By 121 News
Chandigarh 25th June:- ਬਜੁਰਗਾਂ ਨੂੰ ਮਾਣ ਸਤਿਕਾਰ ਦੇਣਾ ਸਾਡਾ ਮੁੱਢਲਾ ਫਰਜ਼ ਹੈ ਕਿਉਂਕਿ ਬਜੁਰਗ ਸਾਡੇ ਲਈ ਚਾਨਣ ਮੁਨਾਰੇ ਦਾ ਕੰਮ ਕਰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡੀ.ਐਸ.ਮਾਂਗਟ ਨੇ ਮੋਹਾਲੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸਨ ਵੱਲੋਂ ਸਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿਖੇ ਸੀਨੀਅਰ ਸਿਟੀਜਨਜ਼ ਨੂੰ ਬਜੁਰਗਾਂ ਦੀ ਆਰਥਿਕ ਸਥਿਤੀ, ਰੋਜ਼ਮਰਾ ਜਿੰਦਗੀ , ਸਹਿਤ ਤੇ ਕਾਨੂੰਨ ਸਬੰਧੀ ਲੋੜਾਂ ਪ੍ਰਤੀ ਜਗਾਰੂਕ ਕਰਨ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਡੀ.ਐਸ. ਮਾਂਗਟ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਬਜੁਰਗਾਂ ਦੀਆਂ ਆਪਣੇ ਪਰਿਵਾਰ ਪ੍ਰਤੀ ਅਤੇ ਸਮਾਜ ਪ੍ਰਤੀ ਨਿਭਾਇਆ ਗਈਆਂ ਸੇਵਾਵਾਂ ਨੂੰ ਕਦੇ ਵੀ ਅੱਖੋ ਪਰੋਖੇ ਨਹੀ ਕੀਤਾ ਜਾ ਸਕਦਾ ਕਿਉਂਕਿ ਬਜੁਰਗ ਸਾਨੂੰ ਆਪਣੇ ਜੀਵਨ ਜਿਊਣ ਦੀ ਜਾਂਚ ਸਿਖਾਉਂਦੇ ਹਨ ਅਤੇ ਸਾਡੇ ਲਈ ਉਹ ਹਮੇਸ਼ਾਂ ਪ੍ਰੇਰਨਾ ਸਰੋਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਸੀਨੀਅਰ ਸੀਟੀਜਨਜ਼੍ਵ ਐਸੋਸੀਏਸਨ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜ਼ਨਾਂ ਦੇ ਸਰਕਾਰੀ ਦਫ਼ਤਰਾਂ ਵਿੱਚ ਹੋਣ ਵਾਲੇ ਕੰਮ ਕਾਜ ਨੂੰ ਪਹਿਲ ਦੇ ਅਧਾਰ ਤੇ ਨਿਪਟਾਉਣ ਲਈ ਜ਼ਿਲ੍ਹਾ ਪੱਧਰ ਦੇ ਸਾਰੇ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਜਾਣਗੀਆਂ। ਡੀ.ਐਸ ਮਾਂਗਟ ਨੇ ਦੱਸਿਆ ਕਿ ਸਿਸਟਮ ਵਿੱਚ ਬਦਲਾਅ ਆਉਣ ਕਾਰਨ ਬਜੁਰਗਾਂ ਲਈ ਇੱਕੇਲਾਪਣ ਮੁਸੀਬਤ ਬਣਦਾ ਜਾ ਰਿਹਾ ਹੈ ਅਤੇ ਹੁਣ ਸਾਂਝੇ ਪਰਿਵਾਰ ਘੱਟਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਜੁਰਗਾਂ ਨੂੰ ਆਪਣੀ ਜਿੰਦਗੀ ਬਸਰ ਕਰਨ ਲਈ ਉਨ੍ਹਾਂ ਨੂੰ ਆਪਣੇ ਹੱਕ ਮਿਲਣੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਿਵਲ ਹਸਪਤਾਲ ਮੋਹਾਲੀ ਵਿਖੇ ਜਨ-ਔਸਧੀ ਮੈਡੀਕਲ ਸਟੋਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਚਲਾਇਆ ਜਾ ਰਿਹਾ ਹੈ। ਜੋ ਕਿ ਸਵੇਰੇ 9.00 ਵਜੇ ਤੋਂ ਲੈ ਕੇ ਰਾਤ 8.00 ਵਜੇ ਖੁੱਲ੍ਹਾ ਰਹਿੰਦਾ ਹੈ। ਜਿਥੇ ਜੈਨਰਿਕ ਦਵਾਈਆਂ ਸਸਤੇ ਰੇਟ ਤੇ ਉਪਲਬੱਧ ਹਨ। ਇਸ ਤੋਂ ਇਲਾਵਾ ਡੀ.ਸੀ. ਕੰਪਲੈਕਸ ਫੇਜ਼-1 ਵਿਖੇ ਸੁਵਿਧਾ ਸੈਂਟਰ ਸ਼ਨੀਚਰਵਾਰ ਵੀ ਖੁੱਲ੍ਹਾ ਰਹਿੰਦਾ ਹੈ। ਜਿਸ ਦਾ ਬਜੁਰਗ ਲਾਭ ਲੈ ਸਕਦੇ ਹਨ। ਉਨ੍ਹਾਂ ਇਸ ਮੌਕੇ ਅਪੀਲ ਕੀਤੀ ਕਿ ਸੀਨੀਅਰ ਸਿਟੀਜਨਾਂ ਵਿੱਚ ਬਹੁਤ ਸਾਰੇ ਗਿਆਨੀ ਵਿਦਵਾਨ ਤੇ ਸੇਵਾਮੁਕਤ ਡਾਕਟਰ ਵੀ ਹਨ। ਉਹ ਕੁੱਝ ਸਮੇਂ ਲਈ ਰੋਜ਼ਾਨਾ ਆਪਣੀਆਂ ਸੇਵਾਵਾਂ ਸਮਾਜ ਨੂੰ ਜਰੂਰ ਅਰਪਣ ਕਰਨ ਜਿਸ ਦਾ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਇਸ ਮੌਕੇ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇਂ ਲੋਕ ਭਲਾਈ ਦੇ ਕੰਮਾਂ ਦੀ ਸਲਾਘਾ ਕੀਤੀ।
ਇਸ ਤੋਂ ਪਹਿਲਾਂ ਐਸੋਸੀਏਸਨ ਦੇ ਪ੍ਰਧਾਨ ਜੇ.ਐਸ ਠੁਕਰਾਲ ਨੇ ਸੀਨੀਅਰ ਸਿਟੀਜਨਾਂ ਦੀ ਭਲਾਈ ਅਤੇ ਐਸੋਸੀਏਸਨ ਵੱਲੋ ਕਰਵਾਏ ਜਾਣ ਵਾਲੇ ਸਮਾਜ ਸੇਵੀ ਕੰਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਐਸੋਸੀਏਸ਼ਨ ਦੇ ਚੇਅਰਮੈਨ ਡਾ. ਅਮਰਜੀਤ ਸਿੰਘ ਖਹਿਰਾ ਨੇ ਸੀਨੀਅਰ ਸਿਟੀਜਨਜ਼ ਐਕਟ ਪ੍ਰਤੀ ਹੇਠਲੇ ਪੱਧਰ ਤੱਕ ਜਾਗਰੂਕ ਕਰਨ ਦੀ ਲੋੜ ਤੇ ਜੋਰ ਦਿੱਤਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੋਹਾਲੀ ਦੇ ਛੇ ਪਾਰਕਾਂ ਵਿੱਚ ਬਣਾਇਆ ਜਾਣ ਵਾਲੀਆਂ ਲਾਈਬਰ੍ਰੇਰੀਆਂ ਲਈ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਬਣਾਉਣ ਦੀ ਮੰਗ ਵੀ ਕੀਤੀ।
No comments:
Post a Comment