By 121 News Reporter
Mohali 18th December:- ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ ਪੰਜਾਬ ਦੇ ਅਧੀਨ , ਮੈਗਸੀਪਾ ਖੇਤਰੀ ਕੇਂਦਰ ਪਟਿਆਲਾ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਲੋਕ ਸੂਚਨਾ ਅਫ਼ਸਰ ਅਤੇ ਸਹਾਇਕ ਲੋਕ ਸੂਚਨਾ ਅਫ਼ਸਰਾਂ ਨੂੰ ਆਪੋ ਆਪਣੇ ਵਿਭਾਗਾਂ ਵਿੱਚ ਸੂਚਨਾ ਅਧਿਕਾਰ ਐਕਟ 2005 ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਨ ਲਈ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦੀ ਸ਼ੁਰੂਆਤ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਦੋ ਰੋਜ਼ਾ ਵਰਕਸ਼ਾਪ ਦੌਰਾਨ ਸੂਚਨਾ ਅਧਿਕਾਰ ਐਕਟ 2005 ਨੂੰ ਪੂਰਨ ਤੌਰ ਤੇ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਮੈਗਸੀਪਾ ਖੇਤਰੀ ਕੇਂਦਰ ਪਟਿਆਲਾ ਦੇ ਡੀ.ਸੀ. ਗੁਪਤਾ ਨੇ ਬੋਲਦਿਆਂ ਕਿਹਾ ਕਿ ਇਸ ਦੋ ਰੋਜ਼ਾ ਵਰਕਸਾਪ ਦਾ ਮੁੱਖ ਮੰਤਵ ਪੀ.ਆਈ.ਓ ਅਤੇ ਏ.ਪੀ.ਆਈ.ਓ ਨੂੰ ਇਸ ਐਕਟ ਬਾਰੇ ਮੁਕੰਮਲ ਤੌਰ ਤੇ ਜਾਣਕਾਰੀ ਦੇਣਾ ਹੈ ਤਾਂ ਜੋ ਉਨ੍ਹਾਂ ਨੂੰ ਆਪਣੀ ਡਿਊਟੀ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਆਮ ਲੋਕਾਂ ਵੱਲੌਂ ਆਰ.ਟੀ.ਆਈ. ਤਹਿਤ ਆਉਣ ਵਾਲੀਆਂ ਅਰਜ਼ੀਆਂ ਦਾ ਨਿਪਟਾਰਾ ਬਿਨ੍ਹਾਂ ਕਿਸੇ ਦੇਰੀ ਤੋਂ ਕਰ ਸਕਣ। ਉਨ੍ਹਾਂ ਕਿਹਾ ਕਿ ਸੂਚਨਾ ਅਧਿਕਾਰ ਐਕਟ ਇੱਕ ਬਹੁਤ ਹੀ ਮਹੱਤਵਪੂਰਨ ਐਕਟ ਹੈ ਜਿਸ ਰਾਹੀਂ ਕਿਸੇ ਵੀ ਸਰਕਾਰੀ ਅਧਿਕਾਰੀ ਦੇ ਪ੍ਰਬੰਧ ਅਧੀਨ ਹਰ ਪ੍ਰਕਾਰ ਦੀ ਸੂਚਨਾ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਐਕਟ ਅਧੀਨ ਸਰਕਾਰ ਆਪਣੀ ਕਾਰਗੁਜਾਰੀ ਪ੍ਰਤੀ ਵੀ ਜਵਾਬਦੇਹ ਹੈ। ਸੂਚਨਾ ਦਾ ਅਧਿਕਾਰ ਐਕਟ ਹਰੇਕ ਭਾਰਤੀ ਨਾਗਰਿਕ ਨੂੰ ਕਿਸੇ ਜਨਤਕ ਅਥਾਰਟੀ ਤੋਂ ਜਾਣਕਾਰੀ ਪ੍ਰਾਪਤ ਕਰਨ ਦਾ ਹੱਕ ਮੁਹੱਈਆ ਕਰਵਾਉਂਦਾ ਹੈ। ਇਸ ਮੌਕੇ ਉਨ੍ਹਾ ਇਸ ਐਕਟ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
No comments:
Post a Comment