਰ ਅਪਣੀ ਵੋਟ ਦੀ ਵਰਤੋਂ ਕਰਨ ਨੂੰ ਯਕੀਨੀ ਬਣਾਉਣ। । ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ -ਵਧੀਕ ਡਿਪਟੀ ਕਮਿਸ਼ਨਰ ਪ੍ਰਵੀਨ ਕੁਮਾਰ ਥਿੰਦ ਨੇ ਗਿਲਾਰਡ ਇਲੈਕਟ੍ਰੋਨਿਕ ਕੰਪਨੀ ਵਿਖੇ ਲਗਾਏ ਗਏ ਵੋਟਰ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੀਤਾ।
ਪ੍ਰਵੀਨ ਕੁਮਾਰ ਥਿੰਦ ਨੇ ਇਸ ਮੌਕੇ ਗਿਲਾਰਡ ਇਲੈਕਟ੍ਰੋਨਿਕ ਕੰਪਨੀ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਆਖਿਆ ਕਿ ਉਹ ਖੁਦ ਅਤੇ ਆਪਣੇ ਪਰਿਵਾਰ ਦੇ ਮੈਂਬਰ ਜਿਹਨਾਂ ਦੀਆਂ ਵੋਟਾਂ ਬਣੀਆਂ ਹੋਈਆਂ ਹਨ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦੀ ਵਰਤੋਂ ਕਰਨ ਲਈ ਜਰੂਰ ਕਹਿਣ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ । ਜ਼ਿਲ੍ਹੇ ਭਰ ਵਿੱਚ ਲੋਕਾਂ ਨੂੰ ਆਪਣੇ ਵੋਟ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵਿੱਢੀ ਹੋਈ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਆਪਣੇ ਜਾਣ ਪਛਾਣ ਵਾਲਿਆਂ ਅਤੇ ਨੌਜਵਾਨ ਵਰਗ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਪ੍ਰੇਰਿਤ ਵੀ ਕੀਤਾ ਜਾਵੇ।
No comments:
Post a Comment