By 1 2 1 News Reporter
Mohali 27th June:-- ਪੰਜਾਬ ਸਰਕਾਰ ਵੱਲੋਂ ਨਸ਼ਿਆ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਲਈ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਇੰਦਰ ਮੋਹਨ ਸਿੰਘ ਭੱਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਐਸ.ਪੀ. (ਸਿਟੀ-2 ) ਰਮਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਾਂਝ ਕੇਂਦਰਾਂ ਨੇ ਨਸ਼ੇ ਦੇ ਵਿਰੁੱਧ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਆਰੰਭ ਕੀਤੀ ਗਈ, ਜਿਸ ਤਹਿਤ ਕੰਮਿਊਨਿਟੀ ਪੁਲਿਸ ਰਿਸੋਰਸ ਸੈਂਟਰ ਮੋਹਾਲੀ ਵੱਲੋਂ ਜ਼ਿਲ੍ਹਾ ਪਬ੍ਰੰਧਕੀ ਕੈਪਲੈਕਸ ਫੇਜ਼-1 ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਪੁਲਿਸ ਕਪਤਾਨ ਰਮਿੰਦਰ ਸਿੰਘ ਨੇ ਕਿਹਾ ਕਿ ਨਸ਼ਿਆ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੀ ਲੋੜ ਹੈ ਅਤੇ ਉਨ੍ਹਾਂ ਪ੍ਰਤੀ ਹਮਦਰਦੀ ਭਰਿਆ ਰਵਇਆ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਆਦੀ ਹੋ ਚੁਕੇ ਲੋਕਾਂ ਨੂੰ ਕਾਊਸਲਿੰਗ ਰਾਹੀਂ ਜਾਂ ਇਲਾਜ ਰਾਹੀਂ ਨਸ਼ਾ ਛੱਡਣ ਵਿੱਚ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ । ਨਸ਼ਿਆਂ ਦੇ ਕੋਹੜ ਤੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਮਾਜ ਦੇ ਵਰਗ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਮੁਹਿੰਮ ਵਿੱਚ ਅਹਿੰਮ ਰੋਲ ਅਦਾ ਕਰਨਾ ਚਾਹੀਦਾ ਹੈ। ਉਨ੍ਹਾਂ ਨਸ਼ਾ ਕਰਨ ਵਾਲਿਆ ਨੂੰ ਕਿਹਾ ਕਿ ਉਹ ਨਸ਼ਿਆਂ ਦੀ ਭੈੜੀ ਲਹਾਣਤ ਤੋਂ ਆਪਣਾ ਅਤੇ ਆਪਣੇ ਸਾਥਿਆ ਦਾ ਛੁਟਕਾਰਾਂ ਪਾਉਣ ਲਈ ਨਸ਼ਾ ਛੁਡਾਉ ਕੇਂਦਰਾਂ ਦਾ ਸਹਿਯੋਗ ਲੈਣ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਪਿੰਡਾਂ ਵਿੱਚ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਉਹ ਨਸ਼ਾ ਕਰਨ ਵਾਲਿਆ ਦੀ ਨਸ਼ਾ ਛੁਡਾਉਣ ਲਈ ਸਹਾਇਤਾ ਕਰ ਸਕਣ ਅਤੇ ਮਾੜੇ ਅਨਸਰਾਂ ਬਾਰੇ ਪੁਲਿਸ ਨੂੰ ਸੂਚਨਾ ਦੇ ਸਕਣ। ਉਨ੍ਹਾਂ ਇਹ ਵੀ ਕਿਹਾ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਤਾ ਵੀ ਗੁਪਤ ਰੱਖਿਆ ਜਾਵੇਗਾ।
No comments:
Post a Comment