By 121 News Reporter
Mohali 02nd April:-- ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ 10 ਲੱਖ 7 ਹਜ਼ਾਰ 267 ਮੀਟਰਿਕ ਟਨ ਕਣਕ ਪੁੱਜਣ ਦੀ ਆਸ ਹੈ ਜਦਕਿ ਪਿਛਲੇ ਸਾਲ ਸਰਕਾਰੀ ਖਰੀਦ ਏਜੰਸੀਆਂ ਵੱਲੋਂ 10 ਲੱਖ 3 ਹਜ਼ਾਰ 931ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ। ਇਸ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਖਰੀਦ ਸਬੰਧੀ ਸੱਦੀ ਗਈ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ 'ਚ ਪੈਦੀਆਂ 12 ਮੰਡੀਆਂ ਜਿਨ੍ਹਾਂ ਵਿੱਚ ਖਰੜ, ਕੁਰਾਲੀ, ਲਾਲੜੂ, ਬਨੂੰੜ, ਸਮਗੋਲੀ, ਖਿਜਰਾਬਾਦ, ਡੇਰਾਬੱਸੀ, ਜੜੌਤ, ਅਮਲਾਲਾ, ਤਸਿੰਬਲੀ, ਦਾਓਮਾਜਰਾ, ਭਾਗੋ ਮਾਜਰਾ ਵਿਖੇ ਕਣਕ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਇਸ ਮੌਕੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਦੀਆਂ ਹਦਾਇਤਾਂ ਵੀ ਦਿੱਤੀਆ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸਰਵਜੀਤ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਪਨਗਰੇਨ, ਪਨਸਪ, ਪੰਜਾਬ ਐਗਰੋ, ਮਾਰਕਫੈੱਡ, ਵੇਅਰ ਹਾਉਸ, ਐਫ.ਸੀ.ਆਈ ਵਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਸਟਾਫ ਦੀ ਤਾਇਨਾਤੀ ਕਰ ਦਿੱਤੀ ਗਈ ਹੈ।
No comments:
Post a Comment