By 121 News
Chandigarh 12th July:- ਡੇਰਾਬਸੀ ਹਲਕੇ ਦੇ ਪਿੰਡਾਂ ਵਿੱਚ ਇੱਕ ਜੁਲਾਈ ਤੋਂ ਸ਼ੁਰੂ ਹੋਈ ਰਾਜ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰਾਪਤੀਆਂ ਦੀ ਪ੍ਰਚਾਰ ਮੁਹਿੰਮ ਤਹਿਤ ਸੋਮਵਾਰ ਦੀ ਸ਼ਾਮ ਨਗਰ ਕੌਸਲ ਜ਼ੀਰਕਪੁਰ ਵਿਖੇ ਵਾਰਡ ਨੰਬਰ 15 'ਚ ਪ੍ਰੀਤ ਕਲੌਨੀ ਦੇ ਲੋਕਾਂ ਨੇ ਇਕ ਸ਼ਾਮ ਆਪਣੀ ਸਰਕਾਰ ਨਾਲ ਬਿਤਾਈ। ਇਸ ਮੁਹਿੰਮ ਦੌਰਾਨ ਪ੍ਰਚਾਰ ਮੁਹਿੰਮ ਵੈਨ ਦੇ ਨਾਲ ਆਸ਼ੋਕ ਕੁਮਾਰ ਅਤੇ ਪਵਨਦੀਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਡਿਊਟੀ ਨਿਭਾਈ। ਉਨ੍ਹਾਂ ਇਸ ਮੌਕੇ ਦੱਸਿਆ ਕਿ ਰਾਜ ਦੇ ਵਸਨੀਕਾਂ ਨੂੰ ਆਪਣੇ ਇਤਿਹਾਸਕ ਵਿਰਸੇ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਇੱਕ ਸ਼ਾਮ ਆਪਣੀ ਸਰਕਾਰ ਦੇ ਨਾਲ' ਮੁਹਿੰਮ ਨੂੰ ਨਗਰ ਕੌਸਲ ਜ਼ੀਰਕਪੁਰ ਵਿਖੇ ਪ੍ਰੀਤ ਕਲੌਨੀ ਵਾਰਡ ਨੰਬਰ 15 ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਆ ਹੈ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਵੈਨ ਦਾ 30 ਦਿਨਾਂ ਦਾ ਸ਼ਡਿਊਲ ਬਣਾਇਆ ਗਿਆ ਹੈ ਜਿਸ ਤਹਿਤ 30 ਜੁਲਾਈ ਤੱਕ (ਐਤਵਾਰ ਨੂੰ ਛੱਡ ਕੇ) ਰੋਜ਼ਾਨਾ ਪ੍ਰਚਾਰ ਵੈਨ ਇੱਕ ਪਿੰਡ ਜਾਂ ਵਾਰਡ ਵਿੱਚ ਜਾ ਰਹੀ ਹੈ ਜਿੱਥੇ ਇਤਿਹਾਸਕ ਫ਼ਿਲਮ ਚਾਰ ਸਾਹਿਬਜ਼ਾਦੇ ਦਿਖਾਉਣ ਦੇ ਨਾਲ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਸਕੀਮਾਂ ਅਤੇ ਸੂਬੇ ਦੀਆਂ ਪ੍ਰਾਪਤੀਆਂ ਬਾਰੇ ਵੀ ਚਾਨਣਾ ਪਾਇਆ ਜਾਂਦਾ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਇਸ ਪ੍ਰਚਾਰ ਵੈਨ ਰਾਹੀਂ ਵਿਖਾਈ ਜਾ ਰਹੀ ਫ਼ਿਲਮ ''ਚਾਰ ਸਾਹਿਬਜ਼ਾਦੇ'' ਸਾਡੇ ਬੱਚਿਆਂ ਅਤੇ ਨੌਜਵਾਨ ਪੀੜ੍ਹੀ ਲਈ ਚਾਨਣ ਮੁਨਾਰੇ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਦੁਨੀਆਂ ਵਿੱਚ ਅਜਿਹੀ ਘਟਨਾ ਕਿਤੇ ਵੀ ਵੇਖਣ ਨੂੰ ਨਹੀਂ ਮਿਲਦੀ ਜਿੱਥੇ ਇੱਕ ਪਿਤਾ ਨੇ ਧਰਮ ਦੀ ਰਾਖੀ ਅਤੇ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਆਪਣਾ ਸਾਰਾ ਪਰਿਵਾਰ ਹੀ ਕੌਮ ਦੇ ਲੇਖੇ ਲਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਫ਼ਿਲਮ ਨੌਜਵਾਨਾਂ ਵਿੱਚ ਦੇਸ਼ ਭਗਤੀ ਦਾ ਜਜਬਾ ਪੈਦਾ ਕਰੇਗੀ। ਇਹ ਪ੍ਰਚਾਰ ਵੈਨ ਇਤਿਹਾਸਕ ਜਾਣਕਾਰੀ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਵਰਗ ਲਈ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾ ਰਹੀ ਹੈ।
No comments:
Post a Comment