Wednesday, 26 November 2014

By 121 News Reporter

Mohali 26th November:- ਮਾਲ ਵਿਭਾਗ ਦੇ ਕੰਮ ਕਾਜ ਵਿੱਚ ਪੁਰੀ ਪਾਰਦਰਸ਼ਤਾ ਵਰਤੀ ਜਾਵੇ ਅਤੇ ਦਫ਼ਤਰੀ ਕੰਮ ਕਾਜ ਲਈ ਆਏ ਆਮ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾਵੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਇਹ ਹਦਾਇਤਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ  ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆ 

ਤੇਜਿੰਦਰ ਪਾਲ ਸਿੰਘ ਸਿੱਧੂ ਨੇ ਇਸ ਮੌਕੇ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਕਿ ਜਮੀਨਾਂ ਦੇ ਇੰਤਕਾਲ ਮਿਥੇ ਸਮੇਂ ਤੇ ਦਰਜ਼ ਕਰਨ ਨੂੰ ਯਕੀਨੀ ਬਣਾਇਆ ਜਾਵੇ ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹੇ ' ਸਰਕਾਰੀ ਜਮੀਨਾਂ ਤੇ ਕੀਤੇ ਨਜਾਇਜ ਕਬਜਿਆਂ ਨੂੰ ਹਟਾਉਣ ਲਈ ਵਿਸ਼ੇਸ ਮੁਹਿੰਮ ਵਿੰਢੀ ਜਾਵੇ ਜਿਸ ਲਈ ਪੰਚਾਇਤਾਂ ਦਾ ਸਹਿਯੋਗ ਵੀ ਲਿਆ ਜਾਵੇ ਉਨ੍ਹਾਂ ਕਿਹਾ ਕਿ ਪੇਂਡੂ ਲਿੰਕ ਸੜਕਾਂ ਦੇ ਬਰਮਾਂ ਤੇ ਕੀਤੇ ਨਜਾਇਜ ਕਬਜੇ ਤੁਰੰਤ ਹਟਵਾਏ ਜਾਣ ਅਤੇ ਬਰਮਾਂ ਤੇ ਮਿੱਟੀ ਪਵਾਕੇ ਸੜਕਾਂ ਨੂੰ ਆਵਾਜਾਈ ਲਈ ਸੁਖਾਲਾ ਬਣਾਇਆ ਜਾਵੇ ਉਨ੍ਹਾਂ ਹੋਰ ਕਿਹਾ ਕਿ ਸ਼ਾਮਲਾਟ ਜਮੀਨਾਂ ਅਤੇ ਹੋਰਨਾਂ ਸਰਕਾਰੀ ਸੰਸਥਾਵਾਂ ਵਿੱਚ ਢੁੱਕਵੀਆਂ ਥਾਵਾਂ ਤੇ ਵੱਧ ਤੋਂ ਵੱਧ ਰੁੱਖ ਲਗਾਏ ਜਾਣ 

ਤੇਜਿੰਦਰ ਪਾਲ ਸਿੰਘ ਸਿੱਧੂ ਨੇ ਇਸ ਤੋਂ ਉਪਰੰਤ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜ਼ਿਲ੍ਹੇ ' ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡਾਕਟਰ ਆਪਣੀ ਹਾਜ਼ਰੀ ਨੂੰ 100ਫੀਸਦੀ ਯਕੀਨੀ ਬਣਾਉਣ ਤਾਂ ਜੋ ਮਰੀਜਾਂ ਨੂੰ ਕਿਸੇ ਕਿਸਮ ਦੀ ਪੇਰਸ਼ਾਨੀ ਨਾ ਆਵੇ ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਰੰਭੀਆਂ ਬਿਹਤਰ ਸਿਹਤ ਸੇਵਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਕੋਈ ਕਸਰ ਨਾ ਛੱਡੀ ਜਾਵੇ ਤਾਂ ਜੋ ਲੋੜਵੰਦ ਮਰੀਜ ਵੱਧ ਤੋਂ ਵੱਧ ਫਾਇਦਾ ਲੈ ਸਕਣ ਉਨ੍ਹਾਂ ਇਸ ਮੌਕੇ  ਸਮੂਹ ਸਿਹਤ ਅਧਿਕਾਰੀਆਂ ਨੂੰ ਆਖਿਆ ਕਿ ਉਹ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ  ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਪਿੰਡ ਪੱਧਰ ਤੱਕ ਪਹੁੰਚ ਕਰਨ ਜਿਸ ਵਿੱਚ ਆਸ਼ਾ ਵਰਕਰਾਂ ਅਤੇ ਆਗਣਵਾੜੀ ਵਰਕਰਾਂ ਦਾ ਸਹਿਯੋਗ ਲਿਆ ਜਾਵੇ ਤਾਂ ਜੋ ਜ਼ਿਲ੍ਹੇ ' ਨਸ਼ਿਆਂ ਦਾ ਮੁਕੰਮਲ ਸਫਾਇਆ ਹੋ ਸਕੇ ਉਨ੍ਹਾਂ ਹੋਰ ਕਿਹਾ ਕਿ ਪਿੰਡ ਪੱਧਰ ਤੱਕ ਆਮ ਲੋਕਾਂ ਨੂੰ ਮਾਤਾ ਕੌਸ਼ਲਿਆਂ ਸਕੀਮ, ਜ਼ਨਨੀ ਸਿਸੂ ਕਲਿਆਣ ਯੋਜਨਾ, ਜ਼ਨਨੀ ਸੁਰੱਕਸ਼ਾ  ਯੋਜਨਾ ਸਕੀਮ ਬਾਰੇ ਵੀ ਜਾਗਰੂਕ ਕੀਤਾ ਜਾਵੇ ਜਿਸ ਤਹਿਤ ਜਨੇਪੇ ਵੇਲੇ ਮਾਵਾਂ ਅਤੇ ਬੱਚਿਆਂ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਉਨ੍ਹਾਂ ਦੱਸਿਆ ਕਿ ਜੱਚਾਂ ਅਤੇ ਬੱਚਾਂ ਦੇ ਬਚਾਓ ਲਈ ਸੰਸਥਾਗਤ ਜਣੇਪਿਆਂ ਦਾ 100ਫੀਸਦੀ ਟੀਚਾ ਮੁਕੰਮਲ ਕੀਤਾ ਜਾਵੇ 

 ਸਿਵਲ ਸਰਜਨ ਡਾ. ਨੀਲਮ ਭਾਰਦਵਾਜ ਨੇ ਇਸ ਮੌਕੇ ਜ਼ਿਲ੍ਹੇ ' ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜਾਂ ਨੁੰ ਮੁਫ਼ਤ ਦਵਾਇਆ ਵੀ ਦਿੱਤੀਆਂ ਜਾਂਦੀਆਂ ਹਨ ਅਤੇ ਦਵਾਇਆ ਦੀ ਕੋਈ ਕਮੀ ਨਹੀਂ ਹੈ

 

No comments:

Post a Comment