Saturday, 16 July 2016

ਲੋਕ ਭਲਾਈ ਸਕੀਮਾਂ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ:ਵੀ.ਪੀ. ਸਿੰਘ

By 121 News

Chandigarh 16th July:- ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ- ਵੱਖ ਲੋਕ ਭਲਾਈ ਸਕੀਮਾਂ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਇਜ਼ ਲੈਣ ਲਈ ਸਕੱਤਰ ਪੰਜਾਬ ਸਰਕਾਰ ਚੌਕਸੀ, ਖੇਡਾਂ , ਯੁਵਕ ਸੇਵਾਵਾਂ ਅਤੇ ਖੇਤੀਬਾੜੀ ਵਿਭਾਗ ਵਿਵੇਕ ਪ੍ਰਤਾਪ ਸਿੰਘ ਨੇ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਮੀਟਿੰਗ ਵਿਚ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਡੀ.ਐਸ. ਮਾਂਗਟ ਅਤੇ ਵਧੀਕ ਡਿਪਟੀ ਕਮਿਸ਼ਨਰ ਭੁਪਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਮੌਜੂਦ ਸਨ 

ਵੀ.ਪੀ. ਸਿੰਘ ਨੇ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆ ਕਿ ਖਿਡਾਰੀਆਂ ਲਈ ਸ਼ਹਿਰ ਬਣੇ ਸਟੇਡੀਅਮਾਂ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਚ ਪੱਧਰ ਦੇ ਖਿਡਾਰੀ ਤਿਆਰ ਕਰਨ ਵਿਚ ਕੋਈ ਕਸਰ ਨਾ ਛੱਡੀ ਜਾਵੇ। ਉਨਾ੍ਹਂ ਕਿਹਾ ਕਿ ਪੰਜਾਬ ਰਾਜ ਦੇ ਹੋਰਨਾਂ ਜਿਲ੍ਹਿਆਂ ਦੇ ਮੁਕਾਬਲੇ ਐਸ..ਐਸ ਨਗਰ ਜਿਲ੍ਹੇ ਵਿਚ ਕੋਚ ਵੱਧ ਹਨ ਇਸ ਲਈ ਖਿਡਾਰੀਆਂ ਨੂੰ ਦਿੱਤੀ ਜਾਂਦੀ ਸਿਖਲਾਈ ਅਤੇ ਸਹੂਲਤਾਂ ਵਿਚ ਕਿਸ ਕਿਸਮ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾ੍ਹਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਉਨਾ੍ਹਂ ਨੂੰ ਫਸਲ ਵਿਭਿੰਨਤਾ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਸਬਜ਼ੀਆਂ ਤੇ ਫਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੀ ਫਸਲ ਦੇ ਬਾਜ਼ਾਰੀਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾਣ ਤਾਂ ਜੋ ਵੱਧ ਤੋਂ ਵੱਧ ਕਿਸਾਨ ਫਲਾਂ ਤੇ ਸਬਜ਼ੀਆਂ ਦੀ ਕਾਸ਼ਤ ਨੂੰ ਅਪਣਾਉਣ ਲਈ ਤਰਜੀਹ ਦੇਣ। ਵੀ.ਪੀ. ਸਿੰਘ ਨੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਅਧੀਨ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਨਾ੍ਹਂ ਬਾਰੇ ਉਨਾ੍ਹਂ ਜਾਗਰੂਕ ਵੀ ਕੀਤਾ ਜਾਵੇ। 

ਸਕੱਤਰ ਖੇਤੀਬਾੜੀ ਵਿਭਾਗ ਨੇ ਅਧਿਕਾਰੀਆਂ ਨੂੰ ਕਿਹਾ ਕਿ ਖੇਤੀਬਾੜੀ ਵਿਚ ਆਈਆਂ ਨਵੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਕਿਸਾਨਾਂ ਦੇ ਵੱਟਸਅੱਪ ਗਰੁੱਪ ਬਣਾਏ ਜਾਣ ਜਿਸ ਤੇ ਕਿਸਾਨਾਂ ਨੂੰ ਵੱਖ ਵੱਖ ਫਸਲਾਂ ਦੇ ਮਾਰਕੀਟ ਭਾਅ, ਆਧੁਨਿਕ ਖੇਤੀ ਤਕਨੀਕ ਸਮੇਤ ਫਸਲਾਂ ਵਿਚ ਖਾਦਾਂ ਤੇ ਦਵਾਈਆਂ ਦੀ ਵਰਤੋਂ ਲੋੜ ਅਨੁਸਾਰ ਕਰਨ ਵਾਸਤੇ ਜਾਣਕਾਰੀ ਮੁਹੱਈਆਂ ਕਰਵਾਈ ਜਾਵੇ। ਉਨਾ੍ਹਂ ਖੇਤੀਬਾੜੀ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਦੀ ਪਰਖ ਕਰਕੇ '' ਜ਼ਮੀਨ ਸਿਹਤ ਕਾਰਡ'' ਬਣਾਏ ਜਾਣ ਅਤੇ '' ਪੱਤਾ ਰੰਗ ਚਾਰਟ '' ਵੀ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾਣ ਤਾਂ ਜੋ ਕਿਸਾਨ ਇਸ ਤਕਨੀਕ ਦੀ ਵਰਤੋਂ ਨਾਲ ਲੋੜ ਅਨੁਸਾਰ ਖਾਦਾਂ ਦੀ ਵਰਤ ਕਰ ਸਕਣ

ਮੀਟਿੰਗ ਉਪਰੰਤ ਸਕੱਤਰ ਪੰਜਾਬ ਸਰਕਾਰ ਖੇਡਾਂ ਤੇ ਖੇਤੀਬਾੜੀ ਵਿਭਾਗ ਵੀ.ਪੀ. ਸਿੰਘ ਨੇ ਹਲਕਾ ਡੇਰਾਬਸੀ ਵਿਚ ਪੈਂਦੇ ਪਿੰਡ ਪੰਡਵਾਲਾ ਦਾ ਦੌਰਾ ਕੀਤਾ ਉਨਾ੍ਹਂ ਉਥੇ ਆਮ ਲੋਕਾਂ ਨੂੰ ਮਿਲਕੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ- ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ  ਅਤੇ ਸਰਕਾਰ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ  ਉਨ੍ਹਾਂ ਇਸ ਮੌਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਖੇਤਾਂ ਵਿਚ ਜਾ ਕੇ ਕਿਸਾਨਾਂ ਦੀ ਫਸਲਾਂ ਦਾ ਜਾਇਜ਼ਾ ਵੀ ਲਿਆ

 

No comments:

Post a Comment