Tuesday 19 July 2016

ਸਰਕਾਰੀ ਕਾਲਜ ਵਿਖੇ ਆਜ਼ਾਦੀ ਦਿਵਸ ਸਮਾਰੋਹ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ:ਭੁਪਿੰਦਰ ਸਿੰਘ

By 121 News

Chandigarh 19th July:- ਜਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਕਾਰੀ ਕਾਲਜ ਫੇਜ਼ -6 ਵਿਖੇ ਪੂਰੀ ਸ਼ਾਨੋ ਸੌਕਤ ਨਾਲ ਮਨਾਇਆ ਜਾਵੇਗਾ ਅਜ਼ਾਦੀ ਦਿਵਸ ਸਮਾਰੋਹ ਸਮੇਂ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਐਨ.ਸੀ.ਸੀ. ਦੇ ਕੈਡਿਟਾਂ ਵੱਲੋਂ ਮਾਰਚ ਪਾਸਟ ਅਤੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਪੀ.ਟੀ. ਸ਼ੋਅ ਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਭੁਪਿੰਦਰ ਸਿੰਘ ਨੇ ਅਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਸੱਦੀ ਗਈ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜ਼ਾਦੀ ਦਿਵਸ ਸਾਡਾ ਕੌਮੀ ਤਿਉਹਾਰ ਹੈ ਇਸ ਵਿੱਚ ਸਾਨੂੰ ਸਾਰਿਆਂ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਹਨਾਂ ਆਖਿਆ ਕਿ ਜਿਹੜੇ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਅਜ਼ਾਦੀ ਦਿਵਸ ਦੇ ਸਮਾਰੋਹ ਨੂੰ ਸੁੱਚੇਜ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਡਿਊਟੀਆਂ ਲਗਾਈਆਂ ਗਈਆਂ ਹਨ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ। ਉਹਨਾਂ ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਸਰਕਾਰੀ ਕਾਲਜ ਨੂੰ ਜਾਂਦੀ ਸੜਕ ਦੀ ਮੁਰੰਮਤ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਰਕਾਰੀ ਕਾਲਜ ਦੇ ਗਰਾਂਊਂਡ ਆਦਿ ਦੀ ਸਫ਼ਾਈ ਵੀ ਕਰਵਾਈ ਜਾਵੇ।  ਉਨਾ੍ਹਂ ਨੇ ਦੱਸਿਆ ਕਿ ਇਸ ਮੌਕੇ ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਦੀ ਅਗਵਾਈ ਹੇਠ ਸਭਿਆਚਾਰਕ ਚੋਣ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿਚ ਜਿਲ੍ਹਾ ਲੋਕ ਸੰਪਰਕ ਅਫਸਰ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਨੂੰ ਬਤੌਰ ਮੈਂਬਰ ਨਿਯੁਕਤ ਗਿਆ।  ਇਹ ਕਮੇਟੀ ਸਮਾਰੋਹ ਮੌਕੇ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਚੋਣ ਕਰੇਗੀ ਜਿਸ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਿੱਧੇ, ਭੰਗੜੇ ਤੋਂ ਇਲਾਵਾ ਦੇਸ਼ ਭਗਤੀ , ਸਮਾਜਿਕ ਬੁਰਾਈਆਂ ਵਿਰੁੱਧ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਵੱਖ ਵੱਖ ਅਂਿੲਟਮਾਂ ਪੇਸ਼ ਕੀਤੀਆਂ ਜਾਣਗੀਆਂ। 

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਸਮਾਰੋਹ ਦੌਰਾਨ ਸੁੰਤਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਅਤੇ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

No comments:

Post a Comment