Pages

Monday, 30 June 2014

ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਖਹਿਰਾ

By 1 2 1 News Reporter

Mohali 30th June:-- ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ  ਹਰ ਵਰਗ ਦੇ ਲੋਕਾਂ ਨੂੰ ਅੱਗੇ ਆਉਣ ਦੀ ਲੋੜ ਹੈ ਅਤੇ ਨਸ਼ਿਆਂ ਪ੍ਰਤੀ ਆਮ ਲੋਕਾਂ ਨੂੰ ਨਸ਼ਿਆਂ ਦਾ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਮੁਹਿੰਮ ਵਿੰਢਣ ਦੀ ਲੋੜ ਹੈ ਇਹ ਵਿਚਾਰ ਤੀਜੀ ਕਮਾਂਡੋ ਬਟਾਲੀਅਨ ਦੇ ਕਮਾਂਡੈਂਟ ਜਤਿੰਦਰ ਸਿੰਘ ਖਹਿਰਾ ਨੇ ਨਸ਼ਿਆ ਦੀ ਰੋਕਥਾਮ ਦੇ ਵਿਸ਼ੇ ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ê¶ô ਕੀਤ

ਜਤਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਨਸ਼ਿਆਂ ਕਾਰਨ ਜਿਥੇ ਕੀਮਤੀ ਜਾਨਾਂ ਅਜਾਈ ਜਾਂਦੀਆਂ ਹਨ ਉਥੇ ਸਮਾਜਿਕ ਅਤੇ ਆਰਥਿਕ ਤੌਰ ਤੇ ਵੀ ਮਾਰ ਝੱਲਣੀ ਪੈਂਦੀ ਹੈ ਅਤੇ ਨਸ਼ਿਆਂ ਕਾਰਨ ਪੈਦਾ ਹੋ ਰਹੀਆਂ ਸਮਾਜਿਕ ਗਿਰਾਵਟਾਂ ਕਾਰਨ ਸਾਡੀਆਂ ਰਿਵਾਇਤੀ ਕਦਰਾਂ ਕੀਮਤਾਂ ਨੂੰ ਵੀ ਵੱਡੀ ਢਾਹ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਦੀ ਆਪਣੇ ਬੱਚਿਆਂ ਪ੍ਰਤੀ ਮੁੱਢ ਤੋਂ ਹੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਗ੍ਰਿਫਤ ਤੋਂ ਦੂਰ ਰੱਖਣ ਲਈ ਸੁਚੇਤ ਰਹਿਣ ਅਤੇ ਬੱਚਿਆਂ ਨੂੰ ਚੰਗੇ ਸੰਸਕਾਰ ਦੇ ਕੇ ਉਨ੍ਹਾਂ ਨੂੰ ਦੇਸ਼ ਦੇ ਚੰਗੇ ਨਾਗਰਿਕ ਬਣਾਉਣ। ਉਨ੍ਹਾਂ ਇਸ ਮੌਕੇ ਜੁੜੇ ਤੀਜੀ ਕਮਾਂਡੋਂ ਬਟਾਲੀਅਨ  ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਖਿਆ ਕਿ ਜਿਥੇ ਉਹ ਆਪ ਨਸ਼ਿਆਂ ਤੋਂ ਦੂਰ ਰਹਿਣ ਉਥੇ ਆਪਣੇ ਬੱਚਿਆਂ ਪ੍ਰਤੀ ਵੀ ਸੂਚੇਤ ਰਹਿਣ ਤਾਂ ਜੋ ਕੋਈ ਵੀ ਬੱਚਾ ਨਸ਼ਿਆਂ ਦਾ ਆਦੀ ਨਾ ਹੋਵੇ।

ਸੈਮੀਨਾਰ ਨੂੰ ਸੰਬੋਧਨ ਕਰਦਿਆ ਆਈ.ਵੀ.ਵਾਈ ਹਸਪਤਾਲ ਦੇ ਮਨੋਰੋਗ ਅਤੇ ਡੀ-ਐਡੀਕਸ਼ਨ ਵਿਭਾਗ ਦੇ ਮੁਖੀ ਅਤੇ ਮਾਹਿਰ ਡਾਕਟਰ ਬਾਲ ਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਨਸ਼ਾ ਮੁਕਤ ਹੋਣਾ ਜਰੂਰੀ ਹੈ। ਉਨ੍ਹਾਂ ਇਸ ਮੌਕੇ ਨਸ਼ਿਆਂ ਦਾ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵ ਅਤੇ ਨਸ਼ਿਆਂ ਤੋਂ ਛੁਟਕਾਰਾ ਪਾਉਣ ਦੇ ਤੌਰ ਤਰੀਕਿਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਪ੍ਰੋਜੈਕਟਰ ਰਾਹੀਂ ਸਲਾਇਡਾ ਨੂੰ ਸਕਰੀਨ ਤੇ ਦਿਖਾ ਕੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਆਖਿਆ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਨਸ਼ਿਆਂ ਦੀ ਭੈੜੀ ਆਦਤ ਨੂੰ ਛੱਡਣ ਸਬੰਧੀ ਉਨ੍ਹਾਂ ਨਾਲ ਫੋਨ ਨੰ: 95015-08083 ਤੇ ਗੱਲ ਕਰਕੇ ਸਲਾਹ ਲੈ ਸਕਦੇ ਹਨ।

ਬਟਾਲੀਅਨ ਦੀ ਮੈਡੀਕਲ ਅਫ਼ਸਰ ਅਰਵਿੰਦਰ ਕੌਰ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਅਧਿਕਾਰੀ ਅਤੇ ਕਰਮਚਾਰੀ ਖੁਦ ਨਸ਼ਾ ਮੁਕਤ ਹੋਣਗੇ ਤਾਂ ਉਨ੍ਹਾਂ ਦੇ ਬੱਚੇ  ਵੀ ਨਸ਼ਾ ਮੁਕਤ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਮੁਕਤ ਸਮਾਜ ਸਿਰਜਣ ਲਈ ਸਾਨੂੰ ਸਾਰਿਆ ਨੂੰ ਇੱਕਜੁਟ ਹੋ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਅ ਕੇ ਇੱਕ ਨਿਰੋਏ ਸਮਾਜ ਦੀ ਸਿਰਜਣਾ ਹੋ ਸਕੇ। ਇਸ ਮੌਕੇ ਕਮਾਂਡੋ ਬਟਾਲੀਅਨ ਦੇ ਕਰਮਚਾਰੀਆਂ ਨੇ ਹੱਕ ਖੜੇ ਕਰਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ।

 

No comments:

Post a Comment