By 121 News Reporter
Mohali 18th December:- ਪੰਜਾਬ ਸਰਕਾਰ ਵੱਲੋ ਰਾਜ ਦੇ ਲੋਕਾਂ ਦੀ ਸਹੂਲਤ ਲਈ ਖੋਲ੍ਹੇ ਗਏ PB PGRAMS ਸਬੰਧੀ ਆਨ ਲਾਈਨ ਸ਼ਿਕਾਇਤਾ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ (ਜਨਰਲ) ਜਸਨਪੀ੍ਰਤ ਕੌਰ ਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸੱਦੀ ਗਈ ਵੱਖ-ਵੱਖ ਵਿਭਾਗਾਂ ਦੇ ਨੂਮਾਇੰਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸਹਾਇਕ ਕਮਿਸ਼ਨਰ (ਜਨਰਲ) ਜਸਨਪੀ੍ਰਤ ਕੌਰ ਗਿੱਲ ਨੇ ਦੱਸਿਆ ਕਿ ਆਨ ਲਾਈਨ ਰਾਹੀਂ 282 ਸ਼ਿਕਾਇਤਾਂ ਆਈਆਂ ਸਨ ਜਿਨ੍ਹਾਂ ਵਿਚੋਂ 254 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਅਤੇ ਬਾਕੀ ਰਹਿੰਦੀਆਂ 28 ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸ਼ਿਕਾਇਤਾ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਆਨ ਲਾਈਨ ਸਿਸਟਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਬਿਨ੍ਹਾਂ ਕਿਸੇ ਦੇਰੀ ਤੋਂ ਹੋ ਸਕੇ। ਉਨ੍ਹਾਂ ਇਸ ਮੌਕੇ ਆਨ ਲਾਈਨ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਸਮੀਖਿੱਆ ਵੀ ਕੀਤੀ।
No comments:
Post a Comment